ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਤਰੀ ਖਿਲਾਫ ਸਟਿੰਗ ਆਪ੍ਰੇਸ਼ਨ ਦੀ ਆਡੀਓ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਆਡੀਓ ਰਿਕਾਰਡਿੰਗ ਦੇ ਆਧਾਰ ‘ਤੇ ਸਿਹਤ ਮੰਤਰੀ ਡਾ.ਵਿਜੇ ਸਿੰਗਲਾ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ। ਖਹਿਰਾ ਨੇ ਕਿਹਾ ਕਿ ਸੀ.ਐੱਮ. ਮਾਨ ਨੇ ਚੰਗਾ ਕੰਮ ਕੀਤਾ ਹੈ। ਇਸ ਦੀ ਕਾਫੀ ਤਾਰੀਫ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਅਜਿਹੇ ‘ਚ ਇਸ ਰਿਕਾਰਡਿੰਗ ਨੂੰ ਜਨਤਕ ਕੀਤਾ ਜਾਣਾ ਚਾਹੀਦਾ ਹੈ। ਕਿਤੇ ਆਮ ਆਦਮੀ ਪਾਰਟੀ ‘ਚੋਂ ਕੱਢੇ ਗਏ ਸੀਨੀਅਰ ਆਗੂ ਸੁੱਚਾ ਸਿੰਘ ਛੋਟੇਪੁਰ ਦੇ ਮਾਮਲੇ ਵਰਗਾ ਨਾ ਹੋਵੇ। ਜਿਸ ਵਿਚ ਪੈਸੇ ਮੰਗਣ ਦੀ ਰਿਕਾਰਡਿੰਗ ਦੇ ਆਧਾਰ ‘ਤੇ ਉਸ ਨੂੰ ਹਟਾ ਦਿੱਤਾ ਗਿਆ। ਹਾਲਾਂਕਿ ਉਹ ਰਿਕਾਰਡਿੰਗ ਕਦੇ ਸਾਹਮਣੇ ਨਹੀਂ ਆਈ।
ਦੱਸਣਯੋਗ ਹੈ ਕਿ ਵਿਜੇ ਸਿੰਗਲਾ ਖਿਲਾਫ ਕੀਤੀ ਗਈ ਐੱਫ.ਆਈ.ਆਰ. ਵਿੱਚ ਅਧਿਕਾਰੀ ਵੱਲੋਂ ਮੰਤਰੀ ਦੀ ਰਿਕਾਰਡਿੰਗ ਹੋਣ ਦਾ ਦਾਅਵਾ ਕੀਤਾ ਹੈ। ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਸੁਪਰਡੈਂਟ ਇੰਜਨੀਅਰ ਰਜਿੰਦਰ ਸਿੰਘ ਨੇ ਮੰਤਰੀ ਵਿਜੇ ਸਿੰਗਲਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ।
ਰਜਿੰਦਰ ਨੇ ਦੱਸਿਆ ਕਿ ਉਸ ਤੋਂ ਪੈਸੇ ਦੀ ਮੰਗ ਕੀਤੀ ਗਈ ਸੀ। ਜਦੋਂ ਉਹ ਨਾ ਦੇ ਸਕਿਆ ਤਾਂ ਉਸ ਨੂੰ ਸਿਵਲ ਸਕੱਤਰੇਤ ਬੁਲਾਇਆ ਗਿਆ। ਉਥੇ ਹੀ ਟੈਨਸ਼ਨ ਖਤਮ ਕਰਨ ਲਈ ਉਸ ਨੇ ਆਪਣੇ ਖਾਤੇ ‘ਚੋਂ 5 ਲੱਖ ਰੁਪਏ ਦੇਣ ਦੀ ਪੇਸ਼ਕਸ਼ ਕੀਤੀ। ਇਸ ਬਾਰੇ ਉਨ੍ਹਾਂ ਵਿਚਕਾਰ ਜੋ ਵੀ ਗੱਲਬਾਤ ਹੋਈ, ਉਸ ਦੀ ਰਿਕਾਰਡਿੰਗ ਮੇਰੇ ਕੋਲ ਹੈ। ਇਸ ਵਿੱਚ ਮੰਤਰੀ ਸਿੰਗਲਾ ਨੇ ਪ੍ਰਦੀਪ ਕੁਮਾਰ ਨੂੰ 5 ਲੱਖ ਰੁਪਏ ਦੇਣ ਲਈ ਕਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਇਸ ਰਿਕਾਰਡਿੰਗ ਨਾਲ ਸੀ.ਐੱਮ. ਭਗਵੰਤ ਮਾਨ ਨੇ ਮੰਤਰੀ ਵਿਜੇ ਸਿੰਗਲਾ ਨੂੰ ਫੋਨ ਕੀਤਾ। ਸੀ.ਐੱਮ. ਨੇ ਉਨ੍ਹਾਂ ਨੂੰ ਪੁੱਛਿਆ ਕਿ ਇਸ ਰਿਕਾਰਡਿੰਗ ਵਿੱਚ ਆਵਾਜ਼ ਉਨ੍ਹਾਂ ਦੀ ਹੈ। ਜਿਵੇਂ ਹੀ ਸਿਹਤ ਮੰਤਰੀ ਨੇ ਹਾਂ ਕਿਹਾ ਤਾਂ ਉਨ੍ਹਾਂ ਮੰਤਰੀ ਨੂੰ ਬਾਹਰ ਭੇਜ ਦਿੱਤਾ। ਇਸ ਤੋਂ ਬਾਅਦ ਮੰਤਰੀ ਨੂੰ ਬਰਖਾਸਤ ਕਰਕੇ ਮਾਮਲਾ ਦਰਜ ਕਰਨ ਦਾ ਫੈਸਲਾ ਕੀਤਾ ਗਿਆ। ਮਾਨ ਨੇ ਤੁਰੰਤ ਪੁਲਿਸ ਨੂੰ ਮੰਤਰੀ ‘ਤੇ ਨਜ਼ਰ ਰੱਖਣ ਲਈ ਕਿਹਾ ਤਾਂ ਜੋ ਉਹ ਫਰਾਰ ਨਾ ਹੋ ਜਾਵੇ। ਇਸ ਤੋਂ ਬਾਅਦ ਮਾਮਲਾ ਦਰਜ ਕਰਕੇ ਮੰਤਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਸੀ.ਐੱਮ. ਮਾਨ ਨੇ ਕਿਹਾ ਕਿ ਮੰਤਰੀ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ।