‘ਆਪ’ ਦੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਵੱਲੋਂ SYL ਨਹਿਰ ਰਾਹੀਂ ਹਰਿਆਣਾ ਨੂੰ ਪੰਜਾਬ ਦਾ ਪਾਣੀ ਦੇਣ ਦੀ ਗਾਰੰਟੀ ‘ਆਪ’ ਅਤੇ ਇਸ ਦੇ ਮੁਖੀ ਅਰਵਿੰਦ ਕੇਜਰੀਵਾਲ ਦਾ ਅਸਲੀ ਚਿਹਰਾ ਦਿਖਾਉਂਦੀ ਹੈ। ਉਨ੍ਹਾਂ ਕਿਹਾ ਕਿ ‘ਅਕਾਲੀ ਦਲ ਕਦੇ ਵੀ ਕਿਸੇ ਨੂੰ ਵੀ ਰਾਜ ਹਿੱਤਾਂ ਨਾਲ ਖਿਲਵਾੜ ਨਹੀਂ ਕਰਨ ਦੇਵੇਗਾ। ਮੈਂ ਭਗਵੰਤ ਮਾਨ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀ ਸਥਿਤੀ ਸਪੱਸ਼ਟ ਕਰਨ।’
ਦੱਸ ਦੇਈਏ ਕਿ ਅੱਜ ਹਰਿਆਣਾ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਸੀ, ਜਿਸ ਵਿੱਚ SYL ਨਹਿਰ ਤੋਂ ਪਾਣੀ ਦੇਣ ਦਾ ਮਤਾ ਵੀ ਪਾਸ ਕੀਤਾ ਗਿਆ ਸੀ, ਦੂਜੇ ਪਾਸੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਵੱਲੋਂ ਇਸ ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਕੰਟੇਪਟ ਪਟੀਸ਼ਨ ਦਾਇਰ ਕਰਨ ਦੀ ਸੰਭਾਵਨਾ ਦੀ ਵੀ ਗੱਲ ਕਹੀ ਗਈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਇਹ ਵੀ ਪੜ੍ਹੋ : ‘ਜੇ SC/BC ਪਰਿਵਾਰ ਟੈਕਸ ਭਰਦਾ ਹੈ ਤਾਂ 601 ਯੂਨਿਟਾਂ ਆਉਣ ‘ਤੇ ਭਰਨਾ ਪਵੇਗਾ ਪੂਰਾ ਬਿੱਲ’ : ਬਿਜਲੀ ਮੰਤਰੀ
ਇਸੇ ਵਿਚਾਲੇ ਆਮ ਆਦਮੀ ਪਾਰਟੀ ਦੇ ਹਰਿਆਣਾ ਇੰਚਾਰਜ ਅਤੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਨੇ ਦਾਅਵਾ ਕੀਤਾ ਹੈ ਕਿ ਜੇ ਹਰਿਆਣਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ 2025 ਵਿੱਚ SYL ਦਾ ਪਾਣੀ ਹਰਿਆਣਾ ਦੇ ਹਰ ਪਿੰਡ ਵਿੱਚ ਪਹੁੰਚ ਜਾਵੇਗਾ। ਇਹ ਸਾਡਾ ਵਾਅਦਾ ਹੈ, ਗਾਰੰਟੀ ਨਹੀਂ। ਗੁਪਤਾ ਨੇ ਕਿਹਾ ਕਿ ਅੱਜ ਤੱਕ ਕੇਂਦਰ ਜਾਂ ਰਾਜ ਸਰਕਾਰ ਵੱਲੋਂ ਹਰਿਆਣਾ ਦੇ ਕਿਸੇ ਵੀ ਪਿੰਡ ਨੂੰ ਐੱਸ.ਵਾਈ.ਐੱਲ. ਦਾ ਪਾਣੀ ਸਪਲਾਈ ਨਹੀਂ ਕੀਤਾ ਗਿਆ ਹੈ। ਹੁਣ ਆਮ ਆਦਮੀ ਪਾਰਟੀ ਨੇ ਫੈਸਲਾ ਕੀਤਾ ਹੈ ਕਿ SYL ਦਾ ਪਾਣੀ ਹਰਿਆਣਾ ਦੇ ਹਰ ਖੇਤ ਤੱਕ ਪਹੁੰਚਾਉਣਾ ਹੈ।