ਪੰਜਾਬ ਦੇ ਲੁਧਿਆਣਾ ਜ਼ਿਲੇ ‘ਚ STF ਦੀ ਟੀਮ ਨੇ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। STF ਵੱਲੋਂ ਇਹ ਕਾਰਵਾਈ ਉਸ ਸਮੇਂ ਕੀਤੀ ਗਈ ਜਦੋਂ ਮੁਲਜ਼ਮ ਮੋਤੀ ਨਗਰ ਇਲਾਕੇ ਵਿੱਚ ਹੈਰੋਇਨ ਸਪਲਾਈ ਕਰਨ ਜਾ ਰਿਹਾ ਸੀ। ਇਸ ਦੌਰਾਨ ਪੁਲਿਸ ਨੇ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੂੰ ਉਸ ਕੋਲੋਂ ਹੈਰੋਇਨ ਵੀ ਬਰਾਮਦ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ STF ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਮੁਲਜ਼ਮ ਐਵਰੈਸਟ ਪਬਲਿਕ ਸਕੂਲ ਨੇੜੇ ਸਕੂਟੀ ’ਤੇ ਹੈਰੋਇਨ ਦੀ ਤਸਕਰੀ ਕਰਨ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਸ ਨੂੰ ਚੈਕਿੰਗ ਲਈ ਰੋਕਿਆ ਗਿਆ ‘ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਉਸ ਨੂੰ ਫੜ ਲਿਆ ਗਿਆ ਹੈ। STF ਨੇ ਮੁਲਜ਼ਮ ਕੋਲੋਂ 1 ਕਿਲੋ 900 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਤਸਕਰ ਦੀ ਪਛਾਣ ਅਰਜੁਨ ਸਿੰਘ ਵਾਸੀ ਸਤਿਅਮ ਹਸਪਤਾਲ ਨੇੜੇ ਬਚਿੱਤਰ ਕਲੋਨੀ ਵਜੋਂ ਹੋਈ ਹੈ। ਮੁਲਜ਼ਮ ਟਰਾਂਸਪੋਰਟ ਨਗਰ ਵਿੱਚ ਟੈਕਸੀ ਡਰਾਈਵਰ ਦਾ ਕੰਮ ਕਰਦਾ ਹੈ। ਉਹ ਟੈਕਸੀ ਚਲਾਉਣ ਦੀ ਆੜ ਵਿੱਚ ਲੋਕਾਂ ਨੂੰ ਹੈਰੋਇਨ ਸਪਲਾਈ ਕਰਦਾ ਸੀ। ਮੁਲਜ਼ਮ ਪਿਛਲੇ 5 ਸਾਲਾਂ ਤੋਂ ਨਸ਼ਾ ਤਸਕਰੀ ਦਾ ਧੰਦਾ ਕਰ ਰਿਹਾ ਸੀ। ਮੁਲਜ਼ਮ ਖ਼ਿਲਾਫ਼ ਥਾਣਾ ਹੈਬੋਵਾਲ ਵਿੱਚ ਪਹਿਲਾਂ ਹੀ ਕੇਸ ਦਰਜ ਹੈ।
ਇਹ ਵੀ ਪੜ੍ਹੋ : ਅਬੋਹਰ ‘ਚ ਚੱਲਦੀ ਟਰੱਕ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ, ਵਾਲ-ਵਾਲ ਬਚਿਆ ਡਰਾਈਵਰ
SHO ਹਰਬੰਸ ਸਿੰਘ ਅਨੁਸਾਰ ਅਰਜਨ ਸਿੰਘ ਖੁਦ ਵੀ ਹੈਰੋਇਨ ਦਾ ਆਦੀ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਅਰਜਨ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਅੰਮ੍ਰਿਤਸਰ ਤੋਂ ਕੋਈ ਅਣਪਛਾਤਾ ਵਿਅਕਤੀ ਉਸ ਨੂੰ ਹੈਰੋਇਨ ਦੀ ਖੇਪ ਪਹੁੰਚਾਉਣ ਲਈ ਆਉਂਦਾ ਹੈ। ਪੁਲਿਸ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰੇਗੀ। ਪੁਲਿਸ ਅਨੁਸਾਰ ਮੁਲਜ਼ਮ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਪਤਾ ਲੱਗ ਸਕੇ ਕਿ ਉਹ ਮਹਾਂਨਗਰ ਵਿੱਚ ਕਿਸ ਨੂੰ ਹੈਰੋਇਨ ਸਪਲਾਈ ਕਰਦਾ ਹੈ।
ਵੀਡੀਓ ਲਈ ਕਲਿੱਕ ਕਰੋ -: