ਕੇਂਦਰੀ ਖੁਫੀਆ ਏਜੰਸੀਆਂ ਨੇ ਪੰਜਾਬ ਵਿਚ ਗੈਂਗਵਾਰ ਦੀ ਸ਼ੰਕਾ ਪ੍ਰਗਟਾਈ ਹੈ। ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਇਨਪੁਟ ਦਿੱਤਾ ਹੈ ਤੇ ਅਲਰਟ ਰਹਿਣ ਨੂੰ ਕਿਹਾ ਹੈ। ਇਨਪੁਟ ਵਿਚ ਕਿਹਾ ਗਿਆ ਹੈ ਕਿ ਪੁਲਿਸ ਚੌਕਸ ਰਹੇ ਕਿਉਂਕਿ ਬੰਬੀਹਾ ਗੈਂਗ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇ ਸਕਦਾ ਹੈ।
ਸਿੱਧੂ ਮੂਸੇਵਾਲਾ ਦੀ ਹੱਤਿਆ ਦਾ ਬਦਲਾ ਲੈਣ ਲਈ ਬੰਬੀਹਾ ਗਰੁੱਪ ਲਗਾਤਾਰ ਇੰਟਰਨੈਟ ਮੀਡੀਆ ‘ਤੇ ਦਾਅਵਾ ਕਰ ਰਿਹਾ ਹੈ। ਪਿਛਲੇ ਦਿਨੀਂ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੂੰ ਵੀ ਈ-ਮੇਲ ‘ਤੇ ਧਮਕੀ ਮਿਲ ਚੁੱਕੀ ਹੈ। ਖੁਫੀਆ ਏਜੰਸੀਆਂ ਵੱਲੋਂ ਕਿਹਾ ਕਿਹਾ ਗਿਆ ਹੈ ਕਿ ਪੰਜਾਬ ਵਿਚ ਵੱਡੀ ਗੈਂਗਵਾਰ ਹੋ ਸਕਦੀ ਹੈ।
ਹਿਮਾਚਲ ਦੇ ਬੱਦੀ ਵਿਚ ਪੁਲਿਸ ਹਿਰਾਸਤ ਵਿਚ ਅਪਰਾਧੀ ਨੂੰ ਛੁਡਾਉਣ ਦੀ ਨਾਕਾਮ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ 6 ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ। ਇਹ ਸਾਰੇ ਬੰਬੀਹਾ ਗੈਂਗ ਨਾਲ ਜੁੜੇ ਹੋਏ ਹਨ। ਇਹ ਅਪਰਾਧੀ ਬੱਦੀ ਵਿਚ ਸੰਨੀ ਨੂੰ ਛੁਡਾਉਣ ਗਏ ਸਨ ਜਿਸ ਨੇ ਪਿਛਲੇ ਸਾਲ ਪੰਜਾਬ ਵਿਚ ਵਿੱਕੀ ਮਿੱਢੂਖੇੜਾ ਦੀ ਹੱਤਿਆ ਕੀਤੀ ਸੀ। ਇਸੇ ਦਾ ਬਦਲਾ ਲੈਣ ਲਈ ਮੂਸੇਵਾਲਾ ਦੀ ਹੱਤਿਆ ਕੀਤੀ ਗਈ ਸੀ। ਦੋਸ਼ੀਆਂ ਤੋਂ ਕੀਤੀ ਗਈ ਪੁੱਛਗਿਛ ਦੇ ਬਾਅਦ ਫਿਰ ਤੋਂ ਪੰਜਾਬ ਪੁਲਿਸ ਨੂੰ ਅਲਰਟ ਰਹਿਣ ਨੂੰ ਕਿਹਾ ਹੈ
ਦੱਸ ਦੇਈਏ ਕਿ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਕਤਲ ਲਾਰੈਂਸ ਗੈਂਗ ਵੱਲੋਂ ਕਰਵਾਇਆ ਗਿਆ ਸੀ। ਲਾਰੈਂਸ ਗੈਂਗ ਦੇ ਕੈਨੇਡਾ ਵਿਚ ਬੈਠੇ ਗੁਰਗੇ ਗੋਲਡੀ ਬਰਾੜ ਨੇ ਦਾਅਵਾ ਕੀਤਾ ਸੀ ਕਿ ਇਹ ਹੱਤਿਆ ਵਿੱਕੀ ਮਿੱਢੂਖੇੜਾ ਦੀ ਹੱਤਿਆ ਦਾ ਬਦਲਾ ਹੈ।
ਪੁਲਿਸ ਵੱਲੋਂ ਹੁਣ ਤੱਕ 4 ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਦੋਂ ਕਿ ਦੋ ਸ਼ੂਟਰ ਜਗਰੂਪ ਰੂਪਾ ਤੇ ਮਨਪ੍ਰੀਤ ਮੰਨਾ ਦਾ ਐਨਕਾਊਂਟਰ ਕੀਤਾ ਗਿਆ ਸੀ। ਇਸ ਮਾਮਲੇ ਵਿਚ ਇਕ ਸ਼ੂਟਰ ਦੀਪਕ ਮੁੰਡੀ ਅਜੇ ਵੀ ਫਰਾਰ ਹੈ ਪਰ ਇੰਟਰਨੈੱਟ ਮੀਡੀਆ ‘ਤੇ ਦੋਵੇਂ ਗੈਂਗ ਇਕ ਦੂਜੇ ਤੋਂ ਬਦਲਾ ਲੈਣ ਦਾ ਦਾਅਵਾ ਕਰ ਰਹੇ ਹਨ ਜਿਸ ਤੋਂ ਬਾਅਦ ਪੁਲਿਸ ਸਾਵਧਾਨ ਹੈ।
ਵੀਡੀਓ ਲਈ ਕਲਿੱਕ ਕਰੋ -: