ਮੋਹਾਲੀ ਦੇ ਫੇਜ਼-9 ਸਪੋਰਟਸ ਕੰਪਲੈਕਸ ਵਿੱਚ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਖੇਡ ਮੰਤਰੀ ਨੇ ਖਿਡਾਰੀਆਂ ਨੂੰ ਦਿੱਤੇ ਜਾ ਰਹੇ ਘਟੀਆ ਭੋਜਨ ਦਾ ਗੰਭੀਰ ਨੋਟਿਸ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖਿਡਾਰੀਆਂ ਦੀ ਸਿਹਤ ਅਤੇ ਖਾਣ-ਪੀਣ ਦੀਆਂ ਆਦਤਾਂ ਨਾਲ ਕੋਈ ਸਮਝੌਤਾ ਨਹੀਂ ਕਰੇਗੀ।
ਮੰਤਰੀ ਹੇਅਰ ਨੇ ਖੁਦ ਇਸ ਮੈਸ ਦਾ ਨਿਰੀਖਣ ਕੀਤਾ ਹੈ। ਮੈਸ ਦੇ ਠੇਕੇਦਾਰ ਨੂੰ ਮੌਕੇ ’ਤੇ ਬੁਲਾ ਕੇ ਘਟੀਆ ਕੁਆਲਿਟੀ ਦੇ ਖਾਣੇ ਲਈ ਤਾੜਨਾ ਕੀਤੀ ਗਈ। ਉਨ੍ਹਾਂ ਕਿਹਾ ਕਿ ਡਾਇਟ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਠੇਕੇਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੇ ਠੇਕੇ ਰੱਦ ਕਰ ਦਿੱਤੇ ਜਾਣਗੇ। ਖੇਡ ਮੰਤਰੀ ਦੀਆਂ ਹਦਾਇਤਾਂ ‘ਤੇ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਨੇ ਠੇਕੇਦਾਰ ਨੂੰ ਤਾੜਨਾ ਪੱਤਰ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਜਲੰਧਰ ‘ਚ ਗੁੰਡਾਗਰਦੀ, ਨਸ਼ਾ ਵੇਚਣ ਤੋਂ ਰੋਕਣ ‘ਤੇ ਨੌਜਵਾਨ ਦੀ ਕੀਤੀ ਕੁੱਟਮਾਰ, ਸਿਰ ‘ਤੇ ਲੱਗੇ ਟਾਂਕੇ
ਮੀਤ ਹੇਅਰ ਨੇ ਮੈਸ ਦੇ ਨਿਰੀਖਣ ‘ਤੋਂ ਬਾਅਦ ਠੇਕੇਦਾਰ ਨੂੰ ਸਿਰਫ਼ ਉੱਚ ਗੁਣਵੱਤਾ ਵਾਲੇ ਭੋਜਨ ਉਤਪਾਦ, ਤਾਜ਼ੀਆਂ ਸਬਜ਼ੀਆਂ ਅਤੇ ਸਹੀ ਖੁਰਾਕ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਸਪੋਰਟਸ ਕੰਪਲੈਕਸ ਵਿੱਚ ਹਾਕੀ, ਬਾਕਸਿੰਗ, ਕੁਸ਼ਤੀ, ਬਾਸਕਟਬਾਲ, ਜੂਡੋ, ਵੇਟਲਿਫਟਿੰਗ, ਜਿਮਨਾਸਟਿਕ ਦੇ ਲਗਭਗ 350 ਖਿਡਾਰੀ ਹਨ। ਇਸ ਅਚਨਚੇਤ ਨਿਰੀਖਣ ਦੌਰਾਨ ਖੇਡ ਮੰਤਰੀ ਦੇ ਨਾਲ ਡਾਇਰੈਕਟਰ ਸਪੋਰਟਸ ਅਮਿਤ ਤਲਵਾੜ ਵੀ ਮੌਜੂਦ ਸਨ।
ਵੀਡੀਓ ਲਈ ਕਲਿੱਕ ਕਰੋ -: