ਵਿਜੀਲੈਂਸ ਬਿਊਰੋ ਦੀ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਟੀਮ ਨੇ ਜ਼ੀਰਕਪੁਰ ਤੋਂ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਰੋੜਾ ਨੂੰ ਵਿਜੀਲੈਂਸ ਦੇ ਇੱਕ ਐਸਐਸਪੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦਿੰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਪਤਾ ਲੱਗਾ ਹੈ ਕਿ ਰਿਸ਼ਵਤ ਦੇਣ ਵੇਲੇ ਉਨ੍ਹਾਂ ਨਾਲ ਮੌਜੂਦ ਉਨ੍ਹਾਂ ਦੇ ਪੀਏ ਮਨੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਵਾਲੇ ਐਸਐਸਪੀ ਦਾ ਨਾਂ ਮਨਮੋਹਨ ਸ਼ਰਮਾ ਦੱਸਿਆ ਜਾ ਰਿਹਾ ਹੈ।
ਵਿਜੀਲੈਂਸ ਬਿਊਰੋ ਅਰੋੜਾ ਵਿਰੁੱਧ ਇੰਡਸਟ੍ਰੀਅਲ ਪਲਾਟ ਨੂੰ ਲੈ ਕੇ ਭ੍ਰਿਸ਼ਟਾਚਾਰ ਦੇ ਵੱਡੇ ਇਲਜ਼ਾਮ ਲੱਗੇ ਸਨ, ਜਿਸ ਨੂੰ ਲੈ ਕੇ ਸਾਬਕਾ ਮੰਤਰੀ ਨੇ ਖੁਦ ਮਨਮੋਹਨ ਕੁਮਾਰ ਏ.ਆਈ.ਜੀ. ਮਨਮੋਹਨ ਕੁਮਾਰ ਨੂੰ ਰਿਸ਼ਵਤ ਦੇਣ ਦੀ ਪੇਸ਼ਕਸ਼ ਕੀਤੀ ਸੀ। ਇਸ ਮਾਮਲੇ ਵਿੱਚ ਉਨ੍ਹਾਂ ਨੂੰ ਦੋ ਵਾਰ ਚੰਡੀਗੜ੍ਹ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਸੂਤਰਾਂ ਮੁਤਾਬਕ ਅਰੋੜਾ ਨੇ ਜਾਂਚ ਨੂੰ ਦਬਾਉਣ ਲਈ ਵਿਜੀਲੈਂਸ ਦੇ ਅਫਸਰ ਨਾਲ ਗੱਲਬਾਤ ਕੀਤੀ, 50 ਲੱਖ ਰੁਪਏ ਵਿੱਚ ਸੌਦਾ ਤੈਅ ਹੋ ਗਿਆ।
ਇਹ ਅਫਸਰ ਪਹਿਲਾਂ ਉਨ੍ਹਾਂ ਦੇ ਘਰ ‘ਤੇ ਮਿਲਿਆ ਅਤੇ ਫਿਰ ਅਰੋੜਾ ਨੂੰ ਜ਼ੀਰਕਪੁਰ ਨੇੜੇ ਜਾਲ ਵਿਛਾਇਆ ਜਦੋਂ ਅਰੋੜਾ ਅਫਸਰ ਨੂੰ 50 ਲੱਖ ਦੀ ਰਿਸ਼ਵਤ ਦੇਣ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਵਿੱਚ ਹੀ ਏ.ਆਈ.ਜੀ. ਨੇ ਉਨ੍ਹਾਂ ਰੰਗੇ ਹੱਥੀਂ ਗ੍ਰਿਫਤਾਰ ਕਰਵਾ ਦਿੱਤਾ। ਵਿਜੀਲੈਂਸ ਨੇ ਟ੍ਰੈਕ ਰਾਹੀਂ ਉਨ੍ਹਾਂ ਨੂੰ ਕਾਬੂ ਕਰ ਲਿਆ। ਅੱਜ ਉਨ੍ਹਾਂ ਦਾ ਮੈਡੀਕਲ ਕਰਵਾਉਣ ਮਗਰੋਂ ਅਦਾਲਤ ਦੇ ਸਾਹਮਣੇ ਪੇਸ਼ ਕੀਤਾ ਜਾਏਗਾ, ਜਿਥੋਂ ਉਨ੍ਹਾਂ ਦਾ ਰਿਮਾਂਡ ਹਾਸਲ ਕਰਕੇ ਅੱਗੇ ਦੀ ਪੁੱਛਗਿੱਛ ਕੀਤੀ ਜਾਵੇਗੀ। ਟੀਮ ਨੇ 50 ਲੱਖ ਰੁਪਿਆ ਵੀ ਰਿਕਵਰ ਕਰ ਲਿਆ ਹੈ ਅਤੇ ਬਾਕੀ ਜੋ ਲੋਕ ਇਨ੍ਹਾਂ ਵਿੱਚ ਸ਼ਾਮਲ ਪਾਏ ਜਾਣਗੇ ਉਨ੍ਹਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।
ਵਿਜੀਲੈਂਸ ਨੇ ਦੱਸਿਆ ਕਿ ਏ.ਆਈ.ਜੀ. ਮਨਮੋਹਨ ਕੁਮਾਰ ਨੇ 14 ਅਕਤੂਬਰ ਨੂੰ ਇਹ ਸ਼ਿਕਾਇਤ ਕੀਤੀ ਸੀ ਕਿ ਅਰੋੜਾ ਨੇ ਉਨ੍ਹਾਂ ਨੂੰ ਮਿਲ ਕੇ ਇੱਕ ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਹੈ, ਤਾਂਜੋ ਵਿਜੀਲੈਂਸ ਦੀ ਜਾਂਚ ਉਨ੍ਹਾਂ ਦੇ ਹੱਕ ਵਿੱਚ ਹੋਵੇ, ਅਗਲੇ ਦਿਨ ਯਾਨੀ 16 ਅਕਤੂਬਰ ਨੂੰ ਉਹ ਇਸ ਦੀ ਅੱਧੀ ਰਕਮ ਅਦਾ ਕਰਨ ਆਏ ਸਨ, ਜਦਕਿ ਬਾਕੀ ਦੀ ਰਕਮ ਬਾਅਦ ਵਿੱਚ ਦਿੱਤੀ ਜਾਣੀ ਸੀ।
ਇਹ ਵੀ ਪੜ੍ਹੋ : ਤਸਵੀਰਾਂ ‘ਚ ਵੇਖੋ MLA ਨਰਿੰਦਰ ਕੌਰ ਭਰਾਜ ਦੀ ਗ੍ਰੈਂਡ ਰਿਸੈਪਸ਼ਨ, ਕੇਜਰੀਵਾਲ ਤੇ CM ਮਾਨ ਵੀ ਪਹੁੰਚੇ
ਦੱਸ ਦੇਈਏ ਕਿ ਅਰੋੜਾ ਪਿਛਲੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਕੈਬਨਿਟ ਮੰਤਰੀ ਸਨ। ਕਾਂਗਰਸ ਸਰਕਾਰ ਦੇ ਤਖਤਾਪਲਟ ਤੋਂ ਬਾਅਦ ਜਦੋਂ ਚਰਨਜੀਤ ਸਿੰਘ ਨੂੰ ਮੁੱਖ ਮੰਤਰੀ ਬਣਾਇਆ ਗਿਆ ਤਾਂ ਅਰੋੜਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਇਸੇ ਸਾਲ ਅਰੋੜਾ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਤੋਂ ਚੋਣ ਹਾਰ ਗਏ ਸਨ। ਅਰੋੜਾ ਕੁਝ ਸਮਾਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋਏ ਸਨ।
ਵੀਡੀਓ ਲਈ ਕਲਿੱਕ ਕਰੋ -: