ਕੁਝ ਮਹੀਨੇ ਪਹਿਲਾਂ ਭਾਜਪਾ ਵਿਚ ਸ਼ਾਮਲ ਹੋਣ ਦੇ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਸਾਂਸਦ ਸੁਨੀਲ ਜਾਖੜ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਭਾਜਪਾ ਦੇ ਰਾਸ਼ਟਰੀ ਸਕੱਤਰ ਅਰੁਣ ਸਿੰਘ ਨੇ ਕਿਹਾ ਕਿ ਪਾਰਟੀ ਮੁਖੀ ਜੇਪੀ ਨੱਢਾ ਨੇ ਪੱਛਮੀ ਬੰਗਾਲ ਵਿਚ ਹੋਈ ਹਿੰਸਾ ਦੀ ਮੌਕੇ ‘ ਤੇ ਜਾਂਚ ਕਰਨ ਲਈ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ ਜਿਸ ਦੌਰਾਨ ਭਾਜਪਾ ਵਰਕਰਾਂ ਨੂੰ ਕੁੱਟਿਆ ਗਿਆ ਸੀ।
ਰਾਜ ਸਭਾ ਸਾਂਸਦ ਬ੍ਰਿਜਲਾਲ ਦੀ ਪ੍ਰਧਾਨਗੀ ਵਾਲੀ ਕਮੇਟੀ ਵਿਚ ਸਾਂਸਦ ਰਾਜਵਰਧਨ ਰਾਠੌਰ, ਸਾਂਸਦ ਅਪਰਾਜਿਤਾ ਸਾਰੰਗੀ, ਸਾਂਸਦ ਸਮੀਰ ਉਰਾਵ ਅਤੇ ਸਾਬਕਾ ਸਾਂਸਦ ਸੁਨੀਲ ਜਾਖੜ ਮੈਂਬਰ ਹੋਣਗੇ। ਕਮੇਟੀ ਘਟਨਾ ਵਾਲੀ ਥਾਂ ਦਾ ਦੌਰਾ ਕਰੇਗੀ ਤੇ ਜਲਦ ਹੀ ਆਪਣੀ ਰਿਪੋਰਟ ਪਾਰਟੀ ਪ੍ਰਧਾਨ ਨੂੰ ਸੌਂਪੇਗੀ। ਪਾਰਟੀ ਨੇ ਹਿੰਸਾ ਦੀ ਨਿੰਦਾ ਕੀਤੀ ਹੈ ਤੇ ਇਸ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਦੀ ਹਾਲਤ ‘ਚ ਸੁਧਾਰ, ਛਾਤੀ ‘ਚ ਦਰਦ ਦੀ ਸ਼ਿਕਾਇਤ ਹੋਣ ‘ਤੇ ਕਰਵਾਇਆ ਗਿਆ ਸੀ ਭਰਤੀ
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਹਾਰ ਤੋਂ ਬਾਅਦ ਸੁਨੀਲ ਜਾਖੜ ਨੇ ਕਾਂਗਰਸ ਹਾਈਕਮਾਂਡ ‘ਤੇ ਦੋਸ਼ ਲਗਾਇਆ ਸੀ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਨਵਾਂ ਮੁੱਖ ਮੰਤਰੀ ਨਿਯੁਕਤ ਕਰਨ ਦੇ ਮੁੱਦੇ ‘ਤੇ ਅੰਬਿਕਾ ਸੋਨੀ ਦਾ ਨਾਂ ਲੈਂਦਿਆਂ ਸੋਨੀਆ ਗਾਂਧੀ ਤੋਂ ਉਨ੍ਹਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਅਨੁਸ਼ਾਸਨੀ ਕਾਰਵਾਈ ਕਰਦਿਆਂ ਸੁਨੀਲ ਜਾਖੜ ਨੂੰ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ।
ਵੀਡੀਓ ਲਈ ਕਲਿੱਕ ਕਰੋ -: