ਵਿਧਾਨ ਸਭਾ ਚੋਣਾਂ ਨੂੰ ਸਿਰਫ 6 ਦਿਨਾਂ ਦਾ ਹੀ ਸਮਾਂ ਬਚਿਆ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਪੂਰੀ ਸਰਗਰਮੀ ਨਾਲ ਚੋਣ ਪ੍ਰਚਾਰ ਕਰ ਰਹੀਆਂ ਹਨ। ਪਾਰਟੀ ਉਮੀਦਵਾਰਾਂ ਵੱਲੋਂ ਰੋਡ ਸ਼ੋਅ ਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਬਾਦਲ ਅੱਜ ਚੋਣ ਪ੍ਰਚਾਰ ਲਈ ਭਵਾਨੀਗੜ੍ਹ ਵਿਖੇ ਪੁੱਜੇ। ਉਹ ਅੱਜ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਦੇ ਹੱਕ ‘ਚ ਰੱਖੀ ਚੋਣ ਪ੍ਰਚਾਰ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚੇ ਹੋਏ ਸਨ। ਇਸ ਮੌਕੇ ਉਨ੍ਹਾਂ ਵੱਡਾ ਐਲਾਨ ਕਰਦਿਆਂ ਕਿਹਾ ਕਿ ਅਕਾਲੀ-ਬਸਪਾ ਗਠਜੋੜ ਦੀ ਸਰਕਾਰ ਬਣਨ ‘ਤੇ ਗਰੀਬਾਂ ਨੂੰ 5-5 ਮਰਲੇ ਦੇ ਪਲਾਟ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਕੋਲ ਪੰਚਾਇਤੀ ਜ਼ਮੀਨ ਨਹੀਂ ਹੈ, ਉਥੇ ਪੰਜਾਬ ਸਰਕਾਰ ਜ਼ਮੀਨ ਖਰੀਦ ਕੇ ਦੇਵੇਗੀ ਤੇ ਗਰੀਬਾਂ ਨੂੰ ਮਕਾਨ ਬਣਾ ਕੇ ਦੇਵੇਗੀ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਇਹ ਵੀ ਪੜ੍ਹੋ : PM ਮੋਦੀ ਦਾ ਵੱਡਾ ਐਲਾਨ- ’26 ਦਸੰਬਰ ਨੂੰ ਮਨਾਇਆ ਜਾਵੇਗਾ ‘ਵੀਰ ਬਾਲ ਦਿਵਸ’
ਸ. ਬਾਦਲ ਨੇ ਕਿਹਾ ਕਿ ਮੇਰਾ ਟੀਚਾ ਹੈ ਕਿ ਅਗਲੇ 5 ਸਾਲਾਂ ਦੇ ਅੰਦਰ 5 ਲੱਖ ਮਕਾਨ ਗਰੀਬਾਂ ਦੇ ਬਣਾ ਕੇ ਦੇਵਾਂਗੇ। ਮੇਰਾ ਨਿਸ਼ਾਨਾ ਹੈ ਕਿ ਪੰਜਾਬ ਵਿਚ ਹਰੇਕ ਗਰੀਬ ਕੋਲ ਘੱਟ ਤੋਂ ਘੱਟ ਮਕਾਨ ਜ਼ਰੂਰ ਹੋਵੇ। ਸ. ਬਾਦਲ ਨੇ ਕਿਹਾ ਕਿ ਵਿਨਰਜੀਤ ਸਿੰਘ ਗੋਲਡੀ ਵੱਲੋਂ ਕਿਸਾਨਾਂ ਵੱਲੋਂ ਰੂੜੀ ਰੱਖਣ ਲਈ ਥਾਂ ਦੀ ਵੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੇਰੀ ਪੂਰੀ ਕੋਸ਼ਿਸ਼ ਹੋਵੇਗੀ ਕਿ ਸਰਕਾਰ ਬਣਨ ‘ਤੇ 1 ਕਿੱਲਾ ਜਾਂ ਡੇਢ ਕਿੱਲਾ ਪੰਜਾਬ ਸਰਕਾਰ ਨੂੰ ਭਾਵੇਂ ਖਰੀਦਣਾ ਹੀ ਪਵੇ, ਕਿਸਾਨਾਂ ਨੂੰ ਦਿੱਤਾ ਜਾਵੇ ਤਾਂ ਜੋ ਉਹ ਆਪਣੀ ਰੂੜੀ ਰੱਖ ਸਕਣ।