ਹਰਿਆਣਾ ਦੇ ਕਰਨਾਲ ਜ਼ਿਲ੍ਹੇ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਹੁਣ ਤੱਕ ਪਰਾਲੀ ਸਾੜਨ ਦੇ 252 ਮਾਮਲੇ ਸਾਹਮਣੇ ਆ ਚੁੱਕੇ ਹਨ। ਖੇਤੀਬਾੜੀ ਵਿਭਾਗ ਹੁਣ ਤੱਕ ਕਿਸਾਨਾਂ ਤੋਂ 4 ਲੱਖ 85 ਹਜ਼ਾਰ ਰੁਪਏ ਜੁਰਮਾਨਾ ਵਸੂਲ ਚੁੱਕਾ ਹੈ।
ਝੋਨੇ ਦੀ ਕਟਾਈ ਤੋਂ ਬਾਅਦ ਕਿਸਾਨ ਆਪਣੇ ਖੇਤਾਂ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਲਗਾਤਾਰ ਅੱਗ ਲਗਾ ਰਹੇ ਹਨ। ਜਿਸ ਤੋਂ ਬਾਅਦ ਵਾਤਾਵਰਨ ਵਿੱਚ ਪ੍ਰਦੂਸ਼ਣ ਦੀ ਮਾਤਰਾ ਕਾਫੀ ਵੱਧ ਰਹੀ ਹੈ। ਕਰਨਾਲ ‘ਚ ਪਰਾਲੀ ਸਾੜਨ ਦੇ ਮਾਮਲੇ ਫਿਲਹਾਲ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਖੇਤੀਬਾੜੀ ਵਿਭਾਗ ਦੀ ਤਰਫੋਂ ਇੱਕ ਕਿਸਾਨ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਖੇਤੀਬਾੜੀ ਵਿਭਾਗ ਨੇ ਹੁਣ ਤੱਕ ਪਰਾਲੀ ਸਾੜਨ ‘ਤੇ ਕਰੀਬ 4 ਲੱਖ 85 ਹਜ਼ਾਰ ਰੁਪਏ ਦਾ ਜੁਰਮਾਨਾ ਵਸੂਲਿਆ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਮੌਕੇ ’ਤੇ ਜਾ ਕੇ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਜੁਰਮਾਨੇ ਵਸੂਲੇ ਹਨ। ਇੱਕ ਏਕੜ ਵਿੱਚ ਪਰਾਲੀ ਨੂੰ ਅੱਗ ਲਗਾਉਣ ‘ਤੇ ਕਰੀਬ 2500 ਰੁਪਏ ਦਾ ਜੁਰਮਾਨਾ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਮਜਬੂਰੀ ਵੱਸ ਝੋਨੇ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੰਦੇ ਹਾਂ। ਜਦੋਂ ਸਾਨੂੰ ਮੌਕੇ ‘ਤੇ ਤੂੜੀ ਦੀ ਗੱਠ ਬਣਾਉਣ ਵਾਲੀ ਮਸ਼ੀਨ ਨਹੀਂ ਮਿਲਦੀ ਅਤੇ ਅਗਲੀ ਫ਼ਸਲ ਦੀ ਬਿਜਾਈ ਵਿਚ ਦੇਰੀ ਹੁੰਦੀ ਹੈ। ਇਸ ਲਈ ਮਜ਼ਬੂਰੀ ਵਿੱਚ ਅਜਿਹਾ ਕਰਨਾ ਪੈ ਰਿਹਾ ਹੈ ਪਰ ਇਸ ਵਾਰ ਅੱਗ ਬਹੁਤ ਘੱਟ ਲੱਗੀ ਹੈ ਜੇਕਰ ਸਰਕਾਰ ਸਾਨੂੰ ਪੂਰੀਆਂ ਸਹੂਲਤਾਂ ਦੇਵੇ ਤਾਂ ਕੋਈ ਵੀ ਕਿਸਾਨ ਆਪਣੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਵੇ। ਖੇਤੀਬਾੜੀ ਦੇ ਡਿਪਟੀ ਡਾਇਰੈਕਟਰ ਆਦਿੱਤਿਆ ਪ੍ਰਤਾਪ ਡਾਬਾਸ ਨੇ ਕਿਹਾ ਕਿ ਲੋਕਾਂ ਨੇ ਦੀਵਾਲੀ ਵਾਲੇ ਦਿਨ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦਾ ਨਾਜਾਇਜ਼ ਫਾਇਦਾ ਉਠਾਇਆ ਹੈ। ਇਸ ਸਾਲ ਸਭ ਤੋਂ ਵੱਧ ਸਰਗਰਮ ਫਾਇਰ ਲੋਕੇਸ਼ਨ 252 ਹਨ ਜਿਨ੍ਹਾਂ ਨੂੰ ਟਰੇਸ ਕੀਤਾ ਗਿਆ ਹੈ।