ਚੰਡੀਗੜ੍ਹ : ਪੰਜਾਬ ਪੁਲਿਸ ਵਿੱਚ ਜ਼ਿਲ੍ਹਾ ਅਤੇ ਹਥਿਆਰਬੰਦ ਕਾਡਰਾਂ ਵਿੱਚ ਕਾਂਸਟੇਬਲ ਦੀਆਂ ਅਸਾਮੀਆਂ ਲਈ 4.71 ਲੱਖ ਤੋਂ ਵੱਧ ਉਮੀਦਵਾਰਾਂ ਦੇ ਲਿਖਤੀ ਇਮਤਿਹਾਨ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਇਸ ਵਿਸ਼ਾਲ ਭਰਤੀ ਮੁਹਿੰਮ ਦੇ ਅਧੀਨ ਨਿਰਵਿਘਨ ਪ੍ਰੀਖਿਆ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਤਿਆਰ ਹੈ।
ਲਿਖਤੀ ਪ੍ਰੀਖਿਆਵਾਂ ਦੇ ਸੰਬੰਧ ਵਿੱਚ DO ਅਤੇ DONT ‘ਨੂੰ ਵੱਖ -ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਪੰਜਾਬ ਪੁਲਿਸ ਦੇ ਅਧਿਕਾਰਤ ਪੰਨਿਆਂ ਰਾਹੀਂ ਵਿਆਪਕ ਤੌਰ ‘ਤੇ ਪ੍ਰਸਾਰਿਤ ਕੀਤਾ ਜਾ ਰਿਹਾ ਹੈ। ਸਾਰੇ ਉਮੀਦਵਾਰ ਸਮੇਂ ਸਿਰ ਆਪਣੇ ਸਬੰਧਤ ਪ੍ਰੀਖਿਆ ਕੇਂਦਰ ਵਿੱਚ ਪਹੁੰਚਣੇ ਚਾਹੀਦੇ ਹਨ, ਗੇਟ ਬੰਦ ਹੋਣ ਤੋਂ ਬਾਅਦ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।
ਉਮੀਦਵਾਰ ਪ੍ਰੀਖਿਆ ਵਿੱਚ ਸ਼ਾਮਲ ਹੋਣ ਲਈ ਆਪਣੇ ਐਡਮਿਟ ਕਾਰਡ, ਇੱਕ ਪਾਸਪੋਰਟ ਸਾਈਜ਼ ਰੰਗੀਨ ਫੋਟੋ, ਮੂਲ ਆਈਡੀ ਪ੍ਰਮਾਣ ਜਿਵੇਂ ਕਿ ਆਧਾਰ ਕਾਰਡ, ਪਾਸਪੋਰਟ, ਪੈਨ ਕਾਰਡ, ਡਰਾਈਵਿੰਗ ਲਾਇਸੈਂਸ ਜਾਂ ਵੋਟਰ ਆਈਡੀ ਕਾਰਡ ਲੈ ਕੇ ਆਉਣ। ਉਮੀਦਵਾਰਾਂ ਕੋਲ ਕੋਵਿਡ-19 ਨੈਗੇਟਿਵ ਹੋਣ ਦਾ ਦਸਤਖਤ ਕੀਤਾ ਹੋਇਆ ਸਵੈ-ਘੋਸ਼ਣਾਪੱਤਰ ਹੋਣਾ ਵੀ ਲਾਜ਼ਮੀ ਹੈ।
ਇਮਤਿਹਾਨ ਦੌਰਾਨ ਕਿਸੇ ਵੀ ਤਰ੍ਹਾਂ ਦੀਆਂ ਕਿਤਾਬਾਂ, ਨੋਟਸ, ਕਾਗਜ਼ ਦੇ ਟੁੱਕੜੇ, ਇਲੈਕਟ੍ਰਾਨਿਕ ਪੈੱਨ/ ਸਕੈਨਰ, ਪੈੱਨ, ਸਟੇਸ਼ਨਰੀ, ਇਲੈਕਟ੍ਰਾਨਿਕ ਉਪਕਰਨ, ਖਾਣ-ਪੀਣ ਦੀਆਂ ਚੀਜ਼ਾਂ, ਘੜੀ, ਐਨਕਾਂ, ਬੈਗ, ਪਰਸ, ਮੋਟੇ ਤਲੇ ਵਾਲੇ ਬੂਟ, ਕਿਸੇ ਤਰ੍ਹਾਂ ਦੀ ਜਵੈਲਰੀ ਜਾਂ ਜੁੱਤੀਆਂ ਤੇ ਬੈਲਟ ਆਦਿ ਲਿਆਉਣ ‘ਤੇ ਮਨਾਹੀ ਹੈ।
ਕਾਂਸਟੇਬਲਾਂ ਲਈ ਕੇਂਦਰੀ ਭਰਤੀ ਬੋਰਡ ਦੀ ਏਡੀਜੀਪੀ-ਕਮ-ਚੇਅਰਪਰਸਨ ਗੁਰਪ੍ਰੀਤ ਕੌਰ ਦਿਓ ਨੇ ਦੱਸਿਆ ਕਿ ਜ਼ਿਲ੍ਹਾ ਅਤੇ ਆਰਮਡ ਕਾਡਰ ਵਿੱਚ ਕਾਂਸਟੇਬਲ ਦੀਆਂ 4358 ਅਸਾਮੀਆਂ ਲਈ 4,71,007 ਉਮੀਦਵਾਰਾਂ ਨੂੰ ਦਾਖਲਾ ਕਾਰਡ ਜਾਰੀ ਕੀਤੇ ਗਏ ਹਨ। 25 ਅਤੇ 26 ਸਤੰਬਰ, 2021 ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ ਦੋ ਸ਼ਿਫਟਾਂ ਵਿੱਚ ਲਈ ਜਾ ਰਹੀ ਹੈ, ਜਿਸ ਵਿੱਚ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਅਤੇ ਸ਼ਾਮ 3 ਵਜੇ ਤੋਂ ਸ਼ਾਮ 5 ਵਜੇ ਸ਼ਾਮਲ ਹਨ। ਏਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਕਿਹਾ, “ਪ੍ਰੀਖਿਆਵਾਂ ਦੇ ਸੁਚਾਰੂ ਅਤੇ ਮੁਸ਼ਕਲ ਰਹਿਤ ਆਯੋਜਨ ਨੂੰ ਯਕੀਨੀ ਬਣਾਉਣ ਲਈ, ਰਾਜ ਭਰ ਵਿੱਚ 187 ਪ੍ਰੀਖਿਆ ਕੇਂਦਰ ਨਿਰਧਾਰਤ ਕੀਤੇ ਗਏ ਹਨ ਅਤੇ ਸਬੰਧਤ ਜ਼ਿਲ੍ਹਿਆਂ ਦੁਆਰਾ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ।”
ਉਨ੍ਹਾਂ ਕਿਹਾ ਕਿ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਬੋਰਡ ਵੱਲੋਂ ਸਰੀਰਕ ਅਜ਼ਮਾਇਸ਼ ਅਤੇ ਦਸਤਾਵੇਜ਼ਾਂ ਦੀ ਤਸਦੀਕ ਲਈ ਪੇਸ਼ ਹੋਣ ਲਈ ਬੁਲਾਇਆ ਜਾਵੇਗਾ। ਏਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਕਿ ਸਾਰੀਆਂ ਪ੍ਰੀਖਿਆਵਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੋ ਰਹੀਆਂ ਹਨ, ਪੰਜਾਬ ਪੁਲਿਸ ਨੇ ਇਨ੍ਹਾਂ ਪ੍ਰੀਖਿਆਵਾਂ ਨੂੰ ਆਯੋਜਿਤ ਕਰਨ ਲਈ ਇੱਕ ਮਸ਼ਹੂਰ ਆਈਟੀ ਸਲਾਹਕਾਰ ਫਰਮ ਨਿਯੁਕਤ ਕੀਤੀ ਹੈ, ਜੋ ਕਿ ਸੌਂਪੀ ਗਈ ਕੰਪਨੀ ਲਿਖਤੀ ਪ੍ਰੀਖਿਆ ਦੀ ਨਿਰਪੱਖਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਸਖਤ ਸੁਰੱਖਿਆ ਉਪਾਅ ਯਕੀਨੀ ਬਣਾ ਰਹੀ ਹੈ।
ਏਡੀਜੀਪੀ ਗੁਰਪ੍ਰੀਤ ਦਿਓ ਨੇ ਦੱਸਿਆ ਕਿ ਇੰਟਰਨੈਟ ਜਾਂ ਬਲੂਟੁੱਥ ਕਨੈਕਟੀਵਿਟੀ ਨੂੰ ਰੋਕਣ ਲਈ ਸਾਰੇ ਪ੍ਰੀਖਿਆ ਕੇਂਦਰਾਂ ‘ਤੇ ਜੈਮਰ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਜਾਂਚ ਅਤੇ ਪ੍ਰੀਖਿਆ ਦੌਰਾਨ ਚੌਕਸੀ ਰੱਖਣ ਲਈ ਭਾਰੀ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਉਮੀਦਵਾਰ ਧੋਖਾਧੜੀ ਜਾਂ ਕੋਈ ਹੋਰ ਬੇਈਮਾਨ ਗਤੀਵਿਧੀ ਕਰਦਾ ਪਾਇਆ ਗਿਆ ਤਾਂ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ 29 ਸਤੰਬਰ ਨੂੰ ਮੋਹਾਲੀ ਤੋਂ ਚੰਡੀਗੜ੍ਹ ‘ਚ CM ਦੀ ਰਿਹਾਇਸ਼ ਤੱਕ ਕੱਢੇਗਾ ਰੋਸ ਮਾਰਚ
ਇਸ ਦੌਰਾਨ, ਉਮੀਦਵਾਰਾਂ ਨੂੰ ਇਹ ਨੋਟ ਕਰਨਾ ਚਾਹੀਦਾ ਹੈ ਕਿ ਵੱਖ -ਵੱਖ ਧੋਖੇਬਾਜ਼ ਅਤੇ ਘੁਟਾਲੇਬਾਜ਼ ਭੋਲੇ -ਭਾਲੇ ਵਿਅਕਤੀਆਂ ਨੂੰ ਇਹ ਵਿਸ਼ਵਾਸ ਦੇ ਕੇ ਧੋਖਾ ਦੇ ਕੇ ਪ੍ਰੀਖਿਆ ਪ੍ਰਕਿਰਿਆ ਦਾ ਨਾਜਾਇਜ਼ ਫਾਇਦਾ ਉਠਾਉਣ ਦੀ ਕੋਸ਼ਿਸ਼ ਕਰ ਸਕਦੇ ਹਨ ਕਿ ਨੌਕਰੀਆਂ ਕਿਸੇ ਵੀ ਗਲਤ ਤਰੀਕੇ/ਪ੍ਰੋਤਸਾਹਨ ਦੁਆਰਾ ਸੁਰੱਖਿਅਤ ਕੀਤੀਆਂ ਜਾ ਸਕਦੀਆਂ ਹਨ। ਕਿਰਪਾ ਕਰਕੇ ਇਸ ਗੱਲ ਦਾ ਧਿਆਨ ਰੱਖੋ ਕਿ ਅਜਿਹੇ ਸਾਰੇ ਵਾਅਦੇ ਬਿਲਕੁਲ ਝੂਠੇ ਹਨ ਅਤੇ ਜੇਕਰ ਕੋਈ ਵਿਅਕਤੀ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਜਾਂ ਕਿਸੇ ਹੋਰ ਨੂੰ ਗਲਤ /ਢੰਗਾਂ/ਅਭਿਆਸਾਂ ਨੂੰ ਅਪਣਾਉਣ ਬਾਰੇ ਉਕਸਾਉਂਦਾ ਹੈ ਜਾਂ ਇਸ ਦੀ ਜਾਣਕਾਰੀ ਮਿਲਦੀ ਹੈ ਤਾਂ ਤਾਂ ਤੁਰੰਤ ਪੁਲਿਸ ਨੂੰ 181 ‘ਤੇ ਸੂਚਿਤ ਕਰੋ, ਜੋ ਲੋਕਾਂ ਦੀ ਸਹਾਇਤਾ ਲਈ 24×7 ਹੈਲਪਲਾਈਨ ਹੈ।