ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ‘ਤੇ 30 ਅਪ੍ਰੈਲ ਤੱਕ ਫੈਸਲਾ ਸੁਣਾਇਆ ਜਾਵੇ ਤੇ ਨਾਲ ਹੀ ਇਹ ਵੀ ਕਿਹਾ ਕਿ ਜੇਕਰ ਉਸ ਸਮੇਂ ਤੱਕ ਫੈਸਲਾ ਨਾ ਲਿਆ ਗਿਆ ਤਾਂ ਕੇਂਦਰੀ ਗ੍ਰਹਿ ਸਕੱਤਰ ਨੂੰ ਅਗਲੀ ਤਰੀਕ (2 ਮਈ) ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣਾ ਪਵੇਗਾ।
ਅਦਾਲਤ ਨੇ ਨੋਟ ਕੀਤਾ ਕਿ ਕਿਉਂਕਿ ਇਸ ਮਾਮਲੇ ਵਿੱਚ ਕੁਝ ਨਹੀਂ ਕੀਤਾ ਗਿਆ ਹੈ, ਇਸ ਲਈ ਅਧਿਕਾਰੀਆਂ ਨੂੰ ਤੁਰੰਤ ਇਸ ਦੀ ਜਾਂਚ ਕਰਨੀ ਚਾਹੀਦੀ ਹੈ। ਇਸ ਲਈ ਸੀਬੀਆਈ ਨੂੰ ਦੋ ਹਫ਼ਤਿਆਂ ਦੇ ਅੰਦਰ ਬਦਲੀ ਲਈ ਪ੍ਰਾਰਥਨਾ ‘ਤੇ ਪ੍ਰਸਤਾਵ ਜਾਂ ਇਤਰਾਜ਼ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ 26 ਸਾਲਾਂ ਤੋਂ ਜੇਲ੍ਹ ਬੰਦ ਹਨ ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਵਿੱਚ ਤਬਦੀਲੀ ਬਾਰੇ ਤੁਰੰਤ ਫੈਸਲਾ ਲੈਣ ਲਈ ਕਿਹਾ ਹੈ। ਬਲਵੰਤ ਸਿੰਘ ਵੱਲੋਂ ਤੋਂ ਸੁਪਰੀਮ ਕੋਰਟ ਵਿਚ ਸਜ਼ਾ ਘੱਟ ਕਰਨ ਲਈ ਪਟੀਸ਼ਨ ਪਾਈ ਗਈ ਸੀ ਪਰ ਅਜੇ ਤੱਕ ਇਸ ‘ਤੇ ਕੇਂਦਰ ਵੱਲੋਂ ਕੋਈ ਫੈਸਲਾ ਨਹੀਂ ਲਿਆ ਗਿਆ। ਰਹਿਮ ਦੀ ਪਟੀਸ਼ਨ 2012 ਵਿੱਚ ਦਾਇਰ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਗੌਰਤਲਬ ਹੈ ਕਿ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਇਕ ਧਮਾਕੇ ’ਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। ਬੇਅੰਤ ਸਿੰਘ ਸਣੇ 18 ਲੋਕਾਂ ਦੀ ਮੌਤ ਵੀ ਹੋਈ ਸੀ ।