ਪੰਜਾਬ ਸਰਕਾਰ ਵੱਲੋਂ ਸਥਾਪਿਤ ਸਕੂਲ ਆਫ ਐਮੀਨੈਂਸ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਡਰੈੱਸ ਪ੍ਰਾਈਵੇਟ ਸਕੂਲਾਂ ਵਾਂਗ ਹੀ ਖਾਸ ਹੋਵੇਗੀ। ਸਰਕਾਰ ਵਿਦਿਆਰਥੀਆਂ ਨੂੰ ਇਹ ਡਰੈੱਸ ਮੁਫ਼ਤ ਦੇਵੇਗੀ। ਇਸ ਡਰੈੱਸ ਨੂੰ ਡਿਜ਼ਾਈਨ ਕਰਨ ਦੀ ਜ਼ਿੰਮੇਵਾਰੀ ਨੈਸ਼ਨਲ ਇੰਸਟੀਚਿਊਟ ਆਫ ਫੈਸ਼ਨ ਟੈਕਨਾਲੋਜੀ (NIFT) ਬੈਂਗਲੁਰੂ ਨੂੰ ਸੌਂਪੀ ਗਈ ਹੈ। ਸੰਸਥਾ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਪਹਿਰਾਵੇ ਦਾ ਅੰਤਿਮ ਡਰਾਫਟ ਤਿਆਰ ਕਰ ਲਿਆ ਜਾਵੇਗਾ।
ਅੰਦਾਜ਼ਾ ਹੈ ਕਿ ਇਹ ਡਰੈੱਸ ਕਰੀਬ 4,000 ਰੁਪਏ ‘ਚ ਤਿਆਰ ਹੋਵੇਗੀ। ਹਾਲਾਂਕਿ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਡਰੈੱਸ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ। ਇਨ੍ਹਾਂ ਸਕੂਲਾਂ ਦੇ ਨਾਲ-ਨਾਲ ਹੁਣ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਬਾਹਰ ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣਗੇ। ਇਹ ਗਾਰਡ ਸਕੂਲ ਸ਼ੁਰੂ ਹੋਣ ਤੋਂ ਪਹਿਲਾਂ ਅਤੇ ਛੁੱਟੀਆਂ ਦੌਰਾਨ ਸਕੂਲਾਂ ਦੇ ਬਾਹਰ ਤਾਇਨਾਤ ਰਹਿਣਗੇ। ਇਸ ਦੇ ਨਾਲ ਹੀ ਉੱਥੇ ਲਗਾਤਾਰ ਟਰੈਫਿਕ ਨੂੰ ਚਲਾਉਣ ਦੀ ਜ਼ਿੰਮੇਵਾਰੀ ਵੀ ਸੰਭਾਲਣਗੇ।
ਰਾਜ ਸਰਕਾਰ ਵੱਲੋਂ ਰਾਜ ਦੇ 23 ਜ਼ਿਲ੍ਹਿਆਂ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਗਏ ਹਨ। ਸ਼ੁਰੂਆਤੀ ਪੜਾਅ ‘ਚ ਇਨ੍ਹਾਂ ਸਕੂਲਾਂ ‘ਚ 9ਵੀਂ ਅਤੇ 11ਵੀਂ ਜਮਾਤ ‘ਚ ਦਾਖਲਾ ਪ੍ਰਵੇਸ਼ ਪ੍ਰੀਖਿਆ ਦੇ ਆਧਾਰ ‘ਤੇ ਕੀਤਾ ਜਾਂਦਾ ਹੈ। ਇਨ੍ਹਾਂ ਸਕੂਲਾਂ ਲਈ 10,000 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ। ਇਨ੍ਹਾਂ ਸਕੂਲਾਂ ਵਿੱਚ ਸਿਲੇਬਸ ਦੀਆਂ ਕਿਤਾਬਾਂ ਤੋਂ ਇਲਾਵਾ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵੀ ਤਿਆਰ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਸਰਕਾਰ ਦਾ ਡਰੀਮ ਪ੍ਰੋਜੈਕਟ ਹੈ। ਇਹ ਸਕੂਲ ਦੂਜੇ ਰਾਜਾਂ ਲਈ ਮਿਸਾਲ ਬਣਨਗੇ।
ਇਹ ਵੀ ਪੜ੍ਹੋ : ਫਾਜ਼ਿਲਕਾ ‘ਚ ਲੁੱਟ-ਖੋਹ ਮਗਰੋਂ 80 ਸਾਲਾ ਬਜ਼ੁਰਗ ਦੀ ਹੱਤਿਆ, ਮੁਲਜ਼ਮ ਟਰੈਕਟਰ-ਟਰਾਲੀ ਲੈ ਕੇ ਫਰਾਰ
ਸਕੂਲ ਆਫ਼ ਐਮੀਨੈਂਸ ਵਿੱਚ ਬੱਚਿਆਂ ਦੀ ਸੁਰੱਖਿਆ ਲਈ ਪੂਰੇ ਪ੍ਰਬੰਧ ਹਨ। ਸਾਰੇ ਸਕੂਲਾਂ ਵਿੱਚ ਸੋਲਰ ਪੈਨਲ, ਐਲ.ਈ.ਡੀ. ਲਾਈਟਾਂ, ਨਿਊਟ੍ਰੀਸ਼ਨ ਗਾਰਡਨ, ਵੇਸਟ ਮੈਨੇਜਮੈਂਟ ਅਤੇ ਪਲਾਸਟਿਕ ਦੀ ਮੁੜ ਵਰਤੋਂ ਅਤੇ ਪਾਣੀ ਦੀ ਸੰਭਾਲ ਪ੍ਰਣਾਲੀ, ਅੱਗ ਬੁਝਾਊ ਪ੍ਰਬੰਧ ਹਨ। ਸੀਸੀਟੀਵੀ ਕੈਮਰਿਆਂ ਅਤੇ ਡਿਸਪਲੇ ਬੋਰਡਾਂ ਅਤੇ ਐਮਰਜੈਂਸੀ ਨੰਬਰਾਂ ਦੀਆਂ ਸਹੂਲਤਾਂ ਵੀ ਹਨ। ਸਕੂਲਾਂ ਵਿੱਚ ਹਰੇਕ ਵਿਦਿਆਰਥੀ ਦਾ ਡਿਜੀਟਲ ਰਿਕਾਰਡ ਰੱਖਿਆ ਗਿਆ ਹੈ। ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਥਾਵਾਂ ਦੀ ਸੈਰ-ਸਪਾਟੇ ‘ਤੇ ਲਿਜਾਇਆ ਜਾਵੇਗਾ।
ਇਸ ਤੋਂ ਇਲਾਵਾ ਵਿਦਿਆਰਥੀਆਂ ਦੀ ਭਾਸ਼ਾ ਅਤੇ ਗਣਿਤ ‘ਤੇ ਮਜ਼ਬੂਤ ਪਕੜ ਬਣਾਉਣ ਲਈ ਰੋਬੋਟਿਕ ਲੈਬ, ਵਰਚੁਅਲ ਰਿਐਲਿਟੀ ਲੈਬ, ਲੈਂਗੂਏਜ ਲੈਬ ਸਮੇਤ ਕਈ ਸਹੂਲਤਾਂ ਸ਼ਾਮਲ ਹਨ। ਵਿਦਿਆਰਥੀਆਂ ਨੂੰ ਫ੍ਰੈਂਚ, ਚੀਨੀ, ਜਰਮਨ, ਸਪੈਨਿਸ਼ ਅਤੇ ਜਾਪਾਨੀ ਭਾਸ਼ਾਵਾਂ ਵੀ ਸਿਖਾਈਆਂ ਜਾਂਦੀਆਂ ਹਨ। 11ਵੀਂ ਜਮਾਤ ਵਿੱਚ ਮੈਡੀਕਲ, ਨਾਨ ਮੈਡੀਕਲ, ਕਾਮਰਸ ਅਤੇ ਹਿਊਮੈਨਟੀਜ਼ ਗਰੁੱਪ ਵਿੱਚ ਪੜ੍ਹਾਈ ਕੀਤੀ ਜਾਵੇਗੀ। 32 ਤੋਂ ਵੱਧ ਵਿਦਿਆਰਥੀਆਂ ਨੂੰ ਦਾਖਲਾ ਨਹੀਂ ਦਿੱਤਾ ਜਾਵੇਗਾ।ਇਸ ਦੇ ਨਾਲ ਹੀ ਉਨ੍ਹਾਂ ਨੂੰ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਨਾਲ ਜਾਣੂ ਕਰਵਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: