ਕਰਨਾਟਕ ਵਿਚ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਸੂਚੀ ਵਿਚ ਨਵਜੋਤ ਸਿੰਘ ਸਿੱਧੂ, ਦਿਗਵਿਜੇ ਸਿੰਘ ਤੇ ਸਚਿਨ ਪਾਇਲਟ ਦਾ ਨਾਂ ਨਹੀਂ ਹੈ। ਇਸ ਵਿਚ ਪਾਰਟੀ ਪ੍ਰਧਾਨ ਮੱਲਿਕਾਰੁਜਨ ਖੜਗੇ ਤੋਂ ਇਲਾਵਾ ਸੋਨੀਆ ਗਾਂਧੀ ਰਾਹੁਲ ਗਾਂਧੀ ਤੇ ਪ੍ਰਿਯੰਕਾ ਸਣੇ 40 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ।
ਕਾਂਗਰਸ ਨੇ ਕਰਨਾਟਕ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਡੀਕੇ ਸ਼ਿਵਕੁਮਾਰ, ਸਿੱਧਰਮਈਆ, ਜੈਰਾਮ ਰਮੇਸ਼, ਕੇਸੀ ਵੇਣੂਗੋਪਾਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਭਾਰਤ ਜੋੜੋ ਯਾਤਰਾ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਦਿਗਵਿਜੇ ਦਾ ਨਾਂ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਨਹੀਂ ਹੈ ਤੇ ਨਾਂ ਹੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇਸ ਵਿਚ ਥਾਂ ਦਿੱਤੀ ਗਈ ਹੈ। ਇਸ ਸੂਚੀ ਵਿੱਚ ਨਵਜੋਤ ਸਿੰਘ ਸਿੱਧੂ ਦਾ ਨਾਮ ਸ਼ਾਮਲ ਨਾ ਹੋਣਾ ਵੱਡੇ ਸਵਾਲ ਖੜੇ ਕਰਦਾ ਹੈ ।
ਇਹ ਵੀ ਪੜ੍ਹੋ : ਕਾਂਗਰਸੀ ਉਮੀਦਵਾਰ ਨੇ ਅਤੀਕ ਅਹਿਮਦ ਨੂੰ ਦੱਸਿਆ ਸ਼ਹੀਦ, ਭਾਰਤ ਰਤਨ ਦੇਣ ਦੀ ਚੁੱਕੀ ਮੰਗ, ਪਾਰਟੀ ਨੇ 6 ਸਾਲਾਂ ਲਈ ਕੱਢਿਆ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਮੰਗਲਵਾਰ ਨੂੰ ਕਰਨਾਟਕ ਵਿੱਚ 10 ਮਈ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: