ਪੰਜਾਬ ਦੇ ਲੁਧਿਆਣਾ ‘ਚ ਖੰਨਾ ਸਪੈਸ਼ਲ ਟਾਸਕ ਫੋਰਸ ਨੇ ਡੇਢ ਕਿਲੋ ਹੈਰੋਇਨ ਨਾਲ ਇੱਕ ਨਸ਼ਾ ਸਮੱਗਲਰ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਨਸ਼ਾ ਸਮੱਗਲਰ ਹਰਿਆਣਾ ਦਾ ਰਹਿਣ ਵਾਲਾ ਹੈ।ਉਹ ਹੈਰੋਇਨ ਦੀ ਸਪਲਾਈ ਦੇਣ ਪਹੁੰਚਿਆ ਸੀ ਪਰ ਇਸ ਤੋਂ ਪਹਿਲਾਂ STF ਨੇ ਉਸ ਨੂੰ ਦਬੋਚ ਲਿਆ।
STF ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਟੀਮ ਇਲਾਕੇ ਵਿਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਉਸ ਨੂੰ ਸੂਚਨਾ ਮਿਲੀ ਕਿ ਵੀਰੂ ਨਾਂ ਦਾ ਨਸ਼ਾ ਸਮੱਗਲਰ ਚੀਮਾ ਚੌਕ ਕੋਲ ਹੋਟਲ ਨੇੜੇ ਖੜ੍ਹਾ ਹੋ ਕੇ ਨਸ਼ਾ ਸਪਲਾਈ ਕਰਨ ਲਈ ਗਾਹਕ ਦਾ ਇੰਤਜ਼ਾਰ ਕਰ ਰਿਹਾ ਹੈ। ਇਸ ਤੋਂ ਬਾਅਦ ਟੀਮ ਮੌਕੇ ‘ਤੇ ਪੁੱਜੀ ਤੇ ਉਸ ਨੂੰ ਕਾਬੂ ਕੀਤਾ। ਤਲਾਸ਼ੀ ਲੈਣ ‘ਤੇ ਉਸ ਕੋਲੋਂ 1 ਕਿਲੋ 540 ਗ੍ਰਾਮ ਹੈਰੋਇਨ ਮਿਲੀ, ਜਿਸ ਦੀ ਕੀਮਤ ਲੱਖਾਂ ਵਿਚ ਹੈ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਗ੍ਰਿਫਤਾਰ ਦੋਸ਼ੀ ਬਲਵਿੰਦਰ ਸਿੰਘ ਉਰਫ ਵੀਰੂ ਦੀ ਉਮਰ 27 ਸਾਲ ਹੈ। ਉਸ ਖਿਲਾਫ ਅਸਟੇਟ ਥਾਣੇ ਵਿਚ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਇਸ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ 1 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ।
ਦੋਸ਼ੀ ਹਰਿਆਣਾ ਦੇ ਪਾਨੀਪਤ ਜ਼ਿਲ੍ਹਾ ਦੇ ਪਿੰਡ ਰਕਾਸੇੜਾ ਦਾ ਰਹਿਣ ਵਾਲਾ ਹੈ। ਉਸ ਕੋਲ ਕੋਈ ਕੰਮ ਧੰਦਾ ਨਹੀਂ ਸੀ ਜਿਸ ਤੋਂ ਬਾਅਦ ਨਸ਼ਾ ਸਮੱਗਲਰ ਦਾ ਕੰਮ ਸ਼ੁਰੂ ਕੀਤਾ। ਉੁਹ ਲੁਧਿਆਣਾ ਵਿਚ ਰਹਿ ਕੇ ਨਸ਼ਾ ਸਮਗਲਿੰਗ ਦਾ ਕੰਮ ਕਰ ਰਿਹਾ ਸੀ।