ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀ ਨਵਜੋਤ ਸਿੰਘ ਸਿੱਧੂ ਵੱਲੋਂ ਵਾਰ-ਵਾਰ ਮੁੱਖ ਮੰਤਰੀ ਦੇ ਮਾਮਲਿਆਂ ਵਿੱਚ ਦਖਲਅੰਦਾਜ਼ੀ ਤੋਂ ਉਨ੍ਹਾਂ ਦੇ ਖਿਲਾਫ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਇੱਕ ਫੋਟੋ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ।
ਇਸ ਵਿੱਚ ਉਨ੍ਹਾਂ ਬਸ਼ੀਰ ਬਦਰ ਦੇ ਸ਼ਾਇਰੀ ਦੀਆਂ ਦੋ ਲਾਈਨਾਂ ਦਾ ਜ਼ਿਕਰ ਕਰਦਿਆਂ ਕੈਪਟਨ ਦੀ ਕਾਂਗਰਸ ਪਾਰਟੀ ਛੱਡਣ ਦੀ ਮਜਬੂਰੀ ਨੂੰ ਦਰਸਾਇਆ, ਜਿਸ ਵਿੱਚ ਲਿਖਿਆ ਸੀ ਕਿ ‘ਕੁਛ ਤੋ ਮਜਬੂਰੀਆਂ ਰਹੀ ਹੋਂਗੀ, ਯੂੰ ਕੋਈ ਬੇਵਫਾ ਨਹੀਂ ਹੋਤਾ!’
ਸੁਨੀਲ ਜਾਖੜ ਦੀ ਇਸ ਪੋਸਟ ਤੋਂ ਸਾਫ ਜ਼ਾਹਿਰ ਹੋ ਰਿਹਾ ਹੈ ਕਿ ਉਹ ਮੰਨਦੇ ਹਨ ਕਿ ਉਨ੍ਹਾਂ ਨੇ ਮਜਬੂਰੀ ਵਿੱਚ ਕਾਂਗਰਸ ਪਾਰਟੀ ਛੱਡੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਲੰਮੇ ਸਮੇਂ ਦੇ ਚੱਲ ਰਹੇ ਕਲੇਸ਼ ਦੇ ਚੱਲਦਿਆਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਤੇ ਹੁਣ ਕਾਂਗਰਸ ਪਾਰਟੀ ਛੱਡਣ ਦਾ ਵੀ ਐਲਾਨ ਕਰ ਦਿੱਤਾ ਹੈ। ਆਪਣੇ ਦਿੱਲੀ ਦੌਰੇ ‘ਤੇ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਿਲੇ, ਹਾਲਾਂਕਿ ਉਨ੍ਹਾਂ ਨੇ ਫਿਲਹਾਲ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ।
ਇਸ ਤੋਂ ਪਹਿਲਾਂ ਸੁਨੀਲ ਜਾਖੜ ਵੱਲੋਂ ਇੱਕ ਟਵੀਟ ਕਰ ਕੇ ਇਹ ਹਮਲਾ ਕੀਤਾ ਗਿਆ ਸੀ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਬਸ ਬਹੁਤ ਹੋ ਗਿਆ। ਵਾਰ -ਵਾਰ ਮੁੱਖ ਮੰਤਰੀ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।”
ਇਹ ਵੀ ਪੜ੍ਹੋ : ਨਵਜੋਤ ਸਿੱਧੂ ਤੇ ਮੁੱਖ ਮੰਤਰੀ ਵਿਚਾਲੇ ਬੈਠਕ ਖਤਮ- ਸਿੱਧੂ ਨੂੰ ਨਹੀਂ ਮਨਾ ਪਾਏ CM ਚੰਨੀ
ਇਸ ਤੋਂ ਅੱਗੇ ਜਾਖੜ ਨੇ ਕਿਹਾ,”ਏਜੀ ਅਤੇ ਡੀਜੀਪੀ ਦੀ ਚੋਣ ਬਾਰੇ ਪੁੱਛੇ ਜਾ ਰਹੇ ਸਵਾਲ ਅਸਲ ਵਿੱਚ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਦੀ ਇਮਾਨਦਾਰੀ/ਯੋਗਤਾ ‘ਤੇ ਸਵਾਲ ਚੁੱਕ ਰਹੇ ਹਨ।