ਸੁਪਰੀਮ ਕੋਰਟ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਰੱਦ ਕਰ ਦਿੱਤੀ ਗਈ ਹੈ। ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦੀ ਮੰਗ ਵਾਲੇ ਮਾਮਲੇ ‘ਤੇ ਬੁੱਧਵਾਰ ਨੂੰ ਸੁਣਵਾਈ ਹੋਈ। ਇਸ ਮਾਮਲੇ ਵਿਚ ਉਸ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਰਹਿਮ ਦੀ ਅਪੀਲ ਖਾਰਜ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਨੂੰ ਰਾਜੋਆਣਾ ਦੀ ਸਜ਼ਾ ‘ਤੇ ਜਲਦੀ ਫੈਸਲਾ ਲੈਣ ਲਈ ਕਿਹਾ ਹੈ।
ਰਾਜੋਆਣਾ ਦੇ ਵਕੀਲ ਵੱਲੋਂ 2012 ਵਿੱਚ ਰਹਿਮ ਦੀ ਅਪੀਲ ਦਾਇਰ ਕੀਤੀ ਗਈ ਸੀ, ਜੋ ਕੇਂਦਰ ਸਰਕਾਰ ਕੋਲ ਵਿਚਾਰ ਅਧੀਨ ਹੈ। ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਬਾਰੇ ਗ੍ਰਹਿ ਮੰਤਰਾਲੇ ਵੱਲੋਂ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਇਸ ਤੋਂ ਪਹਿਲਾਂ ਦੀ ਸੁਣਵਾਈ ਦੌਰਾਨ ਭਾਈ ਬਲਵੰਤ ਦੇ ਵਕੀਲ ਮੁਕੁਲ ਰੋਹਤਗੀ ਨੇ ਦਲੀਲ ਦਿੱਤੀ ਸੀ ਕਿ ਰਹਿਮ ਦੀ ਅਪੀਲ ਨੂੰ ਇੰਨੇ ਲੰਬੇ ਸਮੇਂ ਤੱਕ ਪੈਂਡਿੰਗ ਰੱਖਣਾ ਉਸ ਦੇ ਮੁਵੱਕਿਲ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ, ਇਸ ਲਈ ਅਦਾਲਤ ਨੂੰ ਉਸ ਦੀ ਤੁਰੰਤ ਰਿਹਾਈ ਦੇ ਹੁਕਮ ਦੇਣੇ ਚਾਹੀਦੇ ਹਨ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ਚੱਲਦੀ ਕਾਰ ਨੂੰ ਲੱਗੀ ਅੱਗ, ਪੁਰਸ਼ ਸਣੇ 2 ਔਰਤਾਂ ਵਾਲ-ਵਾਲ ਬਚੀਆਂ
ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਸੀ। ਕੇਂਦਰ ਵੱਲੋਂ ਦਾਇਰ ਹਲਫ਼ਨਾਮੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਹਵਾਲਾ ਦਿੱਤਾ ਗਿਆ ਸੀ। ਪਿਛਲੀ ਸੁਣਵਾਈ ਦੌਰਾਨ ਮੁਕੁਲ ਰੋਹਤਗੀ ਨੇ ਕਿਹਾ ਸੀ ਕਿ ਰਾਜੋਆਣਾ, ਜਿਸ ਦੀ ਉਮਰ 56 ਸਾਲ ਹੈ, ਜਦੋਂ ਇਹ ਘਟਨਾ ਵਾਪਰੀ, ਉਦੋਂ ਉਹ ਜਵਾਨ ਸੀ। ਇਸ ਦੇ ਨਾਲ ਹੀ ਵਕੀਲ ਮੁਕੁਲ ਰੋਹਤਗੀ ਨੇ ਰਹਿਮ ਦੀ ਪਟੀਸ਼ਨ ‘ਚ ਦੇਰੀ ਦਾ ਹਵਾਲਾ ਦਿੰਦੇ ਹੋਏ ਉਸ ਨੂੰ ਪੈਰੋਲ ‘ਤੇ ਰਿਹਾਅ ਕਰਨ ਅਤੇ ਰਹਿਮ ਦੀ ਪਟੀਸ਼ਨ ‘ਤੇ ਫੈਸਲੇ ‘ਚ ਦੇਰੀ ਲਈ ਜ਼ਿੰਮੇਵਾਰ ਲੋਕਾਂ ਖਿਲਾਫ ਵੱਖ-ਵੱਖ ਮਾਣਹਾਨੀ ਦੀ ਕਾਰਵਾਈ ਕਰਨ ਦੀ ਗੱਲ ਵੀ ਕਹੀ ਸੀ।
ਵੀਡੀਓ ਲਈ ਕਲਿੱਕ ਕਰੋ -: