ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕੀਤਾ ਹੈ। ਇਸ ਬਾਰੇ ਉਨ੍ਹਾਂ ਨੇ ਟਵਿੱਟਰ ‘ਤੇ ਇਕ ਟਵੀਟ ਕੀਤਾ, ਜਿਸ ‘ਚ ਸਵਾਤੀ ਮਾਲੀਵਾਲ ਨੇ ਹਰਿਆਣਾ ਸਰਕਾਰ ਨੂੰ ਰਾਮ ਰਹੀਮ ਦੀ ਭਗਤੀ ‘ਚ ਲੀਨ ਦੱਸਿਆ।
ਰਾਮ ਰਹੀਮ ਨੂੰ ਬਲਾਤਕਾਰੀ ਦੱਸਦਿਆਂ ਸਵਾਤੀ ਮਾਲੀਵਾਲ ਨੇ ਕਿਹਾ ਕਿ ਉਹ ਕਾਤਲ ਅਤੇ ਬਲਾਤਕਾਰੀ ਹੈ। ਹਰਿਆਣਾ ਸਰਕਾਰ ਜਦੋਂ ਚਾਹੇ ਉਸ ਨੂੰ ਪੈਰੋਲ ’ਤੇ ਰਿਹਾਅ ਕਰ ਦਿੰਦੀ ਹੈ। ਇਸ ਵਾਰ ਰਾਮ ਰਹੀਮ ਪੈਰੋਲ ‘ਤੇ ਰਹਿ ਕੇ ਥਾਂ-ਥਾਂ ਸਤਿਸੰਗ ਕਰ ਰਿਹਾ ਹੈ। ਇਸ ਸਤਿਸੰਗ ਵਿੱਚ ਹਰਿਆਣਾ ਦੇ ਡਿਪਟੀ ਸਪੀਕਰ ਅਤੇ ਸੂਬੇ ਦੇ ਮੇਅਰ ਸ਼ਾਮਲ ਹੋ ਰਹੇ ਹਨ।
ਉਨ੍ਹਾਂ ਅੱਗੇ ਲਿਖਿਆ ਕਿ ਅਦਾਲਤ ਨੇ ਗੁਰਮੀਤ ਰਾਮ ਰਹੀਮ ਨੂੰ ਬਲਾਤਕਾਰ ਅਤੇ ਕਤਲ ਦੇ ਜੁਰਮ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਜਿਹੇ ਖਤਰਨਾਕ ਵਿਅਕਤੀ ਨੂੰ ਵਾਰ-ਵਾਰ ਪੈਰੋਲ ਕਿਉਂ ਦਿੱਤੀ ਜਾ ਰਹੀ ਹੈ? ਉਹ ਪੈਰੋਲ ‘ਤੇ ਭਾਸ਼ਣ ਅਤੇ ਗੀਤ ਬਣਾਉਂਦਾ ਹੈ ਅਤੇ ਹਰਿਆਣਾ ਸਰਕਾਰ ਦੇ ਕੁਝ ਨੇਤਾ ਤਾੜੀਆਂ ਵਜਾਉਂਦੇ ਹਨ, ਸ਼ਰਧਾ ਵਿਚ ਲੀਨ ਹੋ ਜਾਂਦੇ ਹਨ। ਹਰਿਆਣਾ ਸਰਕਾਰ ਨੂੰ ਗੁਰਮੀਤ ਦੀ ਪੈਰੋਲ ਤੁਰੰਤ ਖਤਮ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਭੜਕਾਊ ਭਾਸ਼ਣ ਕੇਸ ‘ਚ ਆਜ਼ਮ ਖਾਨ ਨੂੰ 3 ਸਾਲ ਦੀ ਕੈਦ, ਜੁਰਮਾਨਾ, ਵਿਧਾਇਕੀ ਵੀ ਗਈ!
ਜਿੱਥੇ ਦਿੱਲੀ ਮਹਿਲਾ ਕਮਿਸ਼ਨ ਨੇ ਰਾਮ ਰਹੀਮ ਦੀ ਪੈਰੋਲ ‘ਤੇ ਚੁਟਕੀ ਲਈ ਹੈ, ਉਥੇ ਰਾਸ਼ਟਰੀ ਮਹਿਲਾ ਕਮਿਸ਼ਨ ਅਤੇ ਹਰਿਆਣਾ ਮਹਿਲਾ ਕਮਿਸ਼ਨ ਨੇ ਇਸ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ।
ਵੀਡੀਓ ਲਈ ਕਲਿੱਕ ਕਰੋ -: