ਪੰਜਾਬ ਦੇ ਬਠਿੰਡਾ ਦੇ ਤਲਵੰਡੀ ਸਾਬੋ ਦੇ ਇੱਕ ਨਿਜੀ ਯੂਨੀਵਰਸਿਟੀ ‘ਚ ਭੇਤਭਰੇ ਹਾਲਾਤ ‘ਚ ਵਿਦਿਆਰਥਣ ਦੀ ਲਾਸ਼ ਮਿਲੀ ਹੈ। ਪਤਾ ਲੱਗਾ ਹੈ ਕਿ ਵਿਦਿਆਰਥਣ ਨੇ ਅਕਾਲ ਯੂਨੀਵਰਸਿਟੀ ਦੇ ਹੋਸਟਲ ਵਿੱਚ ਦੇ ਲੱਗੇ ਪੱਖੇ ਨਾਲ ਲਟਕ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਲਾਸ਼ ਨੂੰ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਪੋਸਟਮਾਰਟਮ ਲਈ ਮੋਰਚਰੀ ਵਿਖੇ ਰਖਵਾਇਆ ਗਿਆ ਹੈ।
ਇਹ ਵੀ ਪੜ੍ਹੋ : ਜਲੰਧਰ ਦੇ ਸ਼੍ਰੀ ਮਾਤਾ ਵੈਸ਼ਨੋ ਮੰਦਿਰ ‘ਚ ਲੁੱਟ, ਦਰਵਾਜ਼ਾ ਤੋੜ ਕੇ ਅੰਦਰ ਵੜੇ ਚੋਰ, ਦਾਨ ਬਾਕਸ- CCTV DVR ਕੀਤਾ ਚੋਰੀ
ਮ੍ਰਿਤਕ ਵਿਦਿਆਰਥਣ ਦੀ ਪਛਾਣ ਸਿਰਸਾ ਜ਼ਿਲ੍ਹੇ ਦੇ ਡਿੰਗ ਮੰਡੀ ਹਰਿਆਣਾ ਦੀ ਰਹਿਣ ਵਾਲੀ ਖੁਸ਼ੀ ਵਜੋਂ ਹੋਈ ਹੈ। ਤਲਵੰਡੀ ਸਾਬੋ ਦੀ ਪੁਲਿਸ ਇਸ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀ ਯੂਨੀਵਰਸਿਟੀ ਦੇ ਸੀਸੀਟੀਵੀ ਨੂੰ ਸਕੈਨ ਕਰ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਮ੍ਰਿਤਕ ਦੇ ਸਾਥੀਆਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ : –