ਲਖੀਮਪੁਰ ਹਿੰਸਾ ਮਾਮਲੇ ਵਿਚ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਹੋਵੇਗੀ ਜਾਂ ਨਹੀਂ। ਇਸ ‘ਤੇ ਸੁਪਰੀਮ ਕੋਰਟ 18 ਅਪ੍ਰੈਲ ਨੂੰ ਫੈਸਲਾ ਸੁਣਾਏਗਾ। ਪੀੜਤ ਦੇ ਪਰਿਵਾਰ ਵਾਲਿਆਂ ਨੇ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਇਲਾਹਾਬਾਦ ਹਾਈਕੋਰਟ ਵੱਲੋਂ ਆਸ਼ੀਸ਼ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।
ਪਟੀਸ਼ਨਕਰਤਾ ਦੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਇੱਕ ਮੁੱਖ ਗਵਾਹ ‘ਤੇ ਬੇਰਹਿਮੀ ਨਾਲ ਹਮਲਾ ਕੀਤਾ ਗਿਆ ਸੀ ਤੇ ਹਮਲਾਵਰਾਂ ਨੇ ਧਮਕੀ ਦਿੱਤੀ ਸੀ ਕਿ ਹੁਣ ਜਦੋਂ ਭਾਜਪਾ ਯੂਪੀ ਚੋਣਾਂ ਜਿੱਤ ਗਈ ਹੈ ਤਾਂ ਉਹ ਉਸ ਦਾ ਧਿਆਨ ਰੱਖਣਗੇ। ਪ੍ਰਸ਼ਾਂਤ ਭੂਸ਼ਣ ਵੱਲੋਂ ਦਾਇਰ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਪਰਿਵਾਰ ਦੇ ਮੈਂਬਰਾਂ ਨੂੰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਲਈ ਮਜਬੂਰ ਕੀਤਾ ਗਿਆ ਹੈ ਕਿਉਂਕਿ ਯੂਪੀ ਸਰਕਾਰ ਹਾਈਕੋਰਟ ਦੇ ਫੈਸਲੇ ਖਿਲਾਫ ਅਪੀਲ ਦਾਇਰ ਕਰਨ ਵਿਚ ਅਸਫਲ ਰਹੀ ਹੈ।
ਪਟੀਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਪੀੜਤਾਂ ਨੂੰ ਸੰਬਧਤ ਸਮੱਗਰੀ ਨੂੰ ਹਾਈਕੋਰਟ ਦੇ ਨੋਟਿਸ ਵਿਚ ਲਿਆਉਣ ਤੋਂ ਰੋਕਿਆ ਗਿਆ ਕਿਉਂਕਿ ਉਨ੍ਹਾਂ ਦੇ ਵਕੀਲ 18 ਜਨਵਰੀ 2022 ਨੂੰ ਜ਼ਮਾਨਤ ਮਾਮਲੇ ਦੀ ਸੁਣਵਾਈ ਤੋਂ ਵੱਖ ਹੋ ਗਏ ਸਨ। ਪੀੜਤਾਂ ਵੱਲੋਂ ਹਾਈਕੋਰਟ ਵਿਚ ਪ੍ਰਭਾਵੀ ਸੁਣਵਾਈ ਲਈ ਦਾਇਰ ਅਰਜ਼ੀ ਖਾਰਜ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਦੀ ਇੱਕ ਹੋਰ ਅਰਜ਼ੀ ਦਾਖਲ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਇਲਾਹਾਬਾਦ ਹਾਈਕੋਰਟ ਦੇ ਹੁਕਮ ਦੇ ਬਾਅਦ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦਾ ਬੇਟਾ ਆਸ਼ੀਸ਼ ਮਿਸ਼ਰਾ ਜ਼ਮਾਨਤ ‘ਤੇ ਰਿਹਾਅ ਹੋ ਕੇ ਜੇਲ੍ਹ ਤੋਂ ਬਾਹਰ ਆ ਗਿਆ ਹੈ। ਇਸ ਮਾਮਲੇ ਵਿਚ ਉੱਤਰ ਪ੍ਰਦੇਸ਼ ਦੀ ਸਿਟ ਨੇ 5000 ਪੰਨ੍ਹਿਆਂ ਦੀ ਚਾਰਜਸ਼ੀਟ ਦਾਖਲ ਕੀਤੀ ਸੀ।
ਇਹ ਵੀ ਪੜ੍ਹੋ : ਸੁਰਭੀ ਮਲਿਕ ਨੇ ਲੁਧਿਆਣਾ ਦੇ DC ਵਜੋਂ ਸੰਭਾਲਿਆ ਅਹੁਦਾ, ਕਿਹਾ ‘ਚੰਗਾ ਪ੍ਰਸ਼ਾਸਨ ਦੇਣਾ ਮੇਰੀ ਪਹਿਲ’
ਦੱਸ ਦੇਈਏ ਕਿ ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਜਿਲ੍ਹੇ ਦੇ ਤਿਕੁਣੀਆ ਇਲਾਕੇ ਵਿਚ ਹੋਈ ਹਿੰਸਾ ਵਿਚ 4 ਕਿਸਾਨਾਂ ਸਣੇ 8 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਤੇ 15-20 ਲੋਕਾਂ ਖਿਲਾਫ ਹੱਤਿਆ ਦਾ ਮਾਲਾ ਦਰਜ ਕੀਤਾ ਗਿਆ ਸੀ। ਆਸ਼ੀਸ਼ ਨੂੰ ਪਿਛਲੀ 9 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਘਟਨਾ ਵਿਚ ਕਥਿਤ ਤੌਰ ‘ਤੇ ਭੀ ਵਿਚ ਲੋਕਾਂ ਉਪਰ ਯੂਐੱਸਵੀ ਚੜ੍ਹਾ ਦੇਣ ਨਾਲ ਜਿਥੇ 4 ਕਿਸਾਨਾਂ ਦੀ ਮੌਤ ਹੋ ਗਈ ਸੀ। ਉਸ ਦੇ ਬਾਅਦ ਭੜਕੀ ਹਿੰਸਾ ਵਿਚ ਦੋ ਭਾਪਾ ਵਰਕਰਾਂ, ਇੱਕ ਯੂਐੱਸਵੀ ਚਾਲਕ ਤੇ ਇੱਕ ਪੱਤਰਾਕਰ ਦੀ ਵੀ ਮੌਤ ਹੋ ਗਈ ਸੀ।