Sukhbir Badal asks PM : ਚੰਡੀਗੜ੍ਹ : ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੀ ਸੇਵਾ ਸੰਭਾਲ ਦਾ ਕੰਮ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਖੋਹ ਕੇ ਨਵੀਂ ਸੰਸਥਾ ETPB ਨੂੰ ਸੌਂਪ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਖਲ ਦੇਣ ਅਤੇ ਪਾਕਿਸਤਾਨ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਅਸਥਾਨ ਦਾ ਪ੍ਰਬੰਧ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਨੂੰ ਬਹਾਲ ਕਰਨ ਦੀ ਅਪੀਲ ਕਰਨ। ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਗੁਰਦੁਆਰੇ ਦੇ ਪ੍ਰਬੰਧਨ ਲਈ ਈਟੀਪੀਬੀ ਦੇ ਅਧੀਨ ਸਥਾਪਤ ਨੌਂ ਮੈਂਬਰੀ ਪ੍ਰੋਜੈਕਟ ਮੈਨੇਜਮੈਂਟ ਯੂਨਿਟ (ਪੀਐਮਯੂ) ਬਾਰੇ ਦੱਸਦਿਆਂ ਪ੍ਰਧਾਨ ਮੰਤਰੀ ਨੂੰ ਇਹ ਮਸਲਾ ਆਪਣੇ ਪਾਕਿਸਤਾਨ ਦੇ ਹਮਰੁਤਬਾ ਇਮਰਾਨ ਖਾਨ ਕੋਲ ਤੁਰੰਤ ਉਠਾਉਣ ਦੀ ਬੇਨਤੀ ਕੀਤੀ ਕਿ ਵਿਦੇਸ਼ ਮੰਤਰਾਲੇ ਨੂੰ ਵੀ ਜਲਦੀ ਤੋਂ ਜਲਦੀ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਦੀ ਸਥਿਤੀ ਬਹਾਲ ਕਰਨ ਦੀ ਜ਼ਿੰਮੇਵਾਰੀ ਸੌਂਪੀ ਜਾਵੇ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਗੈਰ-ਸਿੱਖ ਮੈਂਬਰਾਂ ਵਾਲੀ ਪੀਐਮਯੂ ਗਠਿਤ ਕਰਨ ਦੇ ਫੈਸਲੇ ਨੇ ਦੁਨੀਆ ਭਰ ਵਿਚ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਹਨਾਂ ਕਿਹਾ ਕਿ ਇਹ ਸਿੱਖ ਗੁਰਦੁਆਰਾ ਸਾਹਿਬ ਨਾਲ ਜੁੜੀ ਮਰਿਆਦਾ ਦੇ ਵੀ ਖਿਲਾਫ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਇਸ ਫੈਸਲੇ ਨੂੰ ਪੰਜਾਬ ਵਿਚ ਸਿੱਖ ਭਾਈਚਾਰੇ ਦੇ ਧਾਰਮਿਕ ਹੱਕਾਂ ’ਤੇ ਸਿੱਧੇ ਹਮਲੇ ਵਜੋਂ ਦੇਚਖ ਰਿਹਾ ਹੈ। ਉਹਨਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿ ਇਕ ਸਿੱਖ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਪੀ ਐਸਜੀਪੀਸੀ ਦੇ ਦਾਇਰੇ ਵਿਚੋਂ ਬਾਹਰ ਕਰ ਕੇਈਟੀਪ ਬੀ ਦੇ ਹਵਾਲੇ ਕੀਤਾ ਗਿਆ ਹੈ।
ਬਾਦਲ ਨੇ ਪਾਕਿਸਤਾਨ ਸਰਕਾਰ ਵੱਲੋਂ ਇਸ ਫੈਸਲੇ ਪਿੱਛੇ ਕਾਰਨ ਲਈ ਦਿੱਤੀ ਜਾ ਰਹੀ ਦਲੀਲ ਦੀ ਵੀ ਨਿਖੇਧੀ ਕੀਤੀ ਜਿਸ ਵਿਚ ਕਿਹਾ ਗਿਆ ਸੀ ਕਿ ‘ਪ੍ਰਾਜੈਕਟ’ ਵਾਸਤੇ ਵਿੱਤੀ ਰਿਟਰਨ ਲਈ ਇਹ ਫੈਸਲਾ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਦਰਬਾਰ ਸਾਹਿਬ ਅਤੇ ਇਸਦੇ ਨਾਲ ਜੁੜੀ ਜ਼ਮੀਨ ’ਤੇ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਖੇਤੀ ਕੀਤੀ ਸੀ ਤੇ ਕਰੋੜਾਂ ਲੋਕ ਇਸਨੂੰ ਪਵਿੱਤਰ ਧਾਰਮਿਕ ਸਥਾਨ ਮੰਨਦੇ ਹਨ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਇਸਨੂੰ ਪੈਸਾ ਬਣਾਉਣ ਵਾਲੇ ਪ੍ਰਾਜੈਕਟ ਵਜੋਂ ਨਹੀਂ ਚਲਾਉਣਾਚਾਹੀਦਾ ਬਲਕਿ ਇਸਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੀਐਸ ਜੀਪੀਸੀ ਇਸਦਾ ਪ੍ਰਬੰਧ ਸੰਭਾਲੇ ਤੇ ਨਿਰਧਾਰਿਤ ਰਹਿਮ ਮਰਿਆਦਾ ਯਕੀਨੀ ਬਣਾਈ ਜਾਵੇ। ਅਕਾਲੀ ਦਲ ਦੇ ਪ੍ਰਧਾਨ ਨੇ ਮੰਗ ਕੀਤੀ ਕਿ ਪਾਕਿਸਤਾਨ ਸਰਕਾਰ ਤੁਰੰਤ ਦਰੁੱਸਤੀ ਭਰਿਆ ਕਦਮ ਚੁੱਕੇ ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੀ ਨਿੱਜੀ ਤੌਰ ’ਤੇ ਅਪੀਲ ਕੀਤੀ ਕਿ ਉਹ ਧਾਰਮਿਕ ਮਾਮਲਿਆਂ ਬਾਰੇ ਮੰਤਰਾਲੇ ਨੂੰ 9 ਮੈਂਬਰੀ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਤੁਰੰਤ ਭੰਗ ਕਰਨ ਅਤੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਪੀ ਐਸ ਜੀ ਪੀ ਸੀ ਹਵਾਲੇ ਕਰਨ ਦੀ ਹਦਾਇਤ ਦੇਣ।