ਭਾਰਤੀ ਟੀਮ ਦੇ ਖੱਬੇ ਹੱਥ ਦੇ ਬੱਲੇਬਾਜ਼ ਸੁਰੇਸ਼ ਰੈਨਾ ਨੇ IPL 2023 ਤੋਂ ਪਹਿਲਾਂ ਆਪਣੇ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਦਿੱਤਾ ਹੈ। 15 ਅਗਸਤ 2020 ਨੂੰ ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਕਹਿਣ ਤੋਂ ਬਾਅਦ ਉਨ੍ਹਾਂ ਨੇ ਪੂਰੇ 2 ਸਾਲਾਂ ਬਾਅਦ ਇੱਕ ਹੋਰ ਫੈਸਲਾ ਲਿਆ ਹੈ। ਆਈਪੀਐਲ 2022 ਦੇ 15ਵੇਂ ਸੀਜ਼ਨ ਵਿੱਚ ਅਨਸੋਲਡ ਰਹਿਣ ਤੋਂ ਬਾਅਦ ਉਨ੍ਹਾਂ ਬਾਰੇ ਵੱਖ-ਵੱਖ ਤਰ੍ਹਾਂ ਦੀਆਂ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਸਨ। ਪਰ ਲਗਾਤਾਰ ਅਣਗਹਿਲੀ ਕਾਰਨ ਸੁਰੇਸ਼ ਰੈਨਾ ਨੇ ਭਾਰਤੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।
ਰਿਪੋਰਟਾਂ ਮੁਤਾਬਕ ਸੁਰੇਸ਼ ਰੈਨਾ ਨੇ ਬੀਸੀਸੀਆਈ ਅਤੇ ਉੱਤਰ ਪ੍ਰਦੇਸ਼ ਕ੍ਰਿਕਟ ਸੰਘ (ਯੂਪੀਸੀਏ) ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਭਾਰਤੀ ਕ੍ਰਿਕਟ ਵਿੱਚ ਹਿੱਸਾ ਨਹੀਂ ਲੈਣਗੇ। ਪਰ ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦੇਸ਼ੀ ਲੀਗਾਂ ‘ਚ ਖੇਡਣ ਦੀ ਇੱਛਾ ਜ਼ਾਹਰ ਕੀਤੀ ਹੈ। ਉਹ ਇਸ ਨਵੀਂ ਪਾਰੀ ਦੀ ਸ਼ੁਰੂਆਤ ਰੋਡ ਸੇਫਟੀ ਵਰਲਡ ਸੀਰੀਜ਼ ਨਾਲ ਕਰ ਸਕਦੇ ਹਨ।
ਆਈਪੀਐਲ 2022 ਵਿੱਚ ਹੋਈ ਮੇਗਾ ਨਿਲਾਮੀ ਵਿੱਚ ਕਿਸੇ ਵੀ ਟੀਮ ਨੇ ਇਸ ਪ੍ਰਤਿਭਾਸ਼ਾਲੀ ਖਿਡਾਰੀ ‘ਤੇ ਦਾਅ ਨਹੀਂ ਖੇਡਿਆ ਸੀ। ਅਜਿਹੇ ‘ਚ ਸ਼ਾਇਦ ਉਨ੍ਹਾਂ ਨੇ ਆਪਣੇ ਕਰੀਅਰ ਨੂੰ ਨਵੀਂ ਉਚਾਈ ਦੇਣ ਲਈ ਇਹ ਫੈਸਲਾ ਲਿਆ ਹੈ। ਸੁਰੇਸ਼ ਰੈਨਾ BCCI ਤੋਂ NOC ਮਿਲਣ ਤੋਂ ਬਾਅਦ ਦੇਸ਼-ਵਿਦੇਸ਼ ਨਾਲ ਜੁੜੀਆਂ ਵੱਖ-ਵੱਖ ਲੀਗਾਂ ‘ਚ ਹਿੱਸਾ ਲੈਣ ਲਈ ਉਪਲਬਧ ਹੋਣਗੇ।
ਦਰਅਸਲ ਸੁਰੇਸ਼ ਰੈਨਾ ਤੋਂ ਪਹਿਲਾਂ ਯੁਵਰਾਜ ਸਿੰਘ ਵੀ ਵਿਦੇਸ਼ੀ ਲੀਗਾਂ ਦਾ ਹਿੱਸਾ ਰਹਿ ਚੁੱਕੇ ਹਨ ਅਤੇ ਉਹ ਦੇਸ਼ ‘ਚ ਆਯੋਜਿਤ ਲੀਗ ‘ਚ ਵੀ ਆਪਣੀ ਭੂਮਿਕਾ ਨਿਭਾ ਸਕਦੇ ਹਨ। ਰੈਨਾ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਯੂਪੀਸੀਏ ਤੋਂ ਐਨਓਸੀ ਲੈ ਲਈ ਹੈ ਅਤੇ ਬੀਸੀਸੀਆਈ ਸਕੱਤਰ ਜੈ ਸ਼ਾਹ ਅਤੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਨੂੰ ਵੀ ਸੂਚਿਤ ਕਰ ਦਿੱਤਾ ਹੈ।
ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਰੈਨਾ ਨੇ ਇਸ ਗੱਲ ਦੀ ਪੁਸ਼ਟੀ ਵੀ ਕੀਤੀ ਹੈ ਕਿ ਉਹ 10 ਸਤੰਬਰ ਤੋਂ ਹੋਣ ਵਾਲੀ ਰੋਡ ਸੇਫਟੀ ਵਰਲਡ ਸੀਰੀਜ਼ ‘ਚ ਖੇਡਦੇ ਹੋਏ ਨਜ਼ਰ ਆਉਣਗੇ। ਇਸ ਦੇ ਲਈ ਉਹ ਪਿਛਲੇ ਇੱਕ ਹਫ਼ਤੇ ਤੋਂ ਮੈਦਾਨ ਵਿੱਚ ਪਸੀਨਾ ਵਹਾ ਰਹੇ ਹਨ। ਉਨ੍ਹਾਂ ਨੇ ਖੁਦ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਇਸ ਨਾਲ ਜੁੜੀਆਂ ਕੁਝ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: