ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨਾਲ ਅੱਜ ਨਾਲੇਜ ਸ਼ੇਅਰਿੰਗ ਐੱਮ.ਓ.ਯੂ. ਸਮਝੌਤੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਕਾਲਾ ਦਿਨ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ MoU ਸਮਝੌਤੇ ‘ਤੇ ਦਸਤਖਤ ਕਰਕੇ ਪੰਜਾਬ ਵਿੱਚ ਦਿੱਲੀ ਸਰਕਾਰ ਦੀ ਦਖਲਅੰਦਾਜ਼ੀ ਨੂੰ ਸੰਸਥਾਗਤ ਰੂਪ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਅੱਜ ਅਕਾਲੀ ਦਲ ਦੁਪਹਿਰ ਚੰਡੀਗੜ੍ਹ ਦੇ ਮੁੱਖ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਕਰੇਗਾ।
ਪੰਜਾਬ ਅਤੇ ਦਿੱਲੀ ਸਰਕਾਰ ਵਿਚਾਲੇ ਮੰਗਲਵਾਰ ਨੂੰ ਨਾਲੇਜ ਸ਼ੇਅਰਿੰਗ ਐਗਰੀਮੈਂਟ ਹੋਇਆ। ਇਸ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਸਤਖਤ ਕੀਤੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਇਸ ਤੋਂ ਬਾਅਦ ਦੋਵਾਂ ਮੁੱਖ ਮੰਤਰੀਆਂ ਨੇ ਕਿਹਾ ਕਿ ਅਸੀਂ ਇੱਕ ਦੂਜੇ ਤੋਂ ਸਿੱਖਾਂਗੇ। ਅਸੀਂ ਇੱਕ ਦੂਜੇ ਦੇ ਰਾਜਾਂ ਵਿੱਚ ਕੀਤੇ ਚੰਗੇ ਕੰਮਾਂ ਨੂੰ ਲਾਗੂ ਕਰਾਂਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿੱਥੇ ਵੀ ਚੰਗਾ ਕੰਮ ਹੋਵੇਗਾ, ਅਸੀਂ ਉਸ ਨੂੰ ਸਿੱਖਾਂਗੇ।