ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਪਿਤਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਉਨ੍ਹਾਂ ਦੇ ਪੂਰੇ ਘਰ ਦੀ ਤਲਾਸ਼ੀ ਕੀਤੀ ਗਈ ਹੈ। ਪੰਜਾਬ ਪੁਲਿਸ ‘ਤੇ ਦੋਸ਼ ਲਗਾਉਂਦਿਆਂ ਉਨ੍ਹਾਂ ਕਿਹਾ ਕਿ ਉਹ ਨਸ਼ੇ ਵਾਲਿਆਂ ਨੂੰ ਫੜ ਨਹੀਂ ਰਹੇ ਤੇ ਨਸ਼ੇ ਛੁਡਾਉਣ ਵਾਲਿਆਂ ਦੇ ਮਗਰ ਲੱਗੀ ਹੋਈ ਹੈ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਅਜਨਾਲਾ ਕੇਸ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਕੀਤੀ ਗਈ ਹੈ ਤਾਂ ਉਨ੍ਹਾਂ ਦਾ ਜਵਾਬ ਸੀ ਕਿ ਇਹ ਤਾਂ ਪੁਲਿਸ ਹੀ ਦੱਸ ਸਕਦੀ ਹੈ। ਉਨ੍ਹਾਂ ਕਿਹਾ ਕਿ ਕੇਸ ਕੁਝ ਵੀ ਨਹੀਂ ਹੈ ਸਗੋਂ ਸਿਆਸੀ ਦਬਾਅ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਉਹ ਨਸ਼ਾ ਵੇਚਣਾ ਚਾਹੁੰਦੇ ਹਨ ਤੇ ਅੰਮ੍ਰਿਤਪਾਲ ਸਿੰਘ ਰੋਕ ਰਿਹਾ ਹੈ। ਇਸ ਲਈ ਉਸ ਖਿਲਾਫ ਕਾਰਵਾਈ ਕੀਤੀ ਗਈ ਹੈ।
ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੁਲਿਸ ਨੂੰ ਪੂਰੀ ਤਰ੍ਹਾਂ ਤੋਂ ਸਹਿਯੋਗ ਕੀਤਾ ਗਿਆ ਤੇ ਪੁਲਿਸ ਨੂੰ ਤਲਾਸ਼ੀ ਲੈਣ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਕੋਈ ਵੀ ਗੈਰ-ਕਾਨੂੰਨੀ ਕੰਮ ਨਹੀਂ ਕੀਤਾ ਜਾ ਰਿਹਾ। ਪੁਲਿਸ ਵੱਲੋਂ ਸਾਰੀ ਚੈਕਿੰਗ ਕੀਤੀ ਗਈ। ਗ੍ਰਿਫਤਾਰੀ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਮੈਨੂੰ ਇਸ ਬਾਰੇ ਕੁਝ ਵੀ ਪਤਾ ਨਹੀਂ ਹੈ। ਪਿਤਾ ਨੇ ਇਹ ਵੀ ਬਿਆਨ ਦਿੱਤਾ ਕਿ ਇਕ ਪਾਸੇ ਪੁਲਿਸ ਕਹਿ ਰਹੀ ਹੈ ਕਿ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਦੂਜੇ ਪਾਸੇ ਸਾਨੂੰ ਇਹ ਵੀ ਕਿਹਾ ਜਾ ਰਿਹਾ ਹੈ ਕਿ ਪਰਿਵਾਰ ਵਾਲੇ ਅੰਮ੍ਰਿਤਪਾਲ ਨੂੰ ਸਰੰਡਰ ਕਰਨ ਵਾਸਤੇ ਕਹਿਣ।
ਇਹ ਵੀ ਪੜ੍ਹੋ : ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਅੰਮ੍ਰਿਤਪਾਲ ‘ਤੇ ਹਮਲਾ, ਕਿਹਾ-‘ਗੁਰੂ ਦੇ ਸੱਚੇ ਸਿੱਖ ਭੱਜਦੇ ਨਹੀਂ ਹੁੰਦੇ’
ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਖਿਲਾਫ ਹੋਈ ਕਾਰਵਾਈ ਪੂਰੀ ਨਾਜਾਇਜ਼ ਹੈ। ਜੇ ਉਹ ਗਲਤ ਕੰਮ ਰਿਹਾ ਸੀ ਤਾਂ ਪਹਿਲਾਂ ਕਿਉਂ ਨਹੀਂ ਕਾਰਵਾਈ ਕੀਤੀ ਗਈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨਸਾਫ ਕੀਤਾ ਜਾਵੇ, ਲੋਕਾਂ ਨੂੰ ਬਚਾਓ।
ਵੀਡੀਓ ਲਈ ਕਲਿੱਕ ਕਰੋ -: