ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਲੋਕ ਭਲਾਈ ਦੀਆਂ ਯੋਜਨਾਵਾਂ ਦਾ ਲਾਭ ਪ੍ਰਦਾਨ ਕਰਨਾ ਯਕੀਨੀ ਬਣਾਉਣ ਦੇ ਮਕਸਦ ਨਾਲ ਲਗਾਏ ਜਾ ਰਹੇ ‘ਸੁਵਿਧਾ ਕੈਂਪਾਂ’ ਦੀ ਸ਼ੁਰੂਆਤ 26 ਅਕਤੂਬਰ ਨੂੰ ਕਪੂਰਥਲਾ ਤੇ ਸੁਲਤਾਨਪੁਰ ਲੋਧੀ ਸਬ-ਡਵੀਜ਼ਨਾਂ ਤੋਂ ਹੋਵੇਗੀ।
ਇਹ ਕੈਂਪ ਹਰ ਸਬ-ਡਵੀਜ਼ਨ ਪੱਧਰ ’ਤੇ ਲੱਗਣਗੇ, ਜਿੱਥੇ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਦੀਆਂ 16 ਲੋਕ ਭਲਾਈ ਯੋਜਨਾਵਾਂ ਦਾ ਲਾਭ ਸਿੱਧਾ ਲਾਭਪਾਤਰੀ ਤੱਕ ਪਹੁੰਚਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਵਲੋਂ ਅੱਜ ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐੱਸ. ਪੀ. ਆਂਗਰਾ, ਸਮੂਹ ਐੱਸ. ਡੀ. ਐੱਮਜ਼ ਤੇ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਉਨ੍ਹਾਂ ਕਿਹਾ ਕਿ ਕੈਂਪਾਂ ਤੋਂ ਪਹਿਲਾਂ ਲੋਕ ਭਲਾਈ ਯੋਜਨਾਵਾਂ ਦੇ ਯੋਗ ਲਾਭਪਾਤਰੀਆਂ ਦੀ ਤਸਦੀਕ ਕਰਕੇ ਉਨ੍ਹਾਂ ਨੂੰ ਕੈਂਪ ਦੌਰਾਨ ਲਾਭ ਮਿਲਣਾ ਯਕੀਨੀ ਬਣਾਇਆ ਜਾਵੇ।
26 ਅਕਤੂਬਰ ਨੂੰ ਕਪੂਰਥਲਾ ਸਬ-ਡਿਵੀਜ਼ਨ ਦਾ ਕੈਂਪ ਪਿੰਡ ਸੈਦੋਭੁਲਾਣਾ ਵਿਖੇ ਲੱਗੇਗਾ ਜਦਕਿ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦਾ ਕੈਂਪ ਮਾਰਕੀਟ ਕਮੇਟੀ ਦਫਤਰ ਵਿਖੇ ਲੱਗੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਵਿਭਾਗ ਆਪੋ-ਆਪਣੇ ਵਿਭਾਗਾਂ ਨਾਲ ਸਬੰਧਿਤ ਯੋਜਨਾਵਾਂ, ਨਿਯਮ ਤੇ ਸ਼ਰਤਾਂ, ਉਨ੍ਹਾਂ ਲਈ ਲੋੜੀਂਦੇ ਦਸਤਾਵੇਜ਼ਾਂ ਆਦਿ ਬਾਰੇ ਅਗਾਊਂ ਤੌਰ ’ਤੇ ਸਰਪੰਚਾਂ, ਕੌਸਲਰਾਂ ਤੇ ਹੋਰ ਮੋਹਤਬਾਰਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਜਾਣੂੰ ਕਰਵਾਉਣ।
ਇਸ ਤੋਂ ਇਲਾਵਾ ਪਿੰਡ ਪੱਧਰ ’ਤੇ ਸੁਵਿਧਾ ਕੈਂਪਾਂ ਬਾਰੇ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਵੀ ਹੁਕਮ ਦਿੱਤੇ ਗਏ।
ਉਨ੍ਹਾਂ ਵਿਸ਼ੇਸ਼ ਕਰਕੇ ਬਿਜਲੀ ਬੋਰਡ ਵੱਲੋਂ 2 ਕਿਲੋਵਾਟ ਤੱਕ ਲੋਡ ਦੇ ਮੀਟਰ ਧਾਰਕਾਂ ਨੂੰ ਬਿਜਲੀ ਬਿੱਲਾਂ ਦੇ ਬਕਾਏ ਮੁਆਫ ਕਰਨ ਸਬੰਧੀ ਕਾਰਵਾਈ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਕਪੂਰਥਲਾ ਜਿਲ੍ਹੇ ਵਿੱਚ ਇਸ ਸ਼੍ਰੇਣੀ ਦੇ ਲਗਭਗ 37000 ਘਰੇਲੂ ਕੁਨੈਕਸ਼ਨ ਹਨ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਇਸ ਤੋਂ ਇਲਾਵਾ ਸਰਬੱਤ ਸਿਹਤ ਬੀਮਾ ਯੋਜਨਾ ਤੇ ਦਿਵਿਆਂਗਾਂ ਦੇ ਯੂਨੀਕ ਕਾਰਡ ਬਣਾਉਣ ਦੀ ਵੀ ਸੁਵਿਧਾ ਕੈਂਪ ਦੌਰਾਨ ਸਹੂਲਤ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਸੁਵਿਧਾ ਕੈਂਪਾਂ ਵਿੱਚ 5-5 ਮਰਲੇ ਦੇ ਪਲਾਟ, ਪੈਨਸ਼ਨ ਸਕੀਮ (ਬੁਢਾਪਾ, ਵਿਧਵਾ, ਆਸ਼ਰਿਤ ਅੰਗਹੀਣ ਆਦਿ ਸਕੀਮਾਂ), ਘਰ ਦੀ ਸਥਿਤੀ (ਕੱਚਾ/ ਪੱਕਾ) ਪੀ.ਐਮ.ਏ.ਵਾਈ ਯੋਜਨਾ, ਬਿਜਲੀ ਕੁਨੈਕਸ਼ਨ, ਘਰਾਂ ਵਿੱਚ ਪਖਾਨਾ, ਐਲ.ਪੀ.ਜੀ.ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਆਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐੱਸ.ਸੀ.ਬੀ.ਸੀ.ਕਾਰਪੋਰੇਸ਼ਨਾਂ/ ਬੈਂਕ ਫਿੰਕੋ ਤੋਂ ਕਰਜ਼ਾ , ਬੱਸ ਪਾਸ , ਪੈਂਡਿੰਗ ਇੰਤਕਾਲ ਦੇ ਕੇਸ , ਮਗਨਰੇਗਾ ਜਾਬ ਕਾਰਡ, ਦੋ ਕਿਲੋਵਾਟ ਤੱਕ ਦੇ ਬਿਜਲੀ ਦੇ ਏਰੀਅਰ ਦੇ ਮੁਆਫ਼ੀ ਦੇ ਸਰਟੀਫਿਕੇਟ , ਪੈਂਡਿੰਗ ਸੀ.ਐਲ.ਯੂ ਕੇਸ/ਨਕਸ਼ੇ ਆਦਿ ਸਬੰਧੀ ਫਾਰਮ ਭਰੇ ਜਾਣਗੇ।
ਇਹ ਵੀ ਪੜ੍ਹੋ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ
ਇਸ ਮੌਕੇ ਐੱਸ.ਡੀ.ਐਮ. ਫਗਵਾੜਾ ਕੁਲਪ੍ਰੀਤ ਸਿੰਘ, ਐੱਸ. ਡੀ. ਐੱਮ. ਕਪੂਰਥਲਾ ਡਾ. ਜੈ ਇੰਦਰ ਸਿੰਘ, ਐੱਸ.ਡੀ.ਐਮ. ਸੁਲਤਾਨਪੁਰ ਲੋਧੀ ਰਣਜੀਤ ਸਿੰਘ ਤੇ ਹੋਰਨਾਂ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।