ਰਾਮਪੁਰਾ ਫੂਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਭੋਆ ਦੇ ਵਿਧਾਇਕ ਜੋਗਿੰਦਰਪਾਲ ਨੂੰ ਕਾਰਗੁਜ਼ਾਰੀ ਬਾਰੇ ਸਵਾਲ ਪੁੱਛਣ ਵਾਲੇ ਐਸਸੀ ਭਾਈਚਾਰੇ ਦੇ ਨੌਜਵਾਨ ਨਾਲ ਕੀਤੀ ਕੁੱਟਮਾਰ ਤੋਂ ਬਾਅਦ ਲੋਕਾਂ ਵਿਚ ਉਭਰੇ ਨਾਲ ਉਨ੍ਹਾਂ ਦੀ ਸਰਕਾਰ ਕੀ ਸੰਦੇਸ਼ ਦੇਣਾ ਚਾਹੁੰਦੀ ਹੈ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਹੁਣ ਕਾਂਗਰਸੀ ਵਿਧਾਇਕ ਉਸ ਨੌਜਵਾਨ ਦੇ ਖਿਲਾਫ ਹੋ ਗਏ ਹਨ ਜੋ ਉਹਨਾਂ ਦੀ ਕਾਰਗੁਜ਼ਾਰੀ ਬਾਰੇ ਸਵਾਲ ਕਰ ਰਿਹਾ ਸੀ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਤੋਂ ਧੋਖਾ ਖਾਣ ਤੋਂ ਬਾਅਦ ਲੋਕ ਮਾਯੂਸੀ ਵਿਚ ਹਨ।
ਉਹਨਾਂ ਕਿਹਾ ਕਿ ਬਜਾਏ ਲੋਕਾਂ ਦੀ ਗੱਲ ਸੁਣਨ ਦੇ ਕਾਂਗਰਸੀ ਆਗੂ ਹਿੰਸਾ ਨਾਲ ਲੋਕਾਂ ਦੀ ਆਵਾਜ਼ ਦਬਾਉਣ ਦਾ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਇਸ ਹਮਲੇ ਦੀ ਜ਼ੋਰਦਾਰ ਨਿਖੇਧੀ ਕਰਦਾ ਹੈ ਤੇ ਨੌਜਵਾਨ ਨੂੰ ਭਰੋਸਾ ਦਿਵਾਉਂਦਾ ਹੈ ਕਿ ਅਕਾਲੀ ਦਲ ਉਸ ਨਾਲ ਡੱਟ ਕੇ ਖੜ੍ਹੇਗਾ ਤੇ ਕਿਸੇ ਵੀ ਤਰੀਕੇ ਦਾ ਅਨਿਆਂ ਉਸ ਨਾਲ ਨਹੀਂ ਹੋਣ ਦੇਵੇਗਾ।
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਇਹ ਵੀ ਪੁੱਛਿਆ ਕਿ ਉਹਨਾਂ ਨੇ ਹੁਣ ਤੱਕ ਵਿਧਾਇਕ ਦੇ ਖਿਲਾਫ ਫੌਜਦਾਰੀ ਕਾਰਵਾਈ ਦੇ ਹੁਕਮ ਜਾਰੀ ਕਿਉਂ ਨਹੀਂ ਕੀਤੇ? ਉਹਨਾਂ ਕਿਹਾ ਕਿ ਉਸਦੇ ਖਿਲਾਫ ਫੌਜਦਾਰੀ ਕੇਸ ਦਰਜ ਹੋਣਾ ਚਾਹੀਦਾ ਹੈ ਤੇ ਉਸ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਸਪੱਸ਼ਟ ਸੰਦੇਸ਼ ਜਾਵੇ ਕਿ ਸਾਡੇ ਨੌਜਵਾਨਾਂ ਨੂੰ ਪੀੜਤ ਕਰਨਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਇਹ ਵੀ ਕਿਹਾ ਕਿ ਉਹ ਸਿੱਧੀ ਗੱਲ ਕਰਨ। ਉਹਨਾਂ ਕਿਹਾ ਕਿ ਚੰਨੀ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਉਸ ਕੋਲ ਫੰਡਾਂ ਦੀ ਕੋਈ ਤੋਟ ਨਹੀਂ ਹੈ। ਉਹਨਾਂ ਕਿਹਾ ਕਿ ਜੇਕਰ ਇਹ ਹਾਲਾਤ ਹਨ ਤਾਂ ਫਿਰ ਸਰਕਾਰ ਨੁੰ ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫੀ, ਘਰ-ਘਰ ਰੋਜ਼ਗਾਰ, ਬੇਰੋਜ਼ਗਾਰ ਨੌਜਵਾਨਾਂ ਲਈ 2500 ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤਾ ਅਤੇ ਸ਼ਗਨ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਦੀ ਵੰਡ ਤੁਰੰਤ ਸ਼ੁਰੂ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਬਜਾਏ ਅਜਿਹਾ ਕਰਨ ਦੇ ਚੰਨੀ ਰੋਜ਼ਾਨਾ ਆਧਾਰ ’ਤੇ ਤਸਵੀਰਾਂ ਖਿੱਚਵਾਉਣ ’ਤੇ ਜ਼ੋਰ ਦੇ ਰਹੇ ਹਨ।
ਇਹ ਵੀ ਪੜ੍ਹੋ : ਕਾਂਗਰਸ ਨੂੰ ਅਗਲੇ ਹਫ਼ਤੇ ਅਲਵਿਦਾ ਕਹਿਣਗੇ ਕੈਪਟਨ, ਨਵੀਂ ਪਾਰਟੀ ‘ਚ ਜਾ ਸਕਦੇ ਨੇ ਕਈ MLA!
ਸ. ਬਾਦਲ ਨੈ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਕਾਂਗਰਸ ਦੀ ਅੰਦਰੂਨੀ ਲੜਾਈ ਵਿਚ ਰੁੱਝੇ ਰਹਿਣ ਦੀ ਥਾਂ ਲੋਕਾਂ ਦੀ ਲੜਾਈ ਲੜਨ। ਉਹਨਾਂ ਕਿਹਾ ਕਿ ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ਵਾਂਗ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਕੇਂਦਰ ਸਰਕਾਰ ਦੇ ਨਾਲ ਰਲ ਗਏ ਸਨ ਤੇ ਉਹ ਤਿੰਨ ਨਫਰਤ ਭਰੇ ਖੇਤੀ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਦਾ ਹਿੱਸਾ ਰਹੇ ਹਨ ਜਦਕਿ ਚੰਨੀ ਨੇ ਕੇਂਦਰ ਸਰਕਾਰ ਨੁੰ ਸੂਬੇ ਦੇ ਤਕਰੀਬਨ ਅੱਧੇ ਹਿੱਸੇ ਵਿਚ ਪੰਜਾਬ ਪੁਲਿਸ ਦੀ ਥਾਂ ਕੇਂਦਰੀ ਬਲਾਂ ਦਾ ਕਬਜ਼ਾ ਕਰਨ ਕਰਵਾਉਣ ਲਈ ਸਹਿਮਤੀ ਦੇ ਦਿੱਤੀ।