ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਤਨੀ ਰੁਪਿੰਦਰ ਕੌਰ ਐਤਵਾਰ ਨੂੰ ਸੋਸ਼ਲ ਮੀਡੀਆ ‘ਤੇ ਲਾਈਵ ਹੋਈ। ਉਨ੍ਹਾਂ ਪੁਲਿਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ। ਰੁਪਿੰਦਰ ਕੌਰ ਨੇ ਦੱਸਿਆ ਕਿ ਉਸ ਨੇ ਐੱਸ.ਐੱਸ.ਪੀ. ਨੂੰ ਦੱਸਿਆ ਕਿ ਸੰਦੀਪ ਨੰਗਲ ਦੇ ਕੇਸ ਦਾ ਦੋਸ਼ੀ ਸੁਰਜਨਜੀਤ ਸਿੰਘ ਚੱਠਾ ਜਲੰਧਰ ਦੇ ਕਰਤਾਰ ਪੈਲੇਸ ਵਿੱਚ ਬੈਠਾ ਹੈ। ਉਥੇ ਹੀ ਸੰਦੀਪ ਦਾ ਕੇਸ ਵੀ ਚੱਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਜੇ ਚੱਠਾ ਮਾਮਲੇ ਵਿੱਚ ਦੋਸ਼ੀ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਰੁਪਿੰਦਰ ਨੇ ਦੱਸਿਆ ਕਿ ਉਸ ਨੇ ਐਸਐਸਪੀ ਨੂੰ ਵੁਆਇਸ ਮੈਸੇਜ ਵੀ ਭੇਜਿਆ ਸੀ ਅਤੇ ਫੋਨ ਵੀ ਕੀਤਾ ਸੀ। ਰੁਪਿੰਦਰ ਮੁਤਾਬਕ ਜਦੋਂ ਵੀ ਉਸ ਨੇ ਆਪਣੇ ਪਰਿਵਾਰ ਨਾਲ ਇਸ ਕੇਸ ਬਾਰੇ ਪੁੱਛਿਆ ਤਾਂ ਉਹ ਕਹਿੰਦੇ ਸਨ ਕਿ ਪੁਲਿਸ ਸੁਰਜਨਜੀਤ ਸਿੰਘ ਚੱਠਾ ਦੀ ਭਾਲ ਕਰ ਰਹੀ ਹੈ।
ਉਸ ਨੇ ਕਿਹਾ ਕਿ ਅੱਜ ਐਸਐਸਪੀ ਨੂੰ ਫੋਨ ਕਰਕੇ ਦੱਸਿਆ ਕਿ ਤਿੰਨ-ਚਾਰ ਮਿੰਟ ਦੀ ਡਰਾਈਵ ਕਰਕੇ ਦੋਸ਼ੀ ਨੂੰ ਫੜਿਆ ਜਾ ਸਕਦਾ ਹੈ। ਰੁਪਿੰਦਰ ਨੇ ਕਿਹਾ ਕਿ ਐੱਸ.ਐੱਸ.ਪੀ. ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਕਿਹਾ ਕਿ ਸਬੂਤ ਦਿਓ। ਰੁਪਿੰਦਰ ਨੇ ਕਿਹਾ ਕਿ ਸਬੂਤ ਦੇਖਣਾ ਅਦਾਲਤ ਦਾ ਕੰਮ ਹੈ। ਬਾਕੀ ਪੁਲਿਸ ਨੇ ਜੇ ਸੁਰਜਨਜੀਤ ਸਿੰਘ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ ਤਾਂ ਕਿਸੇ ਆਧਾਰ ਜਾਂ ਸਬੂਤ ਦੇਖ ਕੇ ਹੀ ਕੀਤਾ ਹੈ। ਜੇ ਬਿਨਾਂ ਕਿਸੇ ਸਬੂਤ ਦੇ ਉਨ੍ਹਾਂ ਨੂੰ ਨਾਮਜ਼ਦ ਕੀਤਾ ਹੈ ਤਾਂ ਇਹ ਸਿਰਫ ਇੱਕ ਵਾਹਵਾਹੀ ਖੱਟਣ ਵਾਲਾ ਕੰਮ ਹੈ।
ਇਹ ਵੀ ਪੜ੍ਹੋ : ਪ੍ਰੀਤੀ ਗਾਂਧੀ ਵੱਲੋਂ ਅਦਾਕਾਰਾ ਦਾ ਹੱਥ ਫੜੇ ਰਾਹੁਲ ਦੀ ਫੋਟੋ ਸ਼ੇਅਰ, ਭੜਕੇ ਲੋਕ ਬੋਲੇ- ‘ਇੰਨੀ ਘਟੀਆ ਸੋਚ’
ਰੁਪਿੰਦਰ ਨੇ ਕਿਹਾ ਕਿ ਜੇ ਪਰਿਵਾਰ ਨੇ ਸਬੂਤ ਵੀ ਇਕੱਠੇ ਕਰਨੇ ਹਨ ਤਾਂ ਪੁਲਿਸ ਨੇ ਕੀ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਚੱਠਾ ਦਾ ਵੀ ਕਾਨੂੰਨੀ ਹੱਕ ਹੈ ਕਿ ਉਹ ਖੁਦ ਨੂੰ ਬੇਕਸੂਰ ਸਾਬਤ ਕਰਕੇ ਰਿਹਾਅ ਹੋ ਜਾਏ, ਉਸ ਨੂੰ ਕੋਈ ਪ੍ਰੇਸ਼ਾਨੀ ਨਹੀਂ। ਪੁਲਿਸ ਨੂੰ ਇੱਕ ਵਾਰ ਤਾਂ ਚੱਠਾ ਨੂੰ ਅਰੈਸਟ ਕਰਕੇ ਟਰਾਇਲ ‘ਤੇ ਲੈਣਾ ਚਾਹੀਦਾ ਹੈ ਤਾਂਕਿ ਮਾਮਲੇ ਵਿੱਚ ਖੁਲਾਸੇ ਹੋ ਸਕਣ। ਰੁਪਿੰਦਰ ਨੇ ਪੰਜਾਬ ਸਰਕਾਰ ਤੋਂ ਇਨਸਾਫ ਦੀ ਗੁਹਾਰ ਲਾਈ ਹੈ।
ਵੀਡੀਓ ਲਈ ਕਲਿੱਕ ਕਰੋ -: