ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਜੀ ਨਾਲ ਅੱਜ ਮੁਲਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਤੋਂ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਰੱਖਿਆ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਬੰਦੀ ਸਿੱਖਾਂ ਨੂੰ ਹੁਣ ਰਿਹਾਅ ਕਰ ਦੇਣਾ ਚਾਹੀਦਾ ਹੈ। ਖੇੜਾ ਦੀ ਉਮਰ 80 ਸਾਲ ਦੇ ਲਗਭਗ ਹੋ ਚੁੱਕੀ ਹੈ ਤੇ ਪਰਿਵਾਰ ਵਿਚ ਉਹ ਤੇ ਉਨ੍ਹਾਂ ਦੀ ਪਤਨੀ ਹੀ ਹਨ। ਸ. ਬਾਦਲ ਨੇ ਕਿਹਾ ਕਿ ਬਣਦੀ ਸਜ਼ਾ ਪੂਰੀ ਕਰਨ ਦੇ ਬਾਵਜੂਦ ਭਾਈ ਸਾਹਿਬ 33 ਸਾਲ ਤੋਂ ਜੇਲ੍ਹ ਵਿੱਚ ਬੰਦ ਹਨ ਪਰ ਦਿਲ ਦੀ ਤਕਲੀਫ਼ ਹੋਣ ਕਰਕੇ ਪਿਛਲੇ ਕੁਝ ਸਮੇਂ ਤੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਨਹੀਂ ਬਾਜ ਆ ਰਿਹਾ ਪਾਕਿਸਤਾਨ, ਭਾਰਤੀ ਖੇਤਰ ‘ਚ ਮੁੜ ਪਾਕਿ ਡਰੋਨ ਦਾਖਲ, BSF ਨੇ ਕੀਤਾ ਬਰਾਮਦ
ਸੁਖਬੀਰ ਬਾਦਲ ਨੇ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 24 ਲੱਖ ਲੋਕਾਂ ਦੇ ਫਾਰਮ ਭਰਵਾਏ ਗਏ ਹਨ ਜਿਨ੍ਹਾਂ ਵਿਚ ਇਨ੍ਹਾਂ ਬੰਦੀ ਸਿੱਖਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ ਹੈ। ਉਹ ਕੇਂਦਰ ਸਰਕਾਰ ਤੋਂ ਅਪੀਲ ਕਰਨਗੇ ਕਿ ਇਨ੍ਹਾਂ ਮੰਗਾਂ ਨੂੰ ਸੁਣਿਆ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲਈ ਬੰਦੀ ਸਿੰਘਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜ੍ਹਾ ਹੈ।
ਵੀਡੀਓ ਲਈ ਕਲਿੱਕ ਕਰੋ -: