ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਉਨ੍ਹਾਂ ਦੀ ਸਰਕਾਰ ਆਉਣ ‘ਤੇ ਉਹ ਦੋ ਉਪ ਮੁੱਖ ਮੰਤਰੀ ਬਣਾਏ ਜਾਣਗੇ।
ਅਕਾਲੀ ਦਲ ਤੇ ਬਸਪਾ ਦੇ ਗਠਜੋੜ ਤੋਂ ਬਾਅਦ ਸੁਖ਼ਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ ਹੈ ਕਿ 2022 ਵਿੱਚ ਉਨ੍ਹਾਂ ਦੀ ਸਰਕਾਰ ਆਉਣ ‘ਤੇ ਦੋ ਡਿਪਟੀ ਸੀਐਮ ਬਣਾਏ ਜਾਣਗੇ, ਜਿਨ੍ਹਾਂ ਵਿੱਚੋਂ ਇੱਕ ਹਿੰਦੂ ਹੋਵੇਗਾ। ਹਾਲਾਂਕਿ ਸੁਖਬੀਰ ਬਾਦਲ ਇਹ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਮੁੱਖ ਮੰਤਰੀ ਦੇ ਚਿਹਰੇ ਨਾਲ ਉਹ ਹੀ ਚੋਣ ਲੜਨਗੇ।
ਇਹ ਵੀ ਪੜ੍ਹੋ : ਰਾਣਾ ਸੋਢੀ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ, HC ‘ਚ CBI ਜਾਂਚ ਨੂੰ ਲੈ ਕੇ ਜਨਹਿਤ ਪਟੀਸ਼ਨ ਦਾਇਰ
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਪਹਿਲਾਂ ਵੀ ਭਾਈਚਾਰਕ ਸਾਂਝ ਬਣਾ ਕੇ ਰੱਖਦੀ ਆਈ ਹੈ ਅਤੇ ਅੱਗੋਂ ਵੀ ਸੂਬੇ ਵਿੱਚ ਭਾਈਚਾਰਕ ਸਾਂਝ ਬਣਾ ਕੇ ਰੱਖੇਗੀ। ਇਸ ਦੌਰਾਨ ਉਨ੍ਹਾਂ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਅਕਾਲੀ ਦਲ ਸਰਕਾਰ ਨੇ ਕਰੋੜਾਂ ਰੁਪਏ ਖਰਚ ਕਰਕੇ ਖਰਚ ਕੇ ਧਾਰਮਿਕ ਸਥਾਨਾਂ ‘ਤੇ ਕੰਮ ਸ਼ੁਰੂ ਕਰਵਾਏ ਪਰ ਉਨ੍ਹਾਂ ਨੇ ਇਹ ਕੰਮ ਬੰਦ ਕਰ ਦਿੱਤੇ।