ਕੁਝ ਦਿਨ ਪਹਿਲਾਂ ਪੰਜਾਬ ਦੇ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਜੀ ਅਕਾਲ ਚਲਾਣਾ ਕਰ ਗਏ ਸਨ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਗ੍ਰਹਿ ਲੁਧਿਆਣਾ ਵਿਖੇ ਪਹੁੰਚੇ। ਜਿਥੇ ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਛਿੰਦਾ ਜੀ ਦੇ ਜੀਵਨ ਬਾਰੇ ਹੋਰ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗਾਇਕ ਛਿੰਦਾ ਨੇ ਆਪਣੀ ਗਾਇਕੀ ਨਾਲ ਪੰਜਾਬ ਤੇ ਪੰਜਾਬੀ ਸੱਭਿਆਚਾਰ ਦੀ ਪੂਰੀ ਸੇਵਾ ਕੀਤੀ। ਉਹ ਆਪਣੇ ਗੀਤਾਂ ਰਾਹੀਂ ਹਮੇਸ਼ਾ ਅਮਰ ਰਹਿਣਗੇ।
ਵੀਡੀਓ ਲਈ ਕਲਿੱਕ ਕਰੋ -: