ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫੀ ਵਿੱਚ ਹਿੱਸਾ ਪਾਉਣ ਦੀ ਮੰਗ ਸੰਬੰਧੀ ਲਿਖੀ ਚਿੱਠੀ ਤੋਂ ਬਾਅਦ ਸੁਖਬੀਰ ਬਾਦਲ ਨੇ CM ਚੰਨੀ ‘ਤੇ ਵੱਡਾ ਹਮਲਾ ਬੋਲਿਆ। ਉਨ੍ਹਾਂ ਸਵਾਲ ਕੀਤਾ ਕਿ ਇਹ ਵਾਅਦਾ ਕਾਂਗਰਸ ਨੇ ਕੀਤਾ ਹੈ ਜਾਂ ਭਾਜਪਾ ਨੇ?
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ਨੂੰ ਕਰਜ਼ਾ ਮੁਆਫੀ ਦਾ ਵਾਅਦਾ ਕਿਸ ਨੇ ਕੀਤਾ ਹੈ ਕੇਂਦਰ ਨੇ ਜਾਂ ਕਾਂਗਰਸ ਨੇ? ਕੀ ਕਾਂਗਰਸ ਦਾ ਮੈਨੀਫੈਸਟੋ ਭਾਜਪਾ ਦੇ ਕੋਲ ਹੈ? ਅਸੀਂ ਇਨ੍ਹਾਂ ਦੇ ਗੁਪਤ ਸੌਦਿਆਂ ਨੂੰ ਜਾਣਦੇ ਹਾਂ ਪਰ ਇੰਨੀ ਬੇਸ਼ਰਮੀ!
ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਪਤਾ ਹੈ ਕਿ ਕਾਂਗਰਸ ਝੂਠੇ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਿੱਚ ਘੱਟੋ-ਘੱਟ 50 ਫੀਸਦੀ ਅਜਿਹੇ ਲੋਕ ਹੋਣ ਦੀ ਦੀ ਗੱਲ ਤਾਂ CM ਚੰਨੀ ਨੇ ਖੁਦ ਮੰਨੀ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਦੱਸ ਦੇਈਏ ਕਿ ਮੁੱਖ ਮੰਤਰੀ ਚੰਨੀ ਨੇ ਚਿੱਠੀ ਲਿਖ ਕੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਜੇਕਰ ਕੇਂਦਰ ਕਿਸਾਨਾਂ ਦੀ ਕਰਜ਼ਾ ਮੁਆਫੀ ਲਈ ਕੋਈ ਯੋਜਨਾ ਸ਼ੁਰੂ ਕਰਦਾ ਹੈ ਤਾਂ ਸੂਬਾ ਸਰਕਾਰ ਵੀ ਆਪਣਾ ਯੋਗਦਾਨ ਪਾਉਣ ਲਈ ਤਿਆਰ ਹੈ।
ਇਹ ਵੀ ਪੜ੍ਹੋ : CM ਚੰਨੀ ਨੇ PM ਮੋਦੀ ਨੂੰ ਚਿੱਠੀ ਲਿਖ ਲਾਈ ਗੁਹਾਰ, ‘ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਲਈ ਸਾਡਾ ਸਾਥ ਦਿਓ’