ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਪਛਵਾੜਾ ਖਾਨ ਤੋਂ ਸੂਬੇ ਨੂੰ ਹੋਣ ਵਾਲੀ ਕੋਲੇ ਦੀ ਸਪਲਾਈ ਠੱਪ ਹੋ ਗਈ ਹੈ। ਸਪਲਾਈ ਚਾਲੂ ਹੋਣ ਦੇ 20 ਦਿਨਾਂ ਹੀ ਬੰਦ ਹੋ ਗਈ ਹੈ। ਦੱਸ ਦੇਈਏ ਕਿ ਦਸੰਬਰ ਮਹੀਨੇ ਤੋਂ ਪੰਜਾਬ ਨੂੰ ਕੋਲੇ ਦੀ ਸ਼ੁਰੂ ਹੋਈ ਸੀ। ਝਾਰਖੰਡ ਤੋਂ 16 ਦਸੰਬਰ ਨੂੰ ਰੋਪੜ ਸਥਿਤ ਪਾਵਰ ਪਲਾਂਟ ਉੱਤੇ ਪਛਵਾੜਾ ਕੋਲੇ ਦੀ ਖਾਣ ਤੋਂ ਪਹਿਲਾਂ ਰੈਕ ਪੁੱਜਿਆ ਸੀ।
16 ਦਸੰਬਰ ਨੂੰ ਜਦੋਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਵਿਖੇ ਕੋਲੇ ਦਾ ਪਹਿਲਾ ਰੈਕ ਪਹੁੰਚਿਆ ਸੀ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਝਾਰਖੰਡ ਦੀ ਪਛਵਾੜਾ ਖਾਨ ਵਿੱਚੋਂ ਕੋਲਾ ਅਗਲੇ 30 ਸਾਲਾਂ ਲਈ ਸੂਬੇ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਕਾਫੀ ਹੋਵੇਗਾ। ਹਾਲਾਂਕਿ, ਹਰ ਰੋਜ਼ 5 ਰੈਕ ਪਹੁੰਚਣੇ ਸਨ ਪਰ ਇਸ ਦੇ ਉਲਟ ਹੁਣ ਤੱਕ ਸਿਰਫ 9 ਰੈਕ ਹੀ ਪੰਜਾਬ ਪਹੁੰਚੇ ਹਨ।
ਇਹ ਵੀ ਪੜ੍ਹੋ : ਲੁਧਿਆਣਾ ਮ੍ਰਿਤਕ ਦੇਹ ਬਦਲਣ ਦਾ ਮਾਮਲਾ : ਪੁਲਿਸ ਮੁਲਾਜ਼ਮ ਦੀ ਥਾਂ ਕਿਸੇ ਹੋਰ ਦਾ ਕਰ ਦਿੱਤਾ ਗਾਰਡ ਆਫ ਆਨਰ ਨਾਲ ਸਸਕਾਰ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦਾਅਵਾ ਕੀਤਾ ਸੀ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਨਾਲ ਪਛਵਾੜਾ ਕੋਲਾ ਖਾਣ ਨੂੰ ਚਾਲੂ ਕਰ ਦਿੱਤਾ ਗਿਆ ਹੈ, ਜਿਸ ਨਾਲ ਸਾਲਾਨਾ 500 ਕਰੋੜ ਰੁਪਏ ਦੀ ਬਚਤ ਹੋਵੇਗੀ। ਪਰ ਆਸ ਦੇ ਉਲਟ ਸਪਲਾਈ ਬੰਦ ਹੋ ਗਈ ਕਿਉਂਕਿ ਪਛਵਾੜਾ ਕੋਲ ਖਾਣ ’ਤੇ ਪਹਿਲੇ ਠੇਕੇਦਾਰ ਵੱਲੋਂ ਮਜਦੂਰਾਂ ਦੀ ਪੂਰੀ ਅਦਾਇਗੀ ਨਹੀਂ ਕੀਤੀ ਗਈ ਸੀ, ਜਿਸ ਕਰਕੇ ਹੁਣ ਕੋਲਾ ਚੁੱਕਣ ਦਾ ਕੰਮ ਪ੍ਰਭਾਵਿਤ ਹੋਇਆ।
ਵੀਡੀਓ ਲਈ ਕਲਿੱਕ ਕਰੋ -: