ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਅਕਾਲੀ ਆਗੂ ਬਲਵਿੰਦਰ ਭੂੰਦੜ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਤੋਂ ਅਸਤੀਫਾ ਦੇਣ ਦੀਆਂ ਅਫਵਾਹਾਂ ਬਾਰੇ ਸਪੱਸ਼ਟੀਕਰਨ ਦਿੱਤਾ ਗਿਆ।
ਸੰਗਰੂਰ ਜ਼ਿਮਨੀ ਚੋਣ ਵਿਚ ਮਿਲੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫ਼ਾ ਦੇਣ ਦੀਆਂ ਅਫ਼ਵਾਹਾਂ ਦਾ ਬਾਜ਼ਾਰ ਗਰਮ ਸੀ। ਇਨ੍ਹਾਂ ਸਭ ਅਫਵਾਹਾਂ ਦਾ ਵਿਰੋਧ ਕਰਦਿਆਂ ਭੂੰਦੜ ਨੇ ਕਿਹਾ ਕਿ ਇੱਕ ਹਾਰ ਕਰਕੇ ਲੀਡਰਸ਼ਿਪ ਨਹੀਂ ਬਦਲੀ ਜਾਂਦੀ। ਸਗੋਂ ਅਜਿਹੇ ਸਮੇਂ ਇਹ ਵਿਚਾਰ ਕੀਤਾ ਜਾਂਦਾ ਹੈ ਕਿ ਪਾਰਟੀ ਨੂੰ ਮਜ਼ਬੂਤ ਕਿਸ ਤਰ੍ਹਾਂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਦੀ ਪਾਰਟੀ ਦੇ ਪ੍ਰਧਾਨ ਰਹਿਣਗੇ।
ਅਕਾਲੀ ਆਗੂ ਭੂੰਦੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 100 ਸਾਲ ਪੁਰਾਣੀ ਪਾਰਟੀ ਹੈ। ਇਹ ਪਾਰਟੀ ਪੰਥਕ ਸੋਚ ’ਤੇ ਪਹਿਰਾ ਦੇਣ ਵਾਲੀ ਪੰਜਾਬ ਦੀ ਬਿਹਤਰੀ ਲਈ ਲੜਨ ਵਾਲੀ ਪਾਰਟੀ ਹੈ। ਸੰਗਰੂਰ ਜ਼ਿਮਨੀ ਚੋਣਾਂ ਵਿਚ ਮਿਲੀ ਹਾਰ ਵਕਤੀ ਹੈ। ਸਮਾਂ ਆਉਣ ‘ਤੇ ਅਕਾਲੀ ਦਲ ਦੀ ਵੀ ਜਿੱਤ ਹੋਵੇਗੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਸੰਗਰੂਰ ਉਪ ਚੋਣਾਂ ਵਿਚ ਕੀਤੇ ਕੰਮ ਲਈ ਧੰਨਵਾਦ ਕੀਤਾ ਤੇ ਕਿਹਾ ਕਿ ਅਸੀਂ ਸਾਰੇ ਮਿਲ ਪੰਜਾਬ ਦੀ ਖੁਸ਼ਹਾਲੀ ਤੇ ਬਿਹਤਰੀ ਲਈ ਕੰਮ ਕਰਦੇ ਰਹਾਂਗੇ।
ਵੀਡੀਓ ਲਈ ਕਲਿੱਕ ਕਰੋ -: