ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਮੈਂਬਰਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਟੀਮ ਨੇ ਟਾਰਗਿਟ ਕਿਲਿੰਗ ਦੀ ਯੋਜਨਾ ਬਣਾ ਰਹੇ ਅਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਦੋਸ਼ੀ ਪਾਬੰਦੀਸ਼ੁਦਾ ਸੰਗਠਨ ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਜੁੜੇ ਹੋਏ ਦੱਸੇ ਜਾ ਰਹੇ ਹਨ। ਇਹ ਗਰੁੱਪ ਵਿਦੇਸ਼ ਤੋਂ ਚੱਲ ਰਿਹਾ ਹੈ। ਡੀਜੀਪੀ ਗੌਰਵ ਯਾਦਵ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਇਹ ਵੀ ਪੜ੍ਹੋ : ਪੰਜ ਤੱਤਾਂ ‘ਚ ਵਿਲੀਨ ਹੋਏ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ, ਗਾਇਕਾਂ ਤੇ ਆਗੂਆਂ ਨੇ ਨਮ ਅੱਖਾਂ ਨਾਲ ਦਿੱਤੀ ਵਿਦਾਈ
ਡਾਇਰੈਕਟਰ ਜਨਰਲ ਆਫ਼ ਪੰਜਾਬ (DGP) ਗੌਰਵ ਯਾਦਵ ਨੇ ਟਵੀਟਰ ਤੇ ਇੱਕ ਪੋਸਟ ਸਾਂਝਾ ਕਰਦੇ ਹੋਏ ਕਿਹਾ ਕਿ ਇਹ ਪੁਲਿਸ ਦੀ ਵੱਡੀ ਕਾਮਯਾਬੀ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਅਭਿਆਨ ਜਾਰੀ ਰਹਿਣਗੇ। ਇਸ ਸਬੰਧੀ ਰਾਜ ਆਪ੍ਰੇਸ਼ਨ ਨੇ ਮਾਮਲਾ ਦਰਜ ਕਰਕੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: