ਪੰਜਾਬ ਸਰਕਾਰ ਵੱਖ-ਵੱਖ ਵਿਭਾਗਾਂ ਦੇ ਟੀਚਰਾਂ ਤੇ ਹੋਰਨਾਂ ਨੂੰ ਰੈਗੂਲਰ ਕਰਨ ਦੀ ਦਿਸ਼ਾ ਵਿਚ ਅੱਗੇ ਵੱਧ ਰਹੀ ਹੈ। ਮਾਨ ਸਰਕਾਰ ਨੇ ਹੁਣ ਪਟਿਆਲਾ ਦੇ ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ ਨੂੰ ਜਲਦ ਰੈਗੂਲਰ ਕਰਨ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਦਿੱਤੀ ਗਈ ਹੈ।
ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਾਵੇਂ ਹੀ ਨੈਸ਼ਨਲ ਕਮਿਸ਼ਨਰ ਫਾਰ ਇੰਡੀਅਨ ਸਿਸਟਮ ਆਫ ਮੈਡੀਕਲ ਵੱਲੋਂ ਆਯੁਰਵੈਦਿਕ ਕਾਲਜ ਬੰਦ ਕਰਨ ਨੂੰ ਕਿਹਾ ਗਿਆ ਸੀ। ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਾਲਜ ਨੂੰ ਨਾ ਸਿਰਫ ਖੋਲ੍ਹੇ ਰੱਖਿਆ ਸਗੋਂ ਕਾਲਜ ਸਟਾਫ ਨੂੰ ਰੈਗੂਲਰ ਕਰਨ ਦਾ ਫੈਸਲਾ ਵੀ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਸੰਸਥਾ ਨੂੰ ਦੁਬਾਰਾ ਮਜ਼ਬੂਤ ਕਰਨ ਦਾ ਫੈਸਲਾ ਲਿਆ ਹੈ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਮੁਤਾਬਕ ਪਟਿਆਲਾ ਦਾ ਸਰਕਾਰੀ ਆਯੁਰਵੈਦਿਕ ਕਾਲਜ ਪ੍ਰਾਚੀਨ ਭਾਰਤੀ ਚਕਿਤਸਾ ਪ੍ਰਣਾਲੀ ਦੀ ਸੁਰੱਖਿਆ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਇਥੇ ਇਕ ਫਾਰਮੇਸੀ ਤੇ ਹਸਪਤਾਲ ਦੀ ਸਹੂਲਤ ਵੀ ਸ਼ੁਰੂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਇੰਗਲੈਂਡ ਦੇ ਬਿਜਨਸ ਟਾਇਕੂਨ ਪੀਟਰ ਵਿਰਦੀ ਦੇ ਜੱਦੀ ਘਰ ‘ਚ ਚੋਰੀ, ਕੀਮਤੀ ਸਮਾਨ ਲੈ ਕੇ ਭੱਜੇ ਚੋਰ
ਪੰਜਾਬ ਸਰਕਾਰ ਨੇ ਹੁਣੇ ਜਿਹੇ ਦਸ ਸਾਲ ਤੱਕ ਸੇਵਾ ਪੂਰੀ ਕਰ ਚੁੱਕੇ ਟੀਚਰਾਂ ਨੂੰ ਰੈਗੂਲਰ ਕੀਤਾ ਹੈ। ਇਨ੍ਹਾਂ 12700 ਠੇਕਾ ਆਧਾਰਿਤ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ। ਇਨ੍ਹਾਂ ਦੀ ਤਨਖਾਹ ਵਿਚ ਤਿੰਨ ਗੁਣਾ ਵਿਸਤਾਰ ਤੇ ਸਰਕਾਰੀ ਨੌਕਰੀ ਦੇ ਹੋਰ ਸਾਰੇ ਫਾਇਦੇ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਸਕੂਲ ਸਿੱਖਿਆ ਵਿਭਾਗ ਵਿਚ ਐਡਹਾਕ, ਕਾਂਟ੍ਰੈਕਟ, ਅਸਥਾਈ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਦੇ ਕਲਿਆਣ ਸਬੰਧੀ ਨੀਤੀ ਅਧੀਨ ਰਹਿਣ ਦੀ ਗੱਲ ਕਹੀ ਹੈ।
ਵੀਡੀਓ ਲਈ ਕਲਿੱਕ ਕਰੋ -: