ਪੰਜਾਬ ਭਾਜਪਾ ਨੇ ਸੂਬੇ ਲਈ ਨਵੇਂ ਅਹੁਦੇਦਾਰ ਨਿਯੁਕਤ ਕੀਤੇ ਹਨ। ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਹੁੱਡਾ ਦੀ ਮਨਜ਼ੂਰੀ ਦੇ ਬਾਅਦ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਨਵ-ਨਿਯੁਕਤ ਅਹੁਦੇਦਾਰਾਂ ਦੀ ਲਿਸਟ ਜਾਰੀ ਕੀਤੀ।
ਇਨ੍ਹਾਂ ਵਿਚ ਸਟੇਟ ਵਾਈਸ ਪ੍ਰੈਜੀਡੈਂਟ, ਸਟੇਟ ਜਨਰਲ ਸੈਕ੍ਰੇਟਰੀ ਤੇ ਸਟੇਟ ਸੈਕ੍ਰੇਟਰੀ ਸਣੇ ਖਜ਼ਾਨਚੀ, ਸੰਯੁਕਤ ਖਜ਼ਾਨਚੀ, ਪ੍ਰੋਟੋਕਾਲ ਸੈਕ੍ਰੇਟਰੀ, ਆਫਿਸ ਸੈਕ੍ਰੇਟਰੀ, ਸਟੇਟ ਮੀਡੀਆ ਟੀਮ, ਸੈੱਲ ਕੋਆਰਡੀਨੇਟਰ, ਸੋਸ਼ਲ ਮੀਡੀਆ, ਆਈਟੀ, ਮਹਿਲਾ ਮੋਰਚਾ, ਯੁਵਾ ਮੋਰਚਾ, ਐੱਸਸੀ ਮੋਰਚਾ, ਕਿਸਾਨ ਮੋਰਚਾ, ਓਬੀਸੀ ਮੋਰਚਾ, ਮਾਇਨਰਿਟੀ ਮੋਰਚਾ ਸਣਏ ਚੀਫ ਸਪੋਕਸਪਰਸਨ ਤੇ ਸਪੋਕਸਪਰਸਨ ਨਿਯੁਕਤ ਕੀਤੇ ਗਏ।
ਪੰਜਾਬ ਭਾਜਪਾ ਸੂਬੇ ਨੂੰ ਮਜ਼ਬੂਤ ਕਰਨ ਲਈ ਢਾਂਚਾਗਤ ਤਬਦੀਲੀਆਂ ਕਰਨ ਵਿੱਚ ਲਗਾਤਾਰ ਲੱਗੀ ਹੋਈ ਹੈ। ਇਸੇ ਲੜੀ ਵਿੱਚ ਭਾਜਪਾ
ਪ੍ਰਧਾਨ ਜੇਪੀ ਨੱਡਾ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਾਂਗਰਸ ਦੇ ਤਿੰਨ ਸਾਬਕਾ ਦਿੱਗਜ ਨੇਤਾਵਾਂ ਨੂੰ ਆਪਣੀ ਟੀਮ ਵਿੱਚ ਜਗ੍ਹਾ ਦਿੱਤੀ ਹੈ। ਕਾਂਗਰਸ ਦੇ ਸਾਬਕਾ ਬੁਲਾਰੇ ਜੈਵੀਰ ਸ਼ੇਰਗਿੱਲ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ ਅਤੇ ਉਨ੍ਹਾਂ ਨੂੰ ਰਾਸ਼ਟਰੀ ਬੁਲਾਰੇ ਬਣਾਇਆ ਗਿਆ ਹੈ। ਜਦਕਿ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਕੌਮੀ ਵਰਕਿੰਗ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਭਾਜਪਾ ਨੇ ਢਾਂਚਾਗਤ ਤਬਦੀਲੀਆਂ ਸਮੇਤ ਸਾਲ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਕੈਪਟਨ ਸਮੇਤ ਉਕਤ ਟਕਸਾਲੀ ਆਗੂ ਲੋਕ ਸਭਾ ਚੋਣਾਂ ਦੌਰਾਨ ਪੂਰੇ ਜ਼ੋਰ-ਸ਼ੋਰ ਨਾਲ ਆਪਣੀ ਤਾਕਤ ਦਿਖਾਉਣ ਦੀ ਤਿਆਰੀ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: