Sukhna Lake closed : ਚੰਡੀਗੜ੍ਹ ਸ਼ਹਿਰ ਵਿਚ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਚੱਲਦਿਆਂ ਪ੍ਰਸ਼ਾਸਨ ਨੇ ਸ਼ਹਿਰਵਾਸੀਆਂ ਨੂੰ ਰਾਤ ਦੇ ਕਰਫਿਊ ਵਿਚ ਕਿਸੇ ਵੀ ਤਰ੍ਹਾਂ ਦੀ ਰਾਹਤ ਨਾ ਦੇਣ ਦਾ ਫੈਸਲਾ ਹੈ। ਸ਼ਹਿਰ ਵਿਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਇੰਝ ਹੀ ਲਾਗੂ ਰਹੇਗਾ। ਇਸ ਦੇ ਨਾਲ-ਨਾਲ ਪ੍ਰਸ਼ਾਸਨ ਨੇ ਸੁਖਨਾ ਲੇਕ ਵਿਚ ਸ਼ਨੀਵਾਰ ਤੇ ਐਤਵਾਰ ਲੋਕਾਂ ਲਈ ਐੰਟਰੀ ਬੰਦ ਕਰ ਦਿੱਤੀ ਹੈ। ਸੁਖਨਾ ਲੇਕ ਵੀਕੈਂਡ ’ਤੇ ਲੋਕਾਂ ਲਈ ਨੋ ਐਂਟਰੀ ਜ਼ੋਨ ਹੋਵੇਗਾ। ਇਹ ਫੈਸਲਾ ਸ਼ੁੱਕਰਵਾਰ ਨੂੰ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੀ ਪ੍ਰਧਾਨਗੀ ਵਿਚ ਹੋਈ ਇਕ ਉੱਚ ਪੱਧਰੀ ਬੈਠਕ ਵਿਚ ਲਿਆ ਗਿਆ।
ਇਸ ਤੋਂ ਇਲਾਵਾ ਸ਼ਹਿਰ ਵਿਚ ਰਾਤ 8 ਵਜੇ ਸਾਰੀਆਂ ਦੁਕਾਨਾਂ ਬੰਦ ਹੋਣਗੀਆਂ। ਸਿਰਫ ਖਾਮ-ਪੀਣ ਵਾਲੀਆਂ ਦੁਕਾਨਾਂ ਅਤੇ ਰੈਸਟੋਰੈਂਟ ਹੀ 9 ਵਜੇ ਤੱਕ ਖੁੱਲ੍ਹੇ ਰਹਿਣਗੇ। ਪ੍ਰਸ਼ਾਸਨ ਨੇ ਸ਼ਹਿਰ ਦੇ ਭੀੜ ਭਰੀ ਰੇਹੜੀ ਮਾਰਕੀਟ ਅਤੇ ਕੰਟੇਨਮੈਂਟ ਜ਼ੋਨ ਵਿਚ ਆਡ ਈਵਨ ਦਾ ਫੈਸਲਾ ਫਾਈਨਾਂਸ ਸੈਕਟਰੀ ਦੀ ਪ੍ਰਧਾਨਗੀ ਵਿਚ ਗਠਿਤ ਕਮੇਟੀ ’ਤੇ ਛੱਡਿਆ ਹੈ। ਦੱਸਣਯੋਗ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਪਹਿਲਾਂ ਤੋਂ ਹੀ ਨਾਈਟ ਕਰਫਿਊ ਦੇ ਪੱਖ ਵਿਚ ਰਿਹਾ ਹੈ। ਦੱਸਣਯੋਗ ਹੈ ਕਿ ਚੰਡੀਗੜ੍ਹ ਵਿਚ ਹੁਣ ਤੱਕ ਕੋਰੋਨਾ ਦੇ 1,016 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਅਜੇ ਵੀ ਸ਼ਹਿਰ ਵਿਚ 355 ਮਰੀਜ਼ਾਂ ਦਾ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ। ਰੋਜ਼ਾਨਾ ਇਸ ਦੇ ਵਧਦੇ ਮਾਮਲਿਆਂ ਨਾਲ ਪ੍ਰਸ਼ਾਸਨ ਦੀ ਚਿੰਤਾ ਵੀ ਵਧ ਰਹੀ ਹੈ।