ਝੋਨੇ ਦੀ ਖਰੀਦ ਨੂੰ ਲੈ ਕੇ ਪੰਜਾਬ ਵਿਚ ਸਿਆਸਤ ਭਖ ਗਈ ਹੈ। ਮੰਡੀਆਂ ਵਿਚ ਕਿਸਾਨ ਫਸਲਾਂ ਨੂੰ ਲੈ ਕੇ ਖੱਜਲ-ਖੁਆਰ ਹੋ ਰਹੇ ਹਨ। ਇਨ੍ਹਾਂ ਸਭ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਆਪਣੀ ਲੜਾਈ ਵਿਚ ਕਿਸਾਨਾਂ ਦੀ ਬਲੀ ਦਿੱਤੀ ਹੈ ਪਰ ਬਦਲੇ ਵਿਚ ਪੰਜਾਬ ਦੇ ਕਿਸਾਨਾਂ ਨੂੰ ਮੰਡੀਆਂ ਵਿਚ ਧੱਕੇ ਖਾਣ ਨੂੰ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਨਾ ਤਾਂ ਬਾਰਦਾਨਾ ਆਇਆ ਤੇ ਨਾ ਹੀ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਮੰਡੀਆਂ ਵਿਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਵੀ ਕੋਈ ਖਾਸ ਇੰਤਜ਼ਾਮ ਨਹੀਂ ਕੀਤੇ ਗਏ ਹਨ। ਸੁਖਬੀਰ ਬਾਦਲ ਨੇ ਝੋਨੇ ਦੀ ਖਰੀਦ ਵਿਚ ਸੂਬਾ ਤੇ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਦੇਰੀ ਦੇ ਫੈਸਲੇ ਨੂੰ ਮੰਦਭਾਗਾ ਦੱਸਿਆ ਤੇ ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਕੋਲ ਕਿਸਾਨਾਂ ਦੇ ਮੁੱਦਿਆਂ ਨੂੰ ਹੱਲ ਕਰਨ ਦਾ ਸਮਾਂ ਨਹੀਂ ਹੈ। ਪੰਜਾਬ ਸਰਕਾਰ ਆਪਣੇ ਵਿਵਾਦਾਂ ਨੂੰ ਲੈ ਕੇ ਹੀ ਉਲਝੀ ਹੋਈ ਹੈ।
Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਝੋਨੇ ਦੀ ਸਰਕਾਰੀ ਖਰੀਦ 10 ਦਿਨ ਦੇਰ ਨਾਲ ਕਰਨ ‘ਤੇ ਪੰਜਾਬ ਸਰਾਕਰ ਉੱਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਖੇਤੀਬਾੜੀ ‘ਤੇ ਨਿਰਭਰ ਹੈ। ਝੋਨੇ ਦੀ ਖਰੀਦ ਹਰ ਸਾਲ ਅਕਤੂਬਰ ਵਿੱਚ ਸ਼ੁਰੂ ਹੁੰਦੀ ਹੈ। ਇਸ ਵਾਰ ਪੰਜਾਬ ਸਰਕਾਰ ਨੇ ਨਮੀ ਦਾ ਹਵਾਲਾ ਦਿੰਦੇ ਹੋਏ ਇਸ ਵਿੱਚ 10 ਦਿਨ ਦੀ ਦੇਰ ਕਰ ਦਿੱਤੀ ਹੈ। ਇਹ ਪਹਿਲੀ ਵਾਰ ਹੈ ਕਿ ਉਨ੍ਹਾਂ ਨੇ ਕੋਈ ਪ੍ਰਬੰਧ ਨਹੀਂ ਕੀਤਾ ਹੈ। ਅਸੀਂ ਨਮੀ ਦੀ ਜਾਂਚ ਕੀਤੀ, ਇਹ 12.9 ਹੈ ਤੇ ਖਰੀਦ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਕਿਉਂ ਨਹੀਂ ਗਏ ਭਾਜਪਾ ‘ਚ, ਸਾਹਮਣੇ ਆਈ ਇਹ ਸਭ ਤੋਂ ਵੱਡੀ ਵਜ੍ਹਾ