Sukhbir Badal Forms : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਜਪੁਰਾ ਮਿਊਂਸਪਲ ਕਮੇਟੀ ਦੀਆਂ ਚੋਣਾਂ ਲਈ ਪਾਰਟੀ ਦੀ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।

ਪਾਰਟੀ ਦੇ ਮੁੱਖ ਦਫ਼ਤਰ ਤੋਂ ਅੱਜ ਇਥੇ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸ੍ਰੀ ਸੁਰਜੀਤ ਸਿੰਘ ਰੱਖੜਾ, ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਰਣਜੀਤ ਸਿੰਘ ਰਾਣਾ ਕਮੇਟੀ ਦੇ ਮੈਂਬਰ ਹੋਣਗੇ ਜੋ ਆਉਣ ਵਾਲੀਆਂ ਚੋਣਾਂ ਉਮੀਦਵਾਰਾਂ ਦੀ ਚੋਣ ਨੂੰ ਆਖਰੀ ਰੂਪ ਦੇਣਗੇ ਤੇ ਇਨ੍ਹਾਂ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਸਖਤ ਕੋਸ਼ਿਸ਼ਾਂ ਕਰਨਗੇ।






















