ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ ਹੈ। ਉਮੀਦਵਾਰਾਂ ਵੱਲੋਂ ਚੋਣ ਕਮਿਸ਼ਨ ਵਿੱਚ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਜਾ ਰਹੇ ਹਨ। ਅੱਜ ਕਈ ਵੱਡੇ ਆਗੂਆਂ ਨੇ ਨਾਮਜ਼ਦਗੀਆਂ ਭਰੀਆਂ ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਨੇ ਮਲੋਟ ਵਿਖੇ ਲੰਬੀ ਹਲਕੇ ਤੋਂ ਪ੍ਰਕਾਸ਼ ਸਿੰਘ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਭਰੀ।
ਉਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਦੌੜ ਤੋਂ ਬਾਅਦ ਸ੍ਰੀ ਚਮਕੌਰ ਸਾਹਿਬ ਹਲਕੇ ਤੋਂ ਨਾਮਜ਼ਦਗੀ ਭਰੀ, ਜਦਕਿ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਪਠਾਨਕੋਟ ਹਲਕੇ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ।
ਦੱਸ ਦੇਈਏ ਕਿ ਪੰਜਾਬ ਵਿੱਚ ਫਰਵਰੀ ਨੂੰ ਵੋਟਾਂ ਪੈਣਗੀਆਂ। ਹੁਣ ਅਗਲੇ ਦੋਨ ਦਿਨ ਭਰੇ ਗਏ ਨਾਮਜ਼ਦਗੀ ਪੱਤਰਾਂ ਦੀ ਜਾਂਚ ਪੜਤਾਲ ਹੋਵੇਗੀ। ਇਨ੍ਹਾਂ ਵਿੱਚੋਂ ਜਿਹੜੇ ਨਾਮਜ਼ਦਗੀ ਪੱਤਰ ਠੀਕ ਨਹੀਂ ਹੋਣਗੇ ਜਾਂ ਜਿਨ੍ਹਾਂ ‘ਤੇ ਆਬਜੈਕਸ਼ਨ ਹੋਣਗੇ, ਉਨ੍ਹਾਂ ‘ਤੇ ਫੈਸਲਾ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”
ਇਸ ਪਿੱਛੋਂ ਨਾਮਜ਼ਦਗੀਆਂ ਵਾਪਿਸ ਲੈਣ ਲਈ 4 ਫ਼ਰਵਰੀ ਦਾ ਸਾਮਾਂ ਤੈਅ ਕੀਤਾ ਗਿਆ ਹੈ। ਜਿਨ੍ਹਾਂ ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰ ਤਾਂ ਦਿੱਤੀਆਂ ਸਨ, ਪਰ ਹੁਣ ਉਹ ਚੋਣ ਨਹੀਂ ਲੜਨਾ ਚਾਹੁੰਦੇ, ਉਹ ਆਪਣੀ ਨਾਮਜ਼ਦਗੀ ਵਾਪਸ ਲੈ ਸਕਣਗੇ।