ਨਵੇਂ ਸਾਲ ਦੀ ਸ਼ੁਰੂਆਤ ਇੱਕ ਦੁਖਦ ਹਾਦਸੇ ਨਾਲ ਹੋਈ ਹੈ। ਜੰਮੂ-ਕਸ਼ਮੀਰ ਵਿਚ ਕੱਟੜਾ ਸਥਿਤ ਵੈਸ਼ਨੋ ਦੇਵੀ ਮੰਦਰ ‘ਚ ਦੇਰ ਰਾਤ ਲਗਭਗ 2.45 ਵਜੇ ਭਗਦੜ ਮਚਣ ਨਾਲ 12 ਲੋਕਾਂ ਦੀ ਮੌਤ ਹੋ ਗਈ ਹੈ। 14 ਲੋਕ ਜ਼ਖਮੀ ਹੋਏ ਹਨ। ਇਨ੍ਹਾਂ ਵਿਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸਾਰੇ ਜ਼ਖਮੀਆਂ ਨੂੰ ਕਟੜਾ ਦੇ ਨਾਰਾਇਣਾ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਜੰਮੂ-ਕਸ਼ਮੀਰ ਦੇ DGP ਦਿਲਬਾਗ ਸਿੰਘ ਨੇ ਦੱਸਿਆ ਕਿ ਸ਼ਰਧਾਲੂਆਂ ‘ਚ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ ਸੀ। ਉਨ੍ਹਾਂ ਵਿਚ ਧੱਕਾ-ਮੁੱਕੀ ਹੋ ਗਈ ਤੇ ਭਗਦੜ ਮਚ ਗਈ। ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਸੁਰੱਖਿਆ ਦੇ ਪੁਖਤਾ ਪ੍ਰਬੰਧ ਨਹੀਂ ਸਨ। ਭਾਰੀ ਗਿਣਤੀ ‘ਚ ਲੋਕ ਇਕੱਠੇ ਹੋ ਗਏ ਸਨ। ਨਿਕਲਣ ਲਈ ਕੋਈ ਰਸਤਾ ਹੀ ਨਹੀਂ ਸੀ।
ਭਗਦੜ ‘ਚ ਜਾਨ ਗੁਆਉਣ ਵਾਲੇ ਯੂ. ਪੀ., ਪੰਜਾਬ, ਹਰਿਆਣਾ ਤੇ ਜੰਮੂ-ਕਸ਼ਮੀਰ ਤੋਂ ਹਨ। ਹਾਦਸੇ ਤੋਂ ਬਾਅਦ ਵੀ ਯਾਤਰਾ ਜਾਰੀ ਹੈ। ਕੇਂਦਰ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 2-2 ਲੱਖ ਰੁਪਏ ਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ ਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨ੍ਹਾ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ 10-10 ਲੱਖ ਰੁਪਏ ਤੇ ਜ਼ਖਮੀਆਂ ਨੂੰ 2-2 ਲੱਖ ਰੁਪਏ ਦੀ ਮਦਦ ਦੇਣ ਐਲਾਨ ਕੀਤਾ।
ਸਰਕਾਰ ਨੇ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਹਨ। ਹੈਲਪਲਾਈ ਨਨੰਬਰ 01991-234804, 01991-234804; PCR ਰਿਆਸੀ- 9622856295, DC ਦਫਤਰ ਰਿਆਸੀ ਕੰਟਰੋਲ ਰੂਮ ਨੰਬਰ – 01991-245763, 9419839557 ‘ਤੇ ਕਾਲ ਕਰਕੇ ਮ੍ਰਿਤਕਾਂ ਤੇ ਜ਼ਖਮੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਨੇ ਉਪ ਰਾਜਪਾਲ ਮਨੋਜ ਸਿਨ੍ਹਾ, ਕੇਂਦਰੀ ਮੰਤਰੀ ਜਿਤੇਂਦਰ ਸਿੰਘ, ਕੇਂਦਰੀ ਮੰਤਰੀ ਨਿਤਿਆਨੰਦ ਰਾਏ ਨਾਲ ਹਾਦਸੇ ਨੂੰ ਲੈ ਕੇ ਗੱਲਬਾਤ ਕੀਤੀ ਹੈ ਤੇ ਉਨ੍ਹਾਂ ਨੇ ਪੂਰੇ ਹਾਲਾਤ ‘ਤੇ ਨਜ਼ਰ ਰੱਖੀ ਹੋਈ ਹੈ।