ਲੁਧਿਆਣਾ ਵਿੱਚ ਇੱਕ ਵਾਰ ਫਿਰ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਗਠਨਾ ਸਾਹਮਣੇ ਆਈ ਹੈ। ਇਥੇ ਇੱਕ ਮਤਰੇਏ ਪਿਓ ਨੇ ਆਪਣੀ ਨਾਬਾਲਗ ਧੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਕਲਯੁਗੀ ਪਿਓ 2022 ਤੋਂ ਉਸ ਨਾਲ ਜਬਰ-ਜ਼ਨਾਹ ਕਰ ਰਿਹਾ ਹੈ। ਘਟਨਾ ਜਮਾਲਪੁਰਾ ਇਲਾਕੇ ਦੀ ਹੈ। ਔਰਤ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਆਪਣੇ ਪਤੀ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਔਰਤ ਨੇ ਦੱਸਿਆ ਕਿ ਉਹ ਕਿਰਾਏ ਦੇ ਮਕਾਨ ‘ਚ ਰਹਿੰਦੀ ਹੈ। ਉਸਦਾ ਦੂਜਾ ਵਿਆਹ ਰਾਜਮਲ ਨਾਲ ਹੋਇਆ ਹੈ। 27 ਫਰਵਰੀ ਦੀ ਰਾਤ ਨੂੰ 1.30 ਵਜੇ ਅਚਾਨਕ ਉਸ ਦੀ ਅੱਖ ਖੁੱਲ੍ਹ ਗਈ। ਉਸਦਾ ਪਤੀ ਮੰਜੇ ‘ਤੇ ਨਹੀਂ ਸੀ। ਉਸ ਨੇ ਉਸ ਨੂੰ ਆਵਾਜ਼ ਮਾਰੀ ਪਰ ਉਹ ਕਿਤੇ ਨਹੀਂ ਮਿਲਿਆ।
ਜਦੋਂ ਔਰਤ ਨੇ ਰੌਲਾ ਪਾਇਆ ਤਾਂ ਦੋਸ਼ੀ ਉਸ ਦੀ ਧੀ ਨਾਲ ਖਾਲੀ ਕਮਰੇ ‘ਚੋਂ ਬਾਹਰ ਆ ਗਿਆ। ਡਰੀ ਹੋਈ ਧੀ ਨੇ ਆਪਣੀ ਮਾਂ ਨੂੰ ਦੱਸਿਆ ਕਿ ਉਸ ਦਾ ਪਿਤਾ ਉਸ ਦੇ ਮੂੰਹ ’ਤੇ ਹੱਥ ਰੱਖ ਕੇ ਸਾਈਕਲਾਂ ਵਾਲੇ ਕਮਰੇ ਵਿੱਚ ਲੈ ਗਿਆ ਸੀ।
ਇਹ ਵੀ ਪੜ੍ਹੋ : ਲਿਵ-ਇਨ-ਰਿਲੇਸ਼ਨਸ਼ਿਪ ‘ਤੇ ਬਣਨਗੇ ਸਖ਼ਤ ਨਿਯਮ! ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ
ਔਰਤ ਨੇ ਦੱਸਿਆ ਕਿ ਮਈ 2022 ‘ਚ ਉਸ ਦੇ ਪਤੀ ਨੇ ਤੜਕੇ 2 ਵਜੇ ਉਸ ਦੀ ਧੀ ਨਾਲ ਗਲਤ ਕੰਮ ਕੀਤਾ ਤੇ ਝੇੜਛਾੜ ਕੀਤੀ। ਦੋਸ਼ੀ ਉਦੋਂ ਤੋਂ ਉਸ ਨਾਲ ਕੁਕਰਮ ਕਰਦਾ ਆ ਰਿਹਾ ਹੈ। ਪੁਲਿਸ ਨੇ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: