ਕਾਂਗਰਸ ਆਗੂ ਸੁਰਜੀਤ ਧੀਮਾਨ ਹਾਈਕਮਾਨ ਵੱਲੋਂ ਅਮਰਿੰਦਰ ਰਾਜਾ ਵੜਿੰਗ ਨੂੰ ਕਾਂਗਰਸ ਪ੍ਰਧਾਨ ਬਣਾਏ ਜਾਣ ਦੇ ਫੈਸਲੇ ਤੋਂ ਨਾਖੁਸ਼ ਨਜ਼ਰ ਆ ਰਹੇ ਹਨ। ਦੂਜੇ ਪਾਸੇ ਉਨ੍ਹਾਂ ਦੇ ਭਤੀਜੇ ਜਸਵਿੰਦਰ ਸਿੰਘ ਧੀਮਾਨ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੂਬਾ ਪਾਰਟੀ ਬਣਨ ਦੀ ਵਧਾਈ ਦਿੱਤੀ।
ਉਨ੍ਹਾਂ ਤੇ ਭਾਰਤ ਭੂਸ਼ਣ ਨੂੰ ਕਾਰਜਕਾਰੀ ਪ੍ਰਧਾਨ ਬਣਨ ਤੇ ਨਾਲ ਹੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਚੁਣੇ ਜਾਣ ‘ਤੇ ਪ੍ਰਤਾਪ ਸਿੰਘ ਬਾਜਵਾ ਤੇ ਉਪ ਨੇਤਾ ਡਾ. ਰਾਜ ਕੁਮਾਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਉਥੇ ਹੀ ਇੱਕ ਨਿਊਜ਼ ਚੈਨਲ ਨਾਲ ਫੋਨ ‘ਤੇ ਗੱਲ ਕਰਦਿਆਂ ਸੁਰਜੀਤ ਧੀਮਾਨ ਜੋ ਅਕਸਰ ਨਵਜੋਤ ਸਿੱਧੂ ਦੇ ਹੱਕ ਵਿੱਚ ਵੇਖੇ ਜਾਂਦੇ ਸਨ, ਨੇ ਕਿਹਾ ਕਿ ਪਾਰਟੀ ਨੂੰ ਕਿਸੇ ਤਜਰਬੇਕਾਰ ਬੰਦੇ ਨੂੰ ਪ੍ਰਧਾਨ ਲਾਉਣਾ ਚਾਹੀਦਾ ਸੀ। ਉਨ੍ਹਾਂ ਅਮਰਿੰਦਰ ਰਾਜਾ ਵੜਿੰਗ ‘ਤੇ ਕਈ ਵੱਡੇ ਦੋਸ਼ ਲਾਏ।
ਉਨ੍ਹਾਂ ਕਿਹਾ ਕਿ ਅਸੀਂ ਉਸ ਲੀਡਰ ਦਾ ਸਮਰਥਨ ਕਰਾਂਗੇ, ਜਿਹੜਾ ਪੰਜਾਬ ਦੇ ਵਰਕਰ ਦੀ ਗੱਲ ਸੁਣੇਗਾ। ਉਨ੍ਹਾਂ ਕਿਹਾ ਕਿ ਮੈਂ ਹਾਈਕਮਾਨ ਦੇ ਇਸ ਫੈਸਲੇ ਦਾ ਵਿਰੋਧ ਕਰਦਾ ਹਾਂ। ਇਸ ਦੌਰਾਨ ਉਨ੍ਹਾਂ ਨਵਜੋਤ ਸਿੱਧੂ ਦੇ ਹੱਕ ਵਿੱਚ ਬੋਲਦਿਆਂ ਕਿਹਾ ਕਿ ਸਿੱਧੂ ਦੇ ਨਾਲ ਚੱਲਣ ਲਈ ਕੋਈ ਤਿਆਰ ਨਹੀਂ ਸੀ। ਉਨ੍ਹਾਂ ਕਿਹਾ ਕਿ ਹੋਰ ਵੀ ਕਈ ਚੰਗੇ ਤਜਰਬੇਕਾਰ ਲੀਡਰ ਬੈਠੇ ਨੇ ਪਾਰਟੀ ਵਿੱਚ, ਉਨ੍ਹਾਂ ਪ੍ਰਧਾਨ ਲਾਇਆ ਜਾ ਸਕਦਾ ਸੀ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਜ਼ਿਕਰਯੋਗ ਹੈ ਕਿ ਬੀਤੀ ਰਾਤ ਕਾਂਗਰਸ ਹਾਈਕਮਾਨ ਨੇ ਲੰਮੇ ਚਿਰ ਦੀਆਂ ਕਿਆਸ ਅਰਾਈਆਂ ਨੂੰ ਖ਼ਤਮ ਕਰਦੇ ਹੋਏ ਬੀਤੀ ਰਾਤ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਇਆ ਹੈ। ਪਾਰਟੀ ਨੇ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਕਾਰਜਕਾਰੀ ਪ੍ਰਧਾਨ, ਪ੍ਰਤਾਪ ਸਿੰਘ ਬਾਜਵਾ ਨੂੰ ਸੀ.ਐੱਲ.ਪੀ. ਲੀਡਰ ਤੇ ਡਾ. ਰਾਜ ਕੁਮਾਰ ਚੱਬੇਵਾਲ ਨੂੰ ਡਿਪਟੀ ਸੀ.ਐੱਲ.ਪੀ. ਲੀਡਰ ਨਿਯੁਕਤ ਕੀਤਾ ਹੈ।