SUKHBIR BADAL’S LETTER : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ ਤੇ ਇਸ ‘ਚ ਉਨ੍ਹਾਂ ਨੇ ਪੰਜਾਬ ‘ਚ ਕੋਰੋਨਾ ਦੇ ਤਾਜ਼ਾ ਹਾਲਾਤ ਬਾਰੇ ਸਮੀਖਿਆ ਕੀਤੀ ਹੈ।
ਸ. ਬਾਦਲ ਨੇ PM ਮੋਦੀ ਦੱਸਿਆ ਕਿ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਕੇਂਦਰ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਨੂੰ ਭੇਜੇ ਗਏ 80 ਵੈਂਟੀਲੇਟਰਾਂ ‘ਚੋਂ 71 ਡਿਫੈਕਟਿਡ ਹਨ ਤੇ ਵਰਤੋਂ ਦੇ ਯੋਗ ਨਹੀਂ ਹਨ। ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲ ਨੇ ਦੱਸਿਆ ਕਿ ਵੈਂਟੀਲੇਟਰ ਬਹੁਤ ਹੀ ਹਲਕੀ ਕੁਆਲਿਟੀ ਦੇ ਹਨ ਅਤੇ ਇਸ ‘ਚ ਕਾਫੀ ਕਮੀਆਂ ਵੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਜੋ ਕੋਰੋਨਾ ਦੇ ਹਾਲਾਤ ਹਨ, ਅਜਿਹੇ ਸਮੇਂ ਹਸਪਤਾਲ ਖਰਾਬ ਵੈਂਟੀਲੇਟਰਾਂ ਦਾ ਕੋਈ ਰਿਸਕ ਨਹੀਂ ਲੈ ਸਕਦੇ ਤੇ ਨਾ ਹੀ ਉਨ੍ਹਾਂ ਕੋਲ ਇੰਨਾ ਸਮਾਂ ਹੈ ਕਿ ਇਨ੍ਹਾਂ ਵੈਂਟੀਲੇਟਰਾਂ ਦੀ ਰਿਪੇਅਰ ਕਰਵਾਈ ਜਾ ਸਕੇ।
ਮੈਂ ਤੁਹਾਨੂੰ ਬੇਨਤੀ ਕਰਨਾ ਚਾਹਾਂਗਾ ਕਿ ਕੇਂਦਰੀ ਸਿਹਤ ਮੰਤਰਾਲੇ ਕਿਸੇ ਨਾਮਵਰ ਕੰਪਨੀ ਤੋਂ ਤੁਰੰਤ ਟੈਸਟਿਡ ਵੈਂਟੀਲੇਟਰਾਂ ਨੂੰ ਤੁਰੰਤ ਫਰੀਦਕੋਟ ਦੇ ਹਸਪਤਾਲ ਵਿੱਚ ਭੇਜਣ ਲਈ ਨਿਰਦੇਸ਼ ਦੇਣ ਤਾਂ ਜੋ ਇਥੇ ਸਿਹਤ ਸਹੂਲਤਾਂ ਪ੍ਰਭਾਵਿਤ ਨਾ ਹੋ ਸਕਣ। ਉਨ੍ਹਾਂ ਕਿਹਾ ਕਿ ਇਸ ਔਖੇ ਸਮੇਂ ਡਿਫੈਕਟਿਡ ਤੇ ਹਲਕੀ ਕੁਆਲਟੀ ਦੇ ਵੈਂਟੀਲੇਟਰ ਭੇਜਣਾ ਕਾਨੂੰਨੀ ਅਪਰਾਧ ਹੈ ਤੇ ਇਸ ਲਈ ਜ਼ਿੰਮੇਵਾਰ ਕੰਪਨੀ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਮੈਂ ਤੁਹਾਡੇ ਧਿਆਨ ਵਿਚ ਇਹ ਵੀ ਲਿਆਉਣਾ ਚਾਹਾਂਗਾ ਕਿ ਸ਼੍ਰੋਮਣੀ ਕਮੇਟੀ ਨੇ ਇਸ ਸਬੰਧ ਵਿਚ ਕੇਂਦਰ ਸਰਕਾਰ ਦੇ ਪੂਰਕ ਲਈ ਕੋਵਿਡ -19 ਟੀਕੇ ਦਰਾਮਦ ਕਰਨ ਦੀ ਇਜਾਜ਼ਤ ਲਈ ਅਰਜ਼ੀ ਦਿੱਤੀ ਹੈ। ਮੈਂ ਅਪੀਲ ਕਰਦਾ ਹਾਂ ਕਿ ਕੇਂਦਰ ਸਰਕਾਰ ਇਸ ਮੰਤਵ ਲਈ ਸ਼੍ਰੋਮਣੀ ਕਮੇਟੀ ਨੂੰ ਇਜਾਜ਼ਤ ਦੇਵੇ।