Sukhbir Badal expels Amit Ratan : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਬਠਿੰਡਾ ਦੇ ਆਗੂ ਅਮਿਤ ਰਤਨ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵਿਚੋਂ ਕੱਢ ਕੇ ਬਾਹਰ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਕਾਰਵਾਈ ਉਨ੍ਹਾਂ ਖਿਲਾਫ ਪਾਰਟੀ ਵਰਕਰਾਂ ਨਾਲ ਠੱਗੀ ਮਾਰਨ ਦੇ ਗੰਭੀਰ ਦੋਸ਼ ਲੱਗਣ ਕਾਰਨ ਕੀਤੀ ਗਈ ਹੈ।
ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕੁਝ ਵਿਅਕਤੀਆਂ ਵੱਲੋਂ ਇਹ ਸ਼ਿਕਾਇਤਾਂ ਦਿੱਤੀਆਂ ਗਈਆਂ ਸਨ ਕਿ ਅਮਿਤ ਰਤਨ ਨੇ ਬਿਜ਼ਨੈੱਸ ਦੇ ਮੌਕੇ ਦੇਣ ਦੇ ਨਾਂ ‘ਤੇ ਉਹਨਾਂ ਨਾਲ ਠੱਗੀ ਮਾਰੀ ਹੈ। ਉਨ੍ਹਾਂ ਦੱਸਿਆ ਕਿ ਇਹ ਸ਼ਿਕਾਇਤਾਂ ਮਿਲਣ ਮਗਰੋਂ ਇਸ ਦੀ ਜਾਂਚ ਲਈ ਪਾਰਟੀ ਪ੍ਰਧਾਨ ਨੇ ਇਕ ਤੱਥ ਖੋਜੂ ਕਮੇਟੀ ਦਾ ਗਠਨ ਕੀਤਾ ਜਿਸ ਵਿਚ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਤੇ ਸਰੂਪ ਚੰਦ ਸਿੰਗਲਾ ਸ਼ਾਮਲ ਸਨ।
ਇਸ ਕਮੇਟੀ ਵੱਲੋਂ ਵਿਸਥਾਰਿਤ ਜਾਂਚ ਕੀਤੀ ਗਈ ਤੇ ਪਾਰਟੀ ਪ੍ਰਧਾਨ ਨੂੰ ਆਪਣੀ ਰਿਪੋਰਟ ਸੌਂਪੀ ਗਈ, ਜਿਸ ਵਿਚ ਪਾਇਆ ਗਿਆ ਕਿ ਅਮਿਤ ਰਤਨ ਖਿਲਾਫ ਲੱਗੇ ਦੋਸ਼ ਸਹੀ ਹਨ ਤੇ ਕਮੇਟੀ ਨੇ ਰਤਨ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ। ਅਮਿਤ ਰਤਨ ਦੀਆਂ ਅਜਿਹੀ ਗੈਰ ਕਾਨੂੰਨੀ ਤੇ ਅਨੈਤਿਕ ਗਤੀਵਿਧੀਆਂ ਦਾ ਗੰਭੀਰ ਨੋਟਿਸ ਲੈਂਦਿਆਂ ਪਾਰਟੀ ਪ੍ਰਧਾਨ ਨੇ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵਿਚੋਂ ਕੱਢਣ ਦਾ ਫੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਅਮਿਤ ਰਤਨ 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਬਠਿੰਡਾ ( ਰੂਰਲ ) ਤੋਂ ਅਕਾਲੀ ਦਲ ਦਾ ਉਮੀਦਵਾਰ ਸੀ