ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਵੱਡਾ ਹਮਲਾ ਬੋਲਿਆ।
ਉਨ੍ਹਾਂ ਐਲਾਨ ਕੀਤਾ ਕਿ ਬਿਕਰਮ ਮਜੀਠੀਆ ਖਿਲਾਫ ਝੂਠੇ ਕੇਸ ਦਰਜ ਕਰਨ ਦੀ ਸਾਜ਼ਿਸ਼ ਨੂੰ ਲੈ ਕੇ ਭਲਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦੇ ਸਾਹਮਣੇ ਧਰਨਾ ਦਿੱਤਾ ਜਾਵੇਗਾ। ਭਲਕੇ 11 ਵਜੇ CM ਚੰਨੀ ਦੇ ਘਰ ਸਾਹਮਣੇ ਆ ਰਹੇ ਹਨ, ਜੇ ਉਨ੍ਹਾਂ ਨੇ ਕੇਸ ਦਰਜ ਕਰਨਾ ਹੈ ਤਾਂ ਕਰ ਲੈਣ।
ਪਾਰਟੀ ਦੇ ਸੀਨੀਅਰ ਆਗੂ ਭਲਕੇ ਬਾਅਦ ਦੁਪਹਿਰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਗ੍ਰਿਫ਼ਤਾਰੀਆਂ ਦੇਣਗੇ। ਇਸ ਤੋਂ ਬਾਅਦ ਸਾਰੇ ਜ਼ਿਲ੍ਹਿਆਂ ਵਿੱਚ ‘ਜੇਲ੍ਹ ਭਰੋ’ ਅੰਦੋਲਨ ਕੀਤਾ ਜਾਵੇਗਾ। ਉਨ੍ਹਾਂ ਵੱਡੇ ਦੋਸ਼ ਲਾਉਂਦਿਆਂ ਕਿਹਾ ਕਿ ਨਵਜੋਤ ਸਿੱਧੂ ਅਤੇ ਸੀਐੱਮ ਚੰਨੀ ਨੇ ਡੀਜੀਪੀ ਕਿ ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਕੀਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵਿਚਾਲੇ ਇੰਨੀ ਘਬਾਹਟ ਵਿੱਚ ਹਨ ਕਿ ਸਰਕਾਰੀ ਨਿਯਮਾਂ ਤੇ ਕਾਨੂੰਨਾਂ ਦੀਆਂ ਧੱਜੀਆਂ ਉਡਾ ਰਹੇ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੈਂ ਐਲਾਨ ਕਰਦਾ ਹਾਂ ਕਿ ਜੇ ਝੂਠੇ ਕੇਸ ਦਰਜ ਕੀਤੇ ਤਾਂ ਤਾਂ ਇਸ ਦੇ ਨਤੀਜੇ ਭੁਗਤਣੇ ਪੈਣਗੇ। ਅਕਾਲੀ ਸਰਕਾਰ ਆਉਣ ਦੇ ਇੱਕ ਮਹੀਨੇ ਦੇ ਅੰਦਰ-ਅੰਦਰ ਉਕਤ ਅਫਸਰਾਂ ਖਿਲਾਫ ਕੇਸ ਦਰਜ ਕੀਤੇ ਜਾਣਗੇ। ਮੰਤਰੀਆਂ ਖਿਲਾਫ ਵੀ ਕਾਰਵਾਈ ਹੋਵੇਗੀ।
ਇਹ ਵੀ ਪੜ੍ਹੋ : ਬਹਾਦਰੀ ਦੀ ਮਿਸਾਲ ਬਣੀ ਕਪੂਰਥਲਾ ਦੀ ਕੁੜੀ, ਇਕੱਲਿਆਂ ਕਾਬੂ ਕੀਤੇ ਲੁਟੇਰੇ, ਹੋਇਆ ਸਨਮਾਨ
ਉਨ੍ਹਾਂ ਕਿਹਾ ਕਿ ਸਿੱਧੂ ਦਿਮਾਗੀ ਤੌਰ ‘ਤੇ ਪਾਗਲ ਹੋਏ ਬੈਠੇ ਹਨ। ਹੁਣ ਬਿਆਨ ਦੇ ਰਹੇ ਹਨ ਕਿ ਜੇ ਮਜੀਠੀਆ ‘ਤੇ ਕੇਸ ਦਰਜ ਨਾ ਹੋਇਆ ਤਾਂ ਮਰਨ ਵਰਤ ‘ਤੇ ਬੈਠਾਂਗਾ। ਹੈਰਾਨੀ ਵਾਲੀ ਗੱਲ ਇਹ ਹੈ ਕਿ ਝੂਠਾ ਕੇਸ ਦਰਜ ਕਰਨਾ ਕਾਨੂੰਨੀ ਜੁਰਮ ਹੈ ਤੇ ਇਹ ਲੋਕ ਕਾਨੂੰਨ ਤੋਂ ਪਰੇ ਹੋਕੇ ਕੰਮ ਕਰ ਰਹੇ ਹਨ।