ਲੁਧਿਆਣਾ: ਲੁਧਿਆਣਾ ਦੇ ਨੇੜਲੇ ਪਿੰਡ ਸ਼ਤਾਬਗੜ੍ਹ ਦੇ ਸਰਪੰਚ ਧਰਮਪਾਲ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਦੇ ਹੀ ਕੁਝ ਲੋਕਾਂ ਤੋਂ ਪਰੇਸ਼ਾਨ ਹੋ ਕੇ ਪਿੰਡ ਦੇ ਸਰਪੰਚ ਨੇ ਇਹ ਖੌਫਨਾਕ ਕਦਮ ਚੁੱਕਿਆ ਹੈ।
ਮ੍ਰਿਤਕ ਧਰਮਪਾਲ ਦੀ ਮਾਂ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਲੜਕਾ ਪਿਛਲੇ ਕਈ ਦਿਨਾਂ ਤੋਂ ਪਰੇਸ਼ਾਨ ਸੀ। ਪੰਚਾਇਤ ਮੈਂਬਰ ਅਤੇ ਕੁਝ ਹੋਰ ਲੋਕਾਂ ਵੱਲੋਂ ਉਸ ਤੋਂ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਸੀ। ਇਸ ਤੋਂ ਦੁਖੀ ਹੋ ਕੇ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਲਈ। ਜਿਸ ਕਾਰਨ ਉਸ ਦੀ ਸਿਹਤ ਵਿਗੜਨ ਲੱਗੀ ‘ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਪੁਲਿਸ ਨੂੰ ਸਰਪੰਚ ਦੀ ਜੇਬ ‘ਚੋਂ ਇਕ ਸੁਸਾਈਡ ਨੋਟ ਮਿਲਿਆ ਹੈ। ਇਸ ਸੁਸਾਈਡ ਨੋਟ ਵਿੱਚ ਧਰਮਪਾਲ ਵੱਲੋਂ ਪਿੰਡ ਦੇ ਪੰਚਾਇਤ ਮੈਂਬਰਾਂ ਅਤੇ ਕੁਝ ਹੋਰ ਵਿਅਕਤੀਆਂ ਦੇ ਨਾਂ ਲਿਖੇ ਹੋਏ ਹਨ। ਇਸ ਸੁਸਾਈਡ ਨੋਟ ‘ਚ ਲਿਖਿਆ ਹੈ ਕਿ ਉਹ ਇਨ੍ਹਾਂ ਲੋਕਾਂ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬੀ ਗਾਇਕ ਨਛੱਤਰ ਗਿੱਲ ਦੀ ਪਤਨੀ ਦਾ ਦਿਹਾਂਤ, ਪੁੱਤ ਦੇ ਵਿਆਹ ਤੋਂ ਇੱਕ ਦਿਨ ਪਹਿਲਾਂ ਘਰ ‘ਚ ਵਿਛੇ ਸੱਥਰ
ਮਾਛੀਵਾੜਾ ਥਾਣੇ ਦੇ SHO ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਪਿੰਡ ਦੇ 9 ਵਿਅਕਤੀਆਂ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਈ ਥਾਵਾਂ ’ਤੇ ਛਾਪੇ ਵੀ ਮਾਰੇ ਹਨ। ਪਰ ਮੁਲਜ਼ਮ ਫਿਲਹਾਲ ਪੁਲੀਸ ਦੀ ਪਹੁੰਚ ਤੋਂ ਬਾਹਰ ਹਨ। ਥਾਣਾ ਮੁਖੀ ਨੇ ਕਿਹਾ ਕਿ ਉਹ ਕਥਿਤ ਦੋਸ਼ੀਆਂ ਦੇ ਨਾਵਾਂ ਦਾ ਖੁਲਾਸਾ ਨਹੀਂ ਕਰ ਸਕਦੇ ਕਿਉਂਕਿ ਉਹ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਦੱਸ ਦੇਈਏ ਕਿ ਪੁਲਿਸ ਵੱਲੋਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: