ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵਾਲੀ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਦਰਅਸਲ, ਰਾਜਪਾਲ ਨੇ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਲਈ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ, ਜਿਸ ਵਿਚ ਕਿਹਾ ਗਿਆ ਹੈ ਕਿ ਉਸ ਦੀ ਨਿਯੁਕਤੀ ਗੈਰ-ਕਾਨੂੰਨੀ ਢੰਗ ਨਾਲ ਕੀਤੀ ਗਈ ਹੈ। ਰਾਜਪਾਲ ਦੇ ਇਸ ਫੈਸਲੇ ਨੇ ਸਿਆਸੀ ਹਲਚਲ ਵੀ ਵਧਾ ਦਿੱਤੀ ਹੈ।
ਇਸ ਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਨ੍ਹਾਂ ਹੁਕਮਾਂ ‘ਤੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਟਵੀਟ ਕੀਤਾ ਅਤੇ ਲਿਖਿਆ, ਮੈਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਬੇਨਤੀ ਕਰਦਾ ਹਾਂ ਕਿ ਉਹ ਸਾਡੀ ਪ੍ਰਮੁੱਖ ਖੇਤੀਬਾੜੀ ਯੂਨੀਵਰਸਿਟੀ – ਪੀਏਯੂ ਦੇ ਕੰਮਕਾਜ ਵਿੱਚ ਦਖਲ ਨਾ ਦੇਣ ਅਤੇ ਨਵੇਂ ਨਿਯੁਕਤ ਵੀਸੀ ਡਾ. ਸਤਬੀਰ ਐਸ ਗੋਸਲ ਨੂੰ ਹਟਾਉਣ ਦੇ ਫੈਸਲੇ ਦੀ ਸਮੀਖਿਆ ਕਰਨ। ਪੀਏਯੂ ਦਾ ਐਮਜੀਟੀ ਬੋਰਡ ਵੀਸੀ ਦੀ ਨਿਯੁਕਤੀ ਕਰਨ ਦੀਆਂ ਆਪਣੀਆਂ ਸ਼ਕਤੀਆਂ ਦੇ ਅੰਦਰ ਹੈ। ਇਹ ਸੰਘਵਾਦ ਦੇ ਸਿਧਾਂਤ ਦੇ ਮੁਤਾਬਕ ਹੈ ਅਤੇ ਇਸਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਗਵਰਨਰ ਤੇ CM ਮਾਨ ਮੁੜ ਆਹਮੋ-ਸਾਹਮਣੇ, ਮੁੱਖ ਮੰਤਰੀ ਨੂੰ PAU ਦਾ VC ਤੁਰੰਤ ਹਟਾਉਣ ਲਈ ਕਿਹਾ
ਦੱਸ ਦੇਈਏ ਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫਿਰ ਆਹਮੋ-ਸਾਹਮਣੇ ਹੋ ਗਏ ਹੈ। ਹੁਣ ਗਵਰਨਰ ਨੇ ਸੀ.ਐੱਮ. ਮਾਨ ਨੂੰ ਲੁਧਿਆਣਾ PAU ਵੀਸੀ ਸਤਬੀਰ ਗੋਸਲ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵੀਸੀ ਸਤਬੀਰ ਦੀ ਨਿਯੁਕਤੀ ਉਨ੍ਹਾਂ ਦੀ ਪ੍ਰਵਾਨਗੀ ਤੋਂ ਬਿਨਾਂ ਕੀਤੀ ਗਈ ਸੀ ਅਤੇ UGC ਦੇ ਨਿਯਮਾਂ ਮੁਤਾਬਕ ਇਹ ਨਿਯੁਕਤੀ ਗੈਰ-ਕਾਨੂੰਨੀ ਹੈ ਅਤੇ ਸਵੀਕਾਰ ਨਹੀਂ ਕੀਤੀ ਜਾ ਸਕਦੀ। ਸਰਕਾਰ ਨੂੰ ਨਵੇਂ ਵੀਸੀ ਦੀ ਨਿਯੁਕਤੀ ਲਈ ਪ੍ਰਕਿਰਿਆ ਸ਼ੁਰੂ ਕਰਨੀ ਚਾਹੀਦੀ ਹੈ।
ਰਾਜਪਾਲ ਨੇ ਆਪਣੇ ਨਿਰਦੇਸ਼ਾਂ ਵਿੱਚ ਕਿਹਾ ਹੈ ਕਿ ਵਾਈਸ ਚਾਂਸਲਰ ਨੂੰ ਬਿਨਾਂ ਦੇਰੀ ਦੇ ਹਟਾਇਆ ਜਾਵੇ ਅਤੇ ਨਵੇਂ ਵੀਸੀ ਦੀ ਨਿਯੁਕਤੀ ਤੱਕ ਇਸ ਦਾ ਚਾਰਜ ਖੇਤੀਬਾੜੀ ਵਿਭਾਗ ਦੇ ਪ੍ਰਬੰਧਕ ਸਕੱਤਰ ਨੂੰ ਸੌਂਪਿਆ ਜਾਵੇ। ਇਸ ਦੀ ਕਾਰਵਾਈ ਤੁਰੰਤ ਸ਼ੁਰੂ ਕੀਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -: