ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਰਖੀਆਂ ਗਈਆਂ ਮੰਗਾਂ ‘ਤੇ ਤੰਜ ਕੱਸਦਿਆਂ ਕਿਹਾ ਕਿ ਸੀ.ਐੱਮ. ਮਾਨ ਉਥੇ ਉੱਥੇ 10,000 ਰੁਪਏ ਪ੍ਰਤੀ ਏਕੜ ਕਣਕ ਦਾ ਬੋਨਸ ਮੰਗਣ ਗਏ ਸੀ ਤੇ 10 ਸੀਆਰਪੀਐੱਫ ਦੀਆਂ ਕੰਪਨੀਆਂ ਨਾਲ ਵਾਪਸ ਪਰਤੇ।
ਉਨ੍ਹਾਂ ਕਿਹਾ ਕਿ ਅੱਧਾ ਪੰਜਾਬ ਪਹਿਲਾਂ ਹੀ BSF ਨੂੰ ਸੌਂਪਣ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਹੁਣ ਹੋਰ ਕੇਂਦਰੀ ਬਲਾਂ ਦੀ ਮੰਗ ਕਰ ਰਹੇ ਹਨ ਅਤੇ ਇਸ ਦੀ ਖੁਸ਼ੀ ਮਨਾ ਰਹੇ ਹਨ। ਇਹ ਅਸਲ ਵਿੱਚ ਦਿੱਲੀ ਦਾ ਮਾਡਲ ਹੈ ਜਿਥੇ ਰਾਜ ਸਰਕਾਰ ਦਾ ਬਲਾਂ ਉੱਤੇ ਕੋਈ ਅਧਿਕਾਰ ਨਹੀਂ ਹੈ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਸੀ.ਐੱਮ. ਮਾਨ ਨੇ ਕਿਹਾ ਕਿ ਪੰਜਾਬ ਵਿੱਚ 2000 ਵਾਧੂ ਨੀਮ ਫੌਜੀ ਬਲਾਂ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਜਾਏਗਾ, ਕਿਉਂਕਿ ਇਨਪੁਟ ਮਿਲੇ ਹਨ ਕਿ ਕੁਝ ਅਨਸਰ ਰਾਜ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਕੌਮੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਏਗਾ ਅਤੇ ਇਹ ਪਾਰਟੀ ਤੋਂ ਉਪਰ ਹੈ। ਕੇਂਦਰ ਸਰਕਾਰ ਪੰਜਾਬ ਸਰਕਾਰ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਡਰੋਨ ਨਾਲ ਸਰਹੱਦ ਪਾਰੋਂ ਹਥਿਆਰਾਂ ਦੀ ਸਪਲਾਈ ਬਾਰੇ ਵੀ ਗ੍ਰਹਿ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਹੈ ਤੇ ਇਸ ਨਾਲ ਨਜਿੱਠਣ ਵਿੱਚ ਕੇਂਦਰ ਸਰਕਾਰ ਤੋਂ ਮਦਦ ਮੰਗੀ ਹੈ।
ਵੀਡੀਓ ਲਈ ਕਲਿੱਕ ਕਰੋ -: