ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ ਵਿਚ ਕੁਤਾਹੀ ਦੀ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ। ਸੁਪਰੀਮ ਕੋਰਟ ਵਿਚ ਚੀਫ ਜਸਟਿਸ ਐਨਵੀ ਰਮਨਾ, ਜਸਟਿਸ ਸੂਰਜਕਾਂਤ ਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਇਹ ਸੁਣਵਾਈ ਕਰੇਗੀ। ਇਸ ਮਾਮਲੇ ਵਿਚ ਦਾਇਰ ਪਟੀਸ਼ਨ ਵਿਚ ਪੀ. ਐੱਮ. ਦੀ ਸੁਰੱਖਿਆ ਵਿਚ ਵਰਤੀ ਗਈ ਲਾਪ੍ਰਵਾਹੀ ਦਾ ਨੋਟਿਸ ਲੈਂਦਿਆਂ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਬਠਿੰਡਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਜ਼ਰੀਏ ਸਾਰੇ ਸਬੂਤ ਇਕੱਠਾ ਕਰਵਾ ਕੇ ਇਸ ਦੀ ਜਾਂਚ ਕਰਵਾਈ ਜਾਵੇ। ਇਸ ਤੋਂ ਇਲਾਵਾ ਕੇਂਦਰ ਤੇ ਰਾਜ ਸਰਕਾਰਾਂ ਦੀਆਂ ਟੀਮਾਂ ਵੀ ਇਸ ਮਾਮਲੇ ਦੀ ਜਾਂਚ ‘ਚ ਜੁੱਟ ਗਈਆਂ ਹਨ। PM ਮੋਦੀ ਦੀ ਸੁਰੱਖਿਆ ਵਿਚ ਕੁਤਾਹਲੀ ਮਾਮਲੇ ‘ਚ ਕੇਂਦਰ ਸਰਕਾਰ ਨੇ ਵੀ ਜਾਂਚ ਕਮੇਟੀ ਬਣਾ ਦਿੱਤੀ ਹੈ ਜਿਸ ਵਿਚ ਇੰਟੈਲੀਜੈਂਸ ਬਿਊਰੋ ਦੇ ਜੁਆਇੰਟ ਡਾਇਰੈਕਟਰ ਬਲਬੀਰ ਸਿੰਘ, ਸਕਿਓਰਿਟੀ ਸਕੱਤਰ ਸੁਧੀਰ ਕੁਮਾਰ ਸਕਸੈਨਾ ਤੇ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ ਦੇ ਆਈ. ਜੀ. ਐੱਸ. ਸੁਰੇਸ਼ ਸ਼ਾਮਲ ਹਨ।
ਇਸੇ ਮਾਮਲੇ ‘ਚ ਪੰਜਾਬ ਸਰਕਾਰ ਨੇ ਵੀ ਕਮੇਟੀ ਬਣਾਈ ਹੈ। ਇਸ ਜਾਂਚ ਕਮੇਟੀ ਵਿਚ ਸੇਵਾਮੁਕਤ ਜਸਟਿਸ ਮਹਿਤਾਬ ਸਿੰਘ ਗਿੱਲ ਤੇ ਪੰਜਾਬ ਦੇ ਗ੍ਰਹਿ ਸਕੱਤਰ ਅਨੁਰਾਗ ਵਰਮਾ ਸ਼ਾਮਲ ਹਨ। ਇਹ ਕਮੇਟੀ 3 ਦਿਨ ਵਿਚ ਰਿਪੋਰਟ ਦੇਵੇਗੀ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਇਹ ਵੀ ਪੜ੍ਹੋ : ‘ਸੂਬੇ ‘ਚ ਰਾਸ਼ਟਰਪਤੀ ਰਾਜ ਦੀ ਲੋੜ ਨਹੀਂ, ਪੰਜਾਬੀ ਆਪੇ ਨਜਿੱਠ ਲੈਣਗੇ ਚੰਨੀ ਸਰਕਾਰ ਨਾਲ’ : ਸੁਖਬੀਰ ਬਾਦਲ
ਗੌਰਤਲਬ ਹੈ ਕਿ 5 ਜਨਵਰੀ ਨੂੰ ਪੀ. ਐੱਮ. ਨਰਿੰਦਰ ਮੋਦੀ ਪੰਜਾਬ ਦੌਰੇ ‘ਤੇ ਸਨ। ਉਨ੍ਹਾਂ ਨੇ ਫਿਰੋਜ਼ਪੁਰ ਰੈਲੀ ਨੂੰ ਸੰਬੋਧਨ ਕਰਨਾ ਸੀ। ਮੌਸਮ ਖਰਾਬ ਹੋਣ ਕਾਰਨ ਉਹ ਹਵਾਈ ਰਸਤੇ ਤੋਂ ਨਹੀਂ ਜਾ ਸਕੇ ਜਿਸ ਤੋਂ ਬਾਅਦ ਉਹ ਸੜਕ ਮਾਰਗ ਤੋਂ ਫਿਰੋਜ਼ਪੁਰ ਲਈ ਰਵਾਨਾ ਹੋਏ। ਰਸਤੇ ‘ਚ ਪਿਆਰੇਆਣਾ ਪਿੰਡ ਦੇ ਕੋਲ ਕੁਝ ਪ੍ਰਦਰਸ਼ਨਕਾਰੀਆਂ ਨੇ ਜਾਮ ਲਗਾ ਦਿੱਤਾ ਜਿਸ ਤੋਂ ਬਾਅਦ ਪਾਕਿਸਤਾਨ ਬਾਰਡਰ ਤੋਂ ਕੁਝ ਦੂਰ ਹਾਈਲੀ ਸੈਂਸੇਟਿਵ ਜ਼ੋਨ ‘ਚ ਪੀ. ਐੱਮ. ਨੂੰ 20 ਮਿੰਟ ਖੜ੍ਹੇ ਰਹਿਣਾ ਪਿਆ। ਫਿਰ ਉਨ੍ਹਾਂ ਦਾ ਕਾਫਲਾ ਵਾਪਸ ਪਰਤਿਆ। ਬਠਿੰਡਾ ‘ਚ ਭਿਸਿਆਣਾ ਏਅਰਪੋਰਟ ਤੋਂ ਪੀ.ਐੱਮ. ਦਿੱਲੀ ਰਵਾਨਾ ਹੋ ਗਏ।
ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਰਕਾਰ ਲਗਾਤਾਰ ਸੁਰੱਖਿਆ ਵਿਚ ਕੁਤਾਹੀ ਮਾਮਲੇ ਨੂੰ ਨਕਾਰ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਰੈਲੀ ਵਿਚ ਭੀੜ ਨਹੀਂ ਸੀ ਤਾਂ ਪੀ. ਐੱਮ. ਉਥੇ ਨਹੀਂ ਗਏ। ਸੁਰੱਖਿਆ ਕੁਤਾਹੀ ਨੂੰ ਲੈ ਕੇ ਉਹ ਕੇਂਦਰੀ ਸੁਰੱਖਿਆ ਏਜੰਸੀਆਂ ‘ਤੇ ਸਵਾਲ ਚੁੱਕ ਰਹੇ ਹਨ। ਹਾਲਾਂਕਿ ਇਸ ਮਾਮਲੇ ‘ਚ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਵੀ CM ਚੰਨੀ ਨਾਲ ਗੱਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਪੂਰੇ ਦੇਸ਼ ਦੇ ਹਨ, ਇਸ ਲਈ ਜੋ ਵੀ ਕੁਤਾਹੀ ਲਈ ਜ਼ਿੰਮੇਵਾਰ ਹੈ, ਉਸ ‘ਤੇ ਕਾਰਵਾਈ ਕੀਤੀ ਜਾਵੇ।