ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਬੀਤੇ ਦਿਨੀਂ ਪੰਜਾਬ ਦੌਰੇ ‘ਤੇ ਸਨ। ਇਸ ਮੌਕੇ ਉਨ੍ਹਾਂ ਨੇ ਸਤਲੁਜ ਯਮੁਨਾ ਲਿੰਕ ‘ਤੇ ਕਿਹਾ ਕਿ ਕੁਝ ਗੱਲਾਂ ‘ਤੇ ਅਜੇ ਗੱਲਬਾਤ ਚੱਲ ਰਹੀ ਹੈ। ਇਸ ਦੇ ਬਾਅਦ ਵੀ ਜੇਕਰ ਕੋਈ ਹੱਲ ਨਹੀਂ ਨਿਕਲਦਾ ਹੈ ਤਾਂ ਸੁਪਰੀਮ ਕੋਰਟ ਹੈ। ਉਨ੍ਹਾਂ ਕਿਹਾ ਕਿ ਅਦਾਲਤ ਦਾ ਜੋ ਵੀ ਫੈਸਲਾ ਹੋਵੇਗਾ, ਹਰਿਆਣਾ ਉਸ ਨੂੰ ਮੰਨੇਗਾ। ਅੰਮ੍ਰਿਤਸਰ ਪਹੁੰਚੇ ਮਨੋਹਰ ਲਾਲ ਖੱਟਰ ਨੇ ਜਲਿਆਂਵਾਲਾ ਬਾਗ ਵਿਚ ਆਜ਼ਾਦੀ ਘੁਲਾਟੀਆਂ ਨੂੰ ਨਮਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦ ਹਵਾ ਵਿਚ ਸਾਹ ਲੈ ਰਹੇ ਹਾਂ।
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਬੰਧ ਵਿਚ ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਸਿੱਖਾਂ ਦੇ ਮਾਮਲੇ ਵਿਚ ਦਖਲ ਨਹੀਂ ਦਿੰਦੀ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਗੁਰੂ ਘਰ ਵਿਚ ਮੱਥਾ ਟੇਕਿਆ। ਉੁਨ੍ਹਾਂ ਕਿਹਾ ਕਿ ਸਾਲਾਂ ਤੋਂ ਇੱਛਾ ਸੀ ਕਿ ਇਥੇ ਨਮਨ ਕਰਕੇ ਸਾਰਿਆਂ ਦੀ ਭਲਾਈ ਲਈ ਅਰਦਾਸ ਕਰਾਂ।
ਮੁੱਖ ਮੰਤਰੀ ਦੇ ਪੰਜਾਬ ਦੌਰੇ ‘ਤੇ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੁਰੰਤ ਚੰਡੀਗੜ੍ਹ ਪੰਜਾਬ ਨੂੰ ਸੌਂਪ ਦੇਵੇ। ਉਨ੍ਹਾਂ ਨੇ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਚੰਡੀਗੜ੍ਹ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਕੇਂਦਰ ਸਰਕਾਰ ਕੋਲ ਉਠਾਉਣ ਕਿਉਂਕਿ ਇਹ ਚੰਡੀਗੜ੍ਹ ਪੰਜਾਬ ਦਾ ਅਟੁੱਟ ਅੰਗ ਰਿਹਾ ਹੈ।
ਇਹ ਵੀ ਪੜ੍ਹੋ : ਗੈਂਗਸਟਰ ਰਾਜੂ ਠੇਠ ਕਤਲਕਾਂਡ ‘ਚ ਵੱਡਾ ਖੁਲਾਸਾ, ਪੁਲਿਸ ਨੇ ਪੰਜੇ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ
ਬਾਜਵਾ ਨੇ ਮੁੱਖ ਮੰਤਰੀ ਮਾਨ ਨੂੰ ਸੁਝਾਅ ਦਿੱਤਾ ਹੈ ਕਿ ਇਸ ਮੁੱਦੇ ਨੂੰ ਹੱਲ ਕਰਨ ਲਈ ਭਗਵੰਤ ਮਾਨ ਨੂੰ ਬਿਨਾਂ ਕਿਸੇ ਦੇਰੀ ਦੇ ਵੱਖ-ਵੱਖ ਸਿਆਸੀ ਪਾਰਟੀਆਂ ਦੀ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਹੈ ਕਿਉਂਕਿ ਹਰਿਆਣੇ ਨੂੰ ਹਰ ਵੇਲੇ ਚੰਡੀਗੜ੍ਹ ਦਾ ਮੁੱਦਾ ਉਠਾਉਣ ਦੀ ਆਦਤ ਹੈ।
ਵੀਡੀਓ ਲਈ ਕਲਿੱਕ ਕਰੋ -: